ਭਾਰਤ ਬਾਇਓਟੈੱਕ ਨੇ 2-18 ਸਾਲ ਤੱਕ ਦੇ ਬੱਚਿਆਂ ''ਤੇ ਕੋਵੈਕਸੀਨ ਬੂਸਟਰ ਦੇ ਟੈਸਟ ਦੀ ਮਨਜ਼ੂਰੀ ਮੰਗੀ

05/04/2022 6:18:16 PM

ਨਵੀਂ ਦਿੱਲੀ (ਭਾਸ਼ਾ)- ਭਾਰਤ ਬਾਇਓਟੈੱਕ ਨੇ 2 ਸਾਲ ਤੋਂ 18 ਸਾਲ ਉਮਰ ਵਰਗ ਦੇ ਬੱਚਿਆਂ 'ਤੇ ਕੋਵੈਕਸੀਨ ਦੀ ਬੂਸਟਰ ਖੁਰਾਕ ਸੰਬੰਧੀ ਦੂਜੇ/ਤੀਜੇ ਪੜਾਅ ਦੇ ਪ੍ਰੀਖਣ ਲਈ ਡਰੱਗ ਰੈਗੂਲੇਟਰ ਤੋਂ ਮਨਜ਼ੂਰੀ ਮੰਗੀ ਹੈ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਫਿਲਹਾਲ ਕੋਵੈਕਸੀਨ ਅਤੇ ਕੋਵਿਸ਼ੀਲਡ ਦੀ ਬੂਸਟਰ ਡੋਜ਼ 18 ਸਾਲ ਅਤੇ ਉਸ ਤੋਂ ਵੱਧ ਉਮਰ ਦੇ ਅਜਿਹੇ ਲੋਕਾਂ ਨੂੰ ਦਿੱਤੀ ਜਾਂਦੀ ਹੈ, ਜਿਨ੍ਹਾਂ ਨੂੰ ਦੂਜੀ ਖੁਰਾਕ ਲਏ ਹੋਏ 9 ਮਹੀਨੇ ਪੂਰੇ ਹੋ ਚੁਕੇ ਹਨ। ਇਸ ਘਟਨਾਕ੍ਰਮ ਦੀ ਜਾਣਕਾਰੀ ਰੱਖਣ ਵਾਲੇ ਇਕ ਸੂਤਰ ਨੇ ਦੱਸਿਆ,''ਹੈਦਰਾਬਾਦ ਦੀ ਕੰਪਨੀ ਨੇ 29 ਅਪ੍ਰੈਲ ਨੂੰ ਭਾਰਤ ਦੇ ਡਰੱਗ ਕੰਟਰੋਲਰ ਜਨਰਲ (ਡੀ.ਸੀ.ਜੀ.ਆਈ.) ਦੇ ਸਾਹਮਣੇ ਬੇਨਤੀ ਕਰ ਕੇ ਕੋਵੈਕਸੀਨ ਦੀ ਬੂਸਟਰ ਡੋਜ਼ ਦੇ 2 ਤੋਂ 18 ਸਾਲ ਦੇ ਬੱਚਿਆਂ 'ਤੇ ਟੈਸਟ ਦੀ ਮਨਜ਼ੂਰੀ ਮੰਗੀ ਹੈ।'' 

ਇਹ ਵੀ ਪੜ੍ਹੋ : ਗੈਂਗਰੇਪ ਦਾ ਮੁਕੱਦਮਾ ਦਰਜ ਕਰਵਾਉਣ ਗਈ 13 ਸਾਲਾ ਕੁੜੀ ਨਾਲ ਥਾਣਾ ਮੁਖੀ ਨੇ ਕੀਤਾ ਜਬਰ ਜ਼ਿਨਾਹ

ਇਹ ਅਧਿਐਨ ਅਖਿਲ ਭਾਰਤੀ ਆਯੂਰਵਿਗਿਾਨ ਸੰਸਥਾ (ਏਮਜ਼), ਦਿੱਲੀ ਅਤੇ ਪਟਨਾ ਸਮੇਤ 6 ਥਾਂਵਾਂ 'ਤੇ ਕੀਤਾ ਜਾਵੇਗਾ। ਭਾਰਤ ਨੇ ਸਿਹਤ ਕਰਮੀਆਂ ਅਤੇ ਮੋਹਰੀ ਮੋਰਚੇ ਦੇ ਵਰਕਰਾਂ ਅਤੇ ਹੋਰ ਬੀਮਾਰੀਆਂ ਵਾਲੇ 60 ਸਾਲ ਤੋਂ ਵਧ ਉਮਰ ਦੇ ਲੋਕਾਂ ਨੂੰ ਟੀਕੇ ਦੀ ਬੂਸਟਰ ਡੋਜ਼ ਇਸ ਸਾਲ 10 ਜਨਵਰੀ ਤੋਂ ਦੇਣੀ ਸ਼ੁਰੂ ਕਰ ਦਿੱਤੀ ਸੀ। ਭਾਰਤ ਨੇ 10 ਅਪ੍ਰੈਲ ਨੂੰ 18 ਸਾਲ ਦੀ ਉਮਰ ਦੇ ਉੱਪਰ ਦੇ ਸਾਰੇ ਵਿਅਕਤੀਆਂ ਲਈ ਨਿੱਜੀ ਟੀਕਾ ਕੇਂਦਰਾਂ 'ਚ ਬੂਸਟਰ ਡੋਜ਼ ਦੀ ਮਨਜ਼ੂਰੀ ਦਿੱਤੀ ਸੀ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ

DIsha

This news is Content Editor DIsha