ਵੱਡੀ ਖ਼ਬਰ : ਸੁਪਰੀਮ ਕੋਰਟ ਦੇ ਫ਼ੈਸਲੇ ਦੇ ਵਿਰੋਧ 'ਚ 21 ਅਗਸਤ ਨੂੰ 'ਭਾਰਤ ਬੰਦ'

Tuesday, Aug 20, 2024 - 06:57 PM (IST)

ਨੈਸ਼ਨਲ ਡੈਸਕ: ਆਰਕਸ਼ਣ ਬਚਾਓ ਸੰਘਰਸ਼ ਸਮਿਤੀ ਨੇ SC/ST ਰਿਜ਼ਰਵੇਸ਼ਨ 'ਚ ਕ੍ਰੀਮੀ ਲੇਅਰ ਲਾਗੂ ਕਰਨ ਦੇ ਸੁਪਰੀਮ ਕੋਰਟ ਦੇ ਫ਼ੈਸਲੇ ਦੇ ਵਿਰੋਧ 'ਚ 21 ਅਗਸਤ ਯਾਨੀ ਕੱਲ੍ਹ ਨੂੰ ਭਾਰਤ ਬੰਦ ਦਾ ਐਲਾਨ ਕੀਤਾ ਹੈ। ਅਦਾਲਤ ਦਾ ਕਹਿਣਾ ਹੈ ਕਿ ਜਿਹੜੇ ਲੋਕ ਅਸਲ ਵਿੱਚ ਰਾਖਵੇਂਕਰਨ ਦਾ ਲਾਭ ਲੈਣ ਦੇ ਹੱਕਦਾਰ ਹਨ, ਉਨ੍ਹਾਂ ਨੂੰ ਪਹਿਲ ਮਿਲਣੀ ਚਾਹੀਦੀ ਹੈ। ਇਸ ਬੰਦ ਦਾ ਸਮਰਥਨ ਕਈ ਦਲਿਤ ਜਥੇਬੰਦੀਆਂ ਅਤੇ ਬਹੁਜਨ ਸਮਾਜ ਪਾਰਟੀ (ਬਸਪਾ) ਵਲੋਂ ਕੀਤਾ ਗਿਆ ਹੈ। ਇਸ ਫ਼ੈਸਲੇ ਦਾ ਵਿਰੋਧ ਕਰਦੇ ਹੋਏ ਜਥੇਬੰਦੀਆਂ ਅਤੇ ਪਾਰਟੀਆਂ ਇਸ ਨੂੰ ਸਮਾਜਿਕ ਨਿਆਂ ਪ੍ਰਤੀ ਗਲਤ ਕਦਮ ਮੰਨ ਰਹੀਆਂ ਹਨ ਅਤੇ ਸੁਪਰੀਮ ਕੋਰਟ ਦੇ ਫ਼ੈਸਲੇ ਨੂੰ ਵਾਪਸ ਲੈਣ ਦੀ ਮੰਗ ਕਰ ਰਹੀਆਂ ਹਨ।

ਇਹ ਵੀ ਪੜ੍ਹੋ ਭੈਣ ਦੇ ਰੱਖੜੀ ਬੰਨ੍ਹਣ ਤੋਂ ਪਹਿਲਾਂ ਭਰਾ ਦੇ ਗਲੇ 'ਚ ਫਸਿਆ ਰਸਗੁੱਲਾ, ਪਲਾਂ 'ਚ ਹੋ ਗਈ ਮੌਤ

ਸਥਿਤੀ ਨੂੰ ਕਾਬੂ ਵਿੱਚ ਰੱਖਣ ਲਈ ਪੁਲਸ ਨੂੰ ਸਾਰੇ ਜ਼ਿਲ੍ਹਿਆਂ ਵਿੱਚ ਤਾਇਨਾਤੀ ਵਧਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਭਾਰਤ ਬੰਦ ਦੌਰਾਨ ਕਿਸੇ ਵੀ ਤਰ੍ਹਾਂ ਦੀ ਹਿੰਸਾ ਤੋਂ ਬਚਣ ਲਈ ਪੁਲਸ ਪ੍ਰਸ਼ਾਸਨ ਨੇ ਸਾਰੇ ਡਵੀਜ਼ਨਲ ਕਮਿਸ਼ਨਰਾਂ, ਜ਼ਿਲ੍ਹਾ ਮੈਜਿਸਟ੍ਰੇਟ ਅਤੇ ਸੀਨੀਅਰ ਪੁਲਸ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਇਸ ਤੋਂ ਇਲਾਵਾ ਸਾਰੇ ਜ਼ਿਲ੍ਹਿਆਂ ਵਿੱਚ ਵਾਧੂ ਤਾਇਨਾਤੀ ਦੇ ਨਿਰਦੇਸ਼ ਦਿੱਤੇ ਗਏ ਹਨ। ਖ਼ਾਸ ਤੌਰ 'ਤੇ ਪੱਛਮੀ ਉੱਤਰ ਪ੍ਰਦੇਸ਼ ਨੂੰ ਸੰਵੇਦਨਸ਼ੀਲ ਇਲਾਕਾ ਮੰਨਿਆ ਗਿਆ ਹੈ ਅਤੇ ਉੱਥੇ ਦੀ ਪੁਲਸ ਨੂੰ ਹਾਈ ਅਲਰਟ 'ਤੇ ਰੱਖਿਆ ਗਿਆ ਹੈ। ਅਧਿਕਾਰੀਆਂ ਨੇ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਵਿਆਪਕ ਉਪਾਅ ਕੀਤੇ ਹਨ।

ਇਹ ਵੀ ਪੜ੍ਹੋ ਰਾਸ਼ੀ ਦੇ ਹਿਸਾਬ ਨਾਲ ਲਗਾਓ ਇਹ ਦਰੱਖਤ, ਚਮਕੇਗੀ ਤੁਹਾਡੀ ਕਿਸਮਤ

ਭਾਰਤ ਬੰਦ ਦੌਰਾਨ ਕਿਹੜੀਆਂ ਸੇਵਾਵਾਂ ਬੰਦ ਰਹਿਣਗੀਆਂ ਅਤੇ ਕਿਹੜੀਆਂ ਚਾਲੂ ਰਹਿਣਗੀਆਂ, ਇਸ ਬਾਰੇ ਅਜੇ ਕੋਈ ਅਧਿਕਾਰਤ ਜਾਣਕਾਰੀ ਉਪਲਬਧ ਨਹੀਂ ਹੈ। ਹਾਲਾਂਕਿ ਇਸ ਬੰਦ ਕਾਰਨ ਜਨਤਕ ਟਰਾਂਸਪੋਰਟ ਸੇਵਾਵਾਂ ਪ੍ਰਭਾਵਿਤ ਹੋ ਸਕਦੀਆਂ ਹਨ ਅਤੇ ਕਈ ਨਿੱਜੀ ਦਫ਼ਤਰ ਬੰਦ ਰਹਿਣ ਦੀ ਸੰਭਾਵਨਾ ਹੈ। ਨਾਲ ਹੀ, ਹਸਪਤਾਲ ਅਤੇ ਐਂਬੂਲੈਂਸਾਂ ਵਰਗੀਆਂ ਐਮਰਜੈਂਸੀ ਸੇਵਾਵਾਂ ਪੂਰੀ ਤਰ੍ਹਾਂ ਚਾਲੂ ਰਹਿਣਗੀਆਂ। ਇਸ ਦੌਰਾਨ ਬੈਂਕਾਂ ਅਤੇ ਸਰਕਾਰੀ ਦਫ਼ਤਰਾਂ ਨੂੰ ਬੰਦ ਰੱਖਣ ਸਬੰਧੀ ਅਜੇ ਤੱਕ ਕੋਈ ਅਧਿਕਾਰਤ ਹੁਕਮ ਜਾਰੀ ਨਹੀਂ ਕੀਤਾ ਗਿਆ ਹੈ। ਇਸ ਲਈ ਉਮੀਦ ਕੀਤੀ ਜਾਂਦੀ ਹੈ ਕਿ ਬੈਂਕਾਂ ਅਤੇ ਸਰਕਾਰੀ ਦਫ਼ਤਰਾਂ ਦੀਆਂ ਸੇਵਾਵਾਂ ਆਮ ਵਾਂਗ ਉਪਲਬਧ ਰਹਿਣਗੀਆਂ।

ਇਹ ਵੀ ਪੜ੍ਹੋ ਰੂਹ ਕੰਬਾਊ ਵਾਰਦਾਤ : ਪਹਿਲਾਂ ਕੀਤਾ ਕਤਲ, ਫਿਰ ਪੈਟਰੋਲ ਪਾ ਸਾੜੀ ਲਾਸ਼, ਇੰਝ ਹੋਇਆ ਖ਼ੁਲਾਸਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News