ਭਾਰਤ ਛੱਡੋ ਅੰਦੋਲਨ ''ਚ ਹਿੱਸਾ ਲੈਣ ਵਾਲਿਆਂ ਦੀ ਹਿੰਮਤ ਹਰ ਭਾਰਤੀ ਲਈ ਬਣੇਗੀ ਪ੍ਰੇਰਨਾ: PM ਮੋਦੀ

Sunday, Aug 09, 2026 - 02:26 PM (IST)

ਭਾਰਤ ਛੱਡੋ ਅੰਦੋਲਨ ''ਚ ਹਿੱਸਾ ਲੈਣ ਵਾਲਿਆਂ ਦੀ ਹਿੰਮਤ ਹਰ ਭਾਰਤੀ ਲਈ ਬਣੇਗੀ ਪ੍ਰੇਰਨਾ: PM ਮੋਦੀ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਇਤਿਹਾਸਕ ਭਾਰਤ ਛੱਡੋ ਅੰਦੋਲਨ ਵਿੱਚ ਹਿੱਸਾ ਲੈਣ ਵਾਲਿਆਂ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਹਿੰਮਤ ਹਮੇਸ਼ਾ ਹਰ ਭਾਰਤੀ ਲਈ ਪ੍ਰੇਰਨਾ ਬਣੀ ਰਹੇਗੀ। ਭਾਰਤ ਛੱਡੋ ਅੰਦੋਲਨ 9 ਅਗਸਤ, 1942 ਨੂੰ ਮਹਾਤਮਾ ਗਾਂਧੀ ਦੀ ਅਗਵਾਈ ਹੇਠ ਸ਼ੁਰੂ ਕੀਤਾ ਗਿਆ ਸੀ। ਇਸ ਅੰਦੋਲਨ ਨੇ ਦੇਸ਼ ਦੇ ਆਜ਼ਾਦੀ ਸੰਘਰਸ਼ ਨੂੰ ਇੱਕ ਨਿਰਣਾਇਕ ਪ੍ਰੇਰਣਾ ਦਿੱਤੀ। 

ਪੜ੍ਹੋ ਇਹ ਵੀ - 9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ 'ਤੀ ਭਵਿੱਖਬਾਣੀ

PM ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਇੱਕ ਪੋਸਟ ਵਿੱਚ ਕਿਹਾ, "ਇਤਿਹਾਸਕ ਭਾਰਤ ਛੱਡੋ ਅੰਦੋਲਨ ਵਿੱਚ ਹਿੱਸਾ ਲੈਣ ਨਾਲੇ ਸਾਰਿਆਂ ਲੋਕਾਂ ਨੂੰ ਯਾਦ ਕਰ ਰਿਹਾ ਹੈ। ਉਨ੍ਹਾਂ ਦੀ ਹਿੰਮਤ ਹਮੇਸ਼ਾ ਹਰ ਭਾਰਤੀ ਲਈ ਪ੍ਰੇਰਨਾ ਬਣੀ ਰਹੇਗੀ।" ਪ੍ਰਧਾਨ ਮੰਤਰੀ ਨੇ ਕਿਹਾ ਕਿ "ਭਾਰਤ ਛੱਡੋ" ਦੇ ਸੱਦੇ ਨੇ ਆਜ਼ਾਦੀ ਸੰਗਰਾਮ ਵਿੱਚ ਨਵੀਂ ਊਰਜਾ ਦਾ ਸੰਚਾਰ ਕੀਤਾ ਅਤੇ ਬਸਤੀਵਾਦੀ ਸ਼ਾਸਨ ਤੋਂ ਮੁਕਤ ਹੋਣ ਲਈ ਲੋਕਾਂ ਦੇ ਅਟੁੱਟ ਸੰਕਲਪ ਨੂੰ ਦਰਸਾਇਆ। 9 ਅਗਸਤ, 2026, ਭਾਰਤ ਛੱਡੋ ਅੰਦੋਲਨ ਦੀ 84ਵੀਂ ਵਰ੍ਹੇਗੰਢ ਹੈ, ਜੋ ਕਿ ਭਾਰਤ ਦੇ ਆਜ਼ਾਦੀ ਸੰਗਰਾਮ ਦੇ ਸਭ ਤੋਂ ਮਹੱਤਵਪੂਰਨ ਮੀਲ ਪੱਥਰਾਂ ਵਿੱਚੋਂ ਇੱਕ ਹੈ।

ਪੜ੍ਹੋ ਇਹ ਵੀ - 95 ਸਾਲਾ ਦਾਦੀ ਨੂੰ ਮੋਢਿਆਂ ’ਤੇ ਚੁੱਕ ਕਾਂਵੜ ਯਾਤਰਾ ’ਤੇ ਨਿਕਲੇ 35 ਪੋਤੇ, ਭਾਵੁਕ ਕਰ ਦੇਣਗੀਆਂ ਤਸਵੀਰਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News