'ਭਾਰਤ ਬੰਦ' ਨੂੰ ਸਮਰਥਨ ਦੇਣ ਵਾਲਾ ਵਿਰੋਧੀ ਧਿਰ ਢੋਂਗੀ ਹੈ : ਪ੍ਰਕਾਸ਼ ਜਾਵਡੇਕਰ
Tuesday, Dec 08, 2020 - 12:26 PM (IST)
ਨਵੀਂ ਦਿੱਲੀ- ਕੇਂਦਰ ਸਰਕਾਰ ਦੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਚੱਲ ਰਹੇ ਕਿਸਾਨ ਅੰਦੋਲਨ ਦਰਮਿਆਨ ਮੋਦੀ ਸਰਕਾਰ ਵਾਰ-ਵਾਰ ਕਾਨੂੰਨਾਂ 'ਤੇ ਆਪਣੇ ਰੁਖ ਦਾ ਬਚਾਅ ਕਰ ਰਹੀ ਹੈ। ਸਰਕਾਰ ਵਾਰ-ਵਾਰ ਵਿਰੋਧੀ ਧਿਰ ਦੇ ਵਿਰੋਧ 'ਤੇ ਸਵਾਲ ਵੀ ਖੜ੍ਹੇ ਕਰ ਰਹੀ ਹੈ। ਮੰਗਲਵਾਰ ਨੂੰ ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਫਿਰ ਉਹੀ ਗੱਲ ਦੋਹਰਾਈ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਨੇ ਆਪਣੇ 2019 ਦੇ ਮੈਨੀਫੈਸਟੋ 'ਚ ਵੀ ਇਹੀ ਕਾਨੂੰਨ ਲਿਆਉਣ ਦਾ ਵਾਅਦਾ ਕੀਤਾ ਸੀ, ਅਜਿਹੇ 'ਚ ਉਹ ਹੁਣ ਇਸ ਦਾ ਵਿਰੋਧ ਕਿਵੇਂ ਕਰ ਰਹੇ ਹਨ?
ਇਹ ਵੀ ਪੜ੍ਹੋ : ਭਾਰਤ ਬੰਦ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਛਿੜੀ ਜੰਗ, ਆਪਸ 'ਚ ਭਿੜੇ ਯੂਜ਼ਰਸ ਬੋਲੇ...
ਜਾਵਡੇਕਰ ਨੇ ਕਿਹਾ ਕਿ ਵਿਰੋਧੀ ਧਿਰ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰ ਰਿਹਾ ਹੈ, ਇਹ ਉਨ੍ਹਾਂ ਦਾ ਦੋਹਰਾਪਣ ਹੈ। ਇਨ੍ਹਾਂ ਕਾਨੂੰਨਾਂ ਦੀ ਵਾਪਸੀ ਦੀ ਮੰਗ ਕਰਨ ਵਾਲਾ ਵਿਰੋਧੀ ਧਿਰ ਢੋਂਗੀ ਹੈ। ਕਿਉਂਕਿ ਸੱਤਾ 'ਚ ਰਹਿੰਦੇ ਹੋਏ ਉਨ੍ਹਾਂ ਹੀ ਕਾਨਟ੍ਰੈਕਟ ਫਾਰਮਿੰਗ ਨੂੰ ਮਨਜ਼ੂਰੀ ਦਿੱਤੀ ਸੀ। ਕਾਂਗਰਸ ਨੇ ਇਨ੍ਹਾਂ ਕਾਨੂੰਨਾਂ ਦਾ ਜ਼ਿਕਰ ਆਪਣੇ 2019 ਦੇ ਮੈਨੀਫੈਸਟੋ 'ਚ ਵੀ ਕੀਤਾ ਸੀ। ਜਾਵਡੇਕਰ ਨੇ ਕਿਹਾ ਕਿ ਕਿਸਾਨਾਂ ਨੇ ਲਾਗਤ ਲਈ ਵਾਧੂ ਮਿਹਨਤਾਨੇ ਦੀ ਮੰਗ ਕੀਤੀ ਸੀ ਅਤੇ ਅਸੀਂ ਉਨ੍ਹਾਂ ਨੂੰ ਲਾਗਤ ਤੋਂ 50 ਫੀਸਦੀ ਵੱਧ ਦੇ ਰਹੇ ਹਾਂ। ਕਾਂਗਰਸ ਨੇ ਆਪਣੇ ਕਾਰਜਕਾਲ 'ਚ ਕਿਸਾਨਾਂ ਨੂੰ ਕੁਝ ਵੀ ਨਹੀਂ ਦਿੱਤਾ ਸੀ। ਮੋਦੀ ਜੀ ਦੇ ਰਹੇ ਹਨ।
ਇਹ ਵੀ ਪੜ੍ਹੋ : ਭਾਰਤ ਬੰਦ ਦਾ ਅਸਰ, ਕਈ ਥਾਵਾਂ 'ਤੇ ਰੋਕੀਆਂ ਗਈਆਂ ਰੇਲਾਂ
ਪ੍ਰਕਾਸ਼ ਜਾਵਡੇਕਰ ਦੇ ਇਸ ਬਿਆਨ ਸਬੰਧੀ ਤੁਹਾਡੀ ਕੀ ਰਾਏ ਹੈ, ਕੁਮੈਂਟ ਕਰਕੇ ਦੱਸੋ