'ਭਾਰਤ ਬੰਦ' ਦਰਮਿਆਨ ਐਕਸ਼ਨ 'ਚ ਸਰਕਾਰ, ਅਮਿਤ ਸ਼ਾਹ ਨੇ ਕਿਸਾਨਾਂ ਨੂੰ ਗੱਲਬਾਤ ਲਈ ਬੁਲਾਇਆ

Tuesday, Dec 08, 2020 - 04:14 PM (IST)

ਨਵੀਂ ਦਿੱਲੀ- ਕੇਂਦਰ ਸਰਕਾਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਵਿਰੁੱਧ ਮੰਗਲਵਾਰ ਨੂੰ ਬੁਲਾਏ ਗਏ ਭਾਰਤ ਬੰਦ ਦਰਮਿਆਨ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਸਾਨਾਂ ਨੂੰ ਗੱਲਬਾਤ ਲਈ ਬੁਲਾਇਆ ਹੈ। ਸੀ। ਇਹ ਗੱਲਬਾਤ ਮੰਗਲਵਾਰ ਸ਼ਾਮ 7 ਵਜੇ ਕਰਨਗੇ। ਭਾਰਤੀ ਕਿਸਾਨ ਯੂਨੀਅਨ ਦੇ ਰਾਕੇਸ਼ ਟਿਕੈਤ ਨੇ ਇਹ ਜਾਣਕਾਰੀ ਦਿੱਤੀ। ਇਹ ਮੁਲਾਕਾਤ ਉਦੋਂ ਹੋ ਰਹੀ ਹੈ, ਜਦੋਂ ਬੁੱਧਵਾਰ ਯਾਨੀ ਕੱਲ ਕਿਸਾਨ ਨੇਤਾਵਾਂ ਅਤੇ ਸਰਕਾਰ ਦਰਮਿਆਨ 6ਵੇਂ ਦੌਰ ਦੀ ਗੱਲਬਾਤ ਹੋਣੀ ਹੈ। ਰਾਕੇਸ਼ ਟਿਕੈਤ ਅਨੁਸਾਰ, ਹਾਲੇ ਸਾਰੇ ਕਿਸਾਨ ਦਿੱਲੀ ਦੇ ਸਿੰਘੂ ਬਾਰਡਰ ਜਾ ਰਹੇ ਹਨ। ਉਸ ਤੋਂ ਬਾਅਦ ਸ਼ਾਮ ਨੂੰ 7 ਵਜੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ। ਰਾਕੇਸ਼ ਟਿਕੈਤ ਨੇ ਦੱਸਿਆ ਕਿ ਇਸ ਬੈਠਕ 'ਚ 14-15 ਕਿਸਾਨ ਨੇਤਾ ਸ਼ਾਮਲ ਹੋ ਸਕਦੇ ਹਨ।

PunjabKesari

ਇਹ ਵੀ ਪੜ੍ਹੋ : ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਅਤੇ ਮਨੋਹਰ ਖੱਟੜ ਵਿਚਾਲੇ ਹੋਈ ਬੈਠਕ, ਕਿਸਾਨ ਅੰਦੋਲਨ 'ਤੇ ਕੀਤੀ ਚਰਚਾ

ਉਨ੍ਹਾਂ ਨੇ ਕਿਹਾ ਕਿ ਅਸੀਂ ਆਪਣੀਆਂ ਮੰਗਾਂ 'ਤੇ ਹਾਲੇ ਵੀ ਟਿਕੇ ਹਾਂ ਅਤੇ ਗ੍ਰਹਿ ਮੰਤਰੀ ਨਾਲ ਉਨ੍ਹਾਂ ਮਸਲਿਆਂ 'ਤੇ ਗੱਲ ਕਰਾਂਗੇ। ਕਿਸਾਨ ਨੇਤਾ ਰਾਕੇਸ਼ ਨੇ ਉਮੀਦ ਜਤਾਈ ਹੈ ਕਿ ਗ੍ਰਹਿ ਮੰਤਰੀ ਨਾਲ ਬੈਠਕ 'ਚ ਕੁਝ ਪਾਜ਼ੇਟਿਵ ਨਤੀਜਾ ਨਿਕਲੇਗਾ। ਦੱਸਣਯੋਗ ਹੈ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕਿਸਾਨ ਨੇਤਾਵਾਂ ਦਰਮਿਆਨ ਇਹ ਬੈਠਕ ਉਦੋਂ ਹੋ ਰਹੀ ਹੈ, ਜਦੋਂ ਬੁੱਧਵਾਰ ਨੂੰ ਕਿਸਾਨਾਂ ਅਤੇ ਸਰਕਾਰ ਦਰਮਿਆਨ 6ਵੇਂ ਦੌਰ ਦੀ ਗੱਲ ਹੋਣੀ ਹੈ। ਕਿਸਾਨ ਸੰਗਠਨ ਇਸ ਤੋਂ ਪਹਿਲਾਂ ਵੀ ਕਈ ਵਾਰ ਮੰਗ ਕਰਦੇ ਆਏ ਹਨ ਕਿ ਖੇਤੀਬਾੜੀ ਕਾਨੂੰਨ ਦੇ ਮਸਲੇ 'ਤੇ ਸਿੱਧੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਗੱਲ ਕਰਨੀ ਚਾਹੀਦੀ ਹੈ। ਹਾਲਾਂਕਿ ਸਰਕਾਰ ਅਤੇ ਕਿਸਾਨਾਂ ਦਰਮਿਆਨ ਹੋਣ ਵਾਲੀ ਚਰਚਾ 'ਚ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਅਤੇ ਵਣਜ ਮੰਤਰੀ ਪੀਊਸ਼ ਗੋਇਲ ਸਰਕਾਰ ਵਲੋਂ ਅਗਵਾਈ ਕਰ ਰਹੇ ਹਨ।

ਇਹ ਵੀ ਪੜ੍ਹੋ : 'ਭਾਰਤ ਬੰਦ' ਨੂੰ ਸਮਰਥਨ ਦੇਣ ਵਾਲਾ ਵਿਰੋਧੀ ਧਿਰ ਢੋਂਗੀ ਹੈ : ਪ੍ਰਕਾਸ਼ ਜਾਵਡੇਕਰ

ਨੋਟ : ਅਮਿਤ ਸ਼ਾਹ ਨਾਲ ਕਿਸਾਨ ਨੇਤਾਵਾਂ ਦੀ ਮੀਟਿੰਗ 'ਚ ਕੀ ਨਿਕਲੇਗਾ ਕੋਈ ਹੱਲ, ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


DIsha

Content Editor

Related News