ਭਾਰਤ ਬੰਦ: ਦਿੱਲੀ-ਗੁਰੂਗ੍ਰਾਮ ਬਾਰਡਰ ’ਤੇ ਲੱਗਾ ਜਾਮ, ਗੱਡੀਆਂ ਦੀਆਂ ਲੱਗੀਆਂ ਲੰਬੀਆਂ ਲਾਈਨਾਂ

09/27/2021 11:33:29 AM

ਨਵੀਂ ਦਿੱਲੀ— ਖੇੇਤੀ ਕਾਨੂੰਨਾਂ ਦੇ ਵਿਰੋਧ ’ਚ ਆਪਣੇ ਅੰਦੋਲਨ ਨੂੰ ਹੋਰ ਮਜ਼ਬੂਤ ਕਰਨ ਲਈ ਕਿਸਾਨਾਂ ਨੇ ਅੱਜ ਭਾਰਤ ਬੰਦ ਦੀ ਕਾਲ ਦਿੱਤੀ ਹੈ। ਸੰਯੁਕਤ ਕਿਸਾਨ ਮੋਰਚੇ ਵਲੋਂ ਅੱਜ ਭਾਰਤ ਬੰਦ ਦੀ ਕਾਲ ਦੇ ਚੱਲਦੇ ਦਿੱਲੀ-ਗੁਰੂਗ੍ਰਾਮ ਬਾਰਡਰ ’ਤੇ ਗੱਡੀਆਂ ਦਾ ਲੰਬਾ ਜਾਮ ਵੇਖਿਆ ਗਿਆ। ਆਵਾਜਾਈ ’ਚ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਜ਼ਾਰਾਂ ਕਾਰਾਂ ਸੜਕਾਂ ’ਤੇ ਵਿਖਾਈ ਦੇ ਰਹੀਆਂ ਹਨ। ਕਿਸਾਨਾਂ ਦੇ ਪ੍ਰਦਰਸ਼ਨ ਕਾਰਨ ਕਈ ਥਾਂ ਸੜਕਾਂ ਬੰਦ ਹਨ। ਗੁਰੂਗ੍ਰਾਮ ਬਾਰਡਰ ’ਤੇ ਅਜਿਹਾ ਮਹਾਜਾਮ ਲੱਗਾ ਹੈ। 

ਇਹ ਵੀ ਪੜ੍ਹੋ : ਭਾਰਤ ਬੰਦ: ਤਸਵੀਰਾਂ ’ਚ ਵੇੇਖੋ ਹਰਿਆਣਾ ’ਚ ਕਿਸਾਨਾਂ ਨੇ ਜਾਮ ਕੀਤੇ ਹਾਈਵੇਅ ਅਤੇ ਰੇਲਵੇ ਟਰੈਕ

 

ਸਿਰਫ਼ ਦਿੱਲੀ-ਗੁਰੂਗ੍ਰਾਮ ਹੀ ਨਹੀਂ ਸਗੋਂ ਕਿ ਦਿੱਲੀ-ਨੋਇਡਾ-ਦਿੱਲੀ-ਐਕਸਪ੍ਰੈੱਸ-ਵੇਅ ’ਤੇ ਵੀ ਲੰਬਾ ਜਾਮ ਲੱਗਾ ਹੈ। ਕਿਸਾਨਾਂ ਦੇ ਭਾਰਤ ਬੰਦ ਕਾਰਨ ਲੋਕਾਂ ਨੂੰ ਵੱਡੀ ਪਰੇਸ਼ਾਨੀ ਹੋ ਰਹੀ ਹੈ। ਓਧਰ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਸ਼ਆਮ 4 ਵਜੇ ਤਕ ਘਰਾਂ ’ਚੋਂ ਬਾਹਰ ਨਾ ਨਿਕਲੋ, ਨਹੀਂ ਤਾਂ ਜਾਮ ’ਚ ਫਸ ਸਕਦੇ ਹੋ। ਹਾਲਾਂਕਿ ਟਿਕੈਤ ਨੇ ਕਿਹਾ ਕਿ ਕਿਸੇ ਵੀ ਐਂਬੂਲੈਂਸ ਜਾਂ ਹੋਰ ਕਿਸੇ ਜ਼ਰੂਰੀ ਵਾਹਨ ਨੂੰ ਕੱਢਣ ਲਈ ਰਾਹ ਦਿੱਤਾ ਜਾਵੇਗਾ। ਕਿਸਾਨ ਜਥੇਬੰਦੀਆਂ ਦਾ ਭਾਰਤ ਬੰਦ ਸਵੇਰੇ 6 ਵਜੇ ਤੋਂ ਸ਼ਾਮ 4 ਵਜੇ ਤੱਕ ਚਲੇਗਾ। ਦੱਸ ਦੇਈਏ ਕਿ ਦਿੱਲੀ ਦੀਆਂ ਸਰਹੱਦਾਂ ’ਤੇ ਪਹਿਲਾਂ ਤੋਂ ਹੀ ਹਜ਼ਾਰਾਂ ਦੀ ਗਿਣਤੀ ’ਚ ਡਟੇ ਹੋਏ ਹਨ।

ਇਹ ਵੀ ਪੜ੍ਹੋ : ਕਿਸਾਨਾਂ ਨੇ ਸ਼ੁਰੂ ਕੀਤਾ 'ਭਾਰਤ ਬੰਦ' ਅੰਦੋਲਨ, ਜਾਣੋ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ

ਕਿਸਾਨ ਪਿਛਲੇ ਕਰੀਬ 10 ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ ’ਤੇ ਬੈਠੇ ਹੋਏ ਹਨ ਅਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਦੀ ਮੰਗ ਕਰ ਰਹੇ ਹਨ। ਭਾਰਤ ਬੰਦ ਦੇ ਮੱਦੇਨਜ਼ਰ ਦਿੱਲੀ, ਉੱਤਰ ਪ੍ਰਦੇਸ਼, ਬਿਹਾਰ, ਪੰਜਾਬ, ਹਰਿਆਣਾ ਅਤੇ ਉੱਤਰ ਭਾਰਤ ਸਮੇਤ ਦੇਸ਼ ਦੇ ਕਈ ਸੂਬਿਆਂ ਵਿਚ ਪੁਲਸ ਨੇ ਸੋਮਵਾਰ ਨੂੰ ਆਵਾਜਾਈ ਵਿਵਸਥਾ ’ਚ ਬਦਲਾਅ ਕੀਤਾ ਹੈ। 

ਇਹ ਵੀ ਪੜ੍ਹੋ : CM ਯੋਗੀ ਦਾ ਕਿਸਾਨਾਂ ਨੂੰ ਤੋਹਫ਼ਾ, ਗੰਨੇ ਦੇ ਸਮਰਥਨ ਮੁੱਲ ’ਚ ਕੀਤਾ 25 ਰੁਪਏ ਵਾਧਾ

ਇਨ੍ਹਾਂ ਰੂਟ ਤੋਂ ਬਚ ਕੇ ਨਿਕਲੋ—
ਜੇਕਰ ਤੁਸੀਂ ਦਿੱਲੀ, ਗਾਜ਼ੀਆਬਾਦ, ਗੁਰੂਗ੍ਰਾਮ, ਨੋਇਡਾ ਜਾਂ ਆਲੇ-ਦੁਆਲੇ ਦੇ ਇਲਾਕੇ ਵਿਚ ਸਫ਼ਰ ਕਰਨ ਦੀ ਸੋਚ ਰਹੇ ਹੋ ਤਾਂ ਅਜਿਹਾ ਕਰਨ ਤੋਂ ਬਚ ਸਕਦੇ ਹੋ। ਕਿਉਂਕਿ ਕਈ ਥਾਂ ਰੂਟ ਨੂੰ ਡਾਇਵਰਟ ਕੀਤਾ ਗਿਆ ਹੈ ਜਾਂ ਫਿਰ ਰਾਹ ਹੀ ਬੰਦ ਹੈ।
— ਯੂ. ਪੀ-ਗਾਜ਼ੀਪੁਰ ਬਾਰਡਰ ’ਤੇ ਪੂਰੀ ਤਰ੍ਹਾਂ ਟ੍ਰੈਫਿਕ ਬੰਦ ਹੈ।
— ਲਾਲ ਕਿਲ੍ਹੇ ਦੇ ਆਲੇ-ਦੁਆਲੇ ਰਾਹ ਬੰਦ।
— ਦਿੱਲੀ-ਨੋਇਡਾ ਲਈ ਡੀ. ਐੱਨ. ਡੀ. ਦਾ ਇਸਤੇਮਾਲ, ਗਾਜ਼ੀਆਬਾਦ ਲਈ ਵਿਕਾਸ ਮਾਰਗ
— ਪੰਡਿਤ ਸ਼੍ਰੀ ਰਾਮ ਸ਼ਰਮਾ ਮੈਟਰੋ ਸਟੇਸ਼ਨ ਦੀ ਐਂਟਰੀ-ਐਗਜ਼ਿਟ ਬੰਦ

Tanu

This news is Content Editor Tanu