''ਭਾਰਤ ਬੰਦ'' ਨੂੰ ਲੈ ਕੇ ਬੋਲੇ ਰਾਹੁਲ : ਸੱਤਿਆਗ੍ਰਹਿ ਨਾਲ ਹੀ ਅਨਿਆਂ ਅਤੇ ਹੰਕਾਰ ਦਾ ਅੰਤ ਹੁੰਦਾ ਹੈ
Friday, Mar 26, 2021 - 11:32 AM (IST)
ਨਵੀਂ ਦਿੱਲੀ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਿਸਾਨ ਜਥੇਬੰਦੀਆਂ ਵਲੋਂ 'ਭਾਰਤ ਬੰਦ' ਦੌਰਾਨ ਸ਼ੁੱਕਰਵਾਰ ਨੂੰ ਕਿਹਾ ਕਿ ਸੱਤਿਆਗ੍ਰਹਿ ਨਾਲ ਹੀ ਅੱਤਿਆਚਾਰ, ਅਨਿਆਂ ਅਤੇ ਹੰਕਾਰ ਦਾ ਅੰਤ ਹੁੰਦਾ ਹੈ। ਉਨ੍ਹਾਂ ਨੇ ਟਵੀਟ ਕੀਤਾ,''ਭਾਰਤ ਦਾ ਇਤਿਹਾਸ ਗਵਾਹ ਹੈ ਕਿ ਸੱਤਿਆਗ੍ਰਹਿ ਤੋਂ ਹੀ ਅੱਤਿਆਚਾਰ, ਅਨਿਆਂ ਅਤੇ ਹੰਕਾਰ ਦਾ ਅੰਤ ਹੁੰਦਾ ਹੈ। ਅੰਦੋਲਨ ਦੇਸ਼ਹਿੱਤ 'ਚ ਹੋਵੇ ਅਤੇ ਸ਼ਾਂਤੀਪੂਰਨ ਹੋਵੇ!''
ਦੱਸਣਯੋਗ ਹੈ ਕਿ ਕਈ ਕਿਸਾਨ ਜਥੇਬੰਦੀਆਂ ਦੇ ਸਮੂਹ 'ਸੰਯੁਕਤ ਕਿਸਾਨ ਮੋਰਚਾ' ਵਲੋਂ ਸ਼ੁੱਕਰਵਾਰ ਨੂੰ 'ਭਾਰਤ ਬੰਦ' ਦੀ ਅਪੀਲ ਕੀਤੀ ਗਈ ਹੈ। ਪੰਜਾਬ, ਹਰਿਆਣਾ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਹਜ਼ਾਰਾਂ ਕਿਸਾਨ ਦਿੱਲੀ ਦੇ ਨੇੜੇ ਸਿੰਘੂ, ਟਿਕਰੀ ਅਤੇ ਗਾਜ਼ੀਪੁਰ ਸਰਹੱਦਾਂ 'ਤੇ ਪਿਛਲੇ 4 ਮਹੀਨਿਆਂ ਤੋਂ ਪ੍ਰਦਰਸ਼ਨ ਕਰ ਰਹੇ ਹਨ। ਇਹ ਕਿਸਾਨ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਅਤੇ ਉਨ੍ਹਾਂ ਦੀਆਂ ਫ਼ਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ ਦਿੱਤੇ ਜਾਣ ਦੀ ਮੰਗ ਕਰ ਰਹੇ ਹਨ।
ਇਹ ਵੀ ਪੜ੍ਹੋ : ਸੰਯੁਕਤ ਕਿਸਾਨ ਮੋਰਚੇ ਵੱਲੋਂ ਭਾਰਤ ਬੰਦ ਦਾ ਐਲਾਨ, ਜਾਣੋ ਕੀ ਕੀ ਰਹੇਗਾ ਬੰਦ
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ