ਰਾਹੁਲ ਨੂੰ PM ਅਹੁਦੇ ਦੇ ਉਮੀਦਵਾਰ ਦੇ ਰੂਪ ''ਚ ਪੇਸ਼ ਕਰਨ ਲਈ ਨਹੀਂ ''ਭਾਰਤ ਜੋੜੋ ਯਾਤਰਾ'': ਜੈਰਾਮ

Saturday, Jan 07, 2023 - 04:03 PM (IST)

ਰਾਹੁਲ ਨੂੰ PM ਅਹੁਦੇ ਦੇ ਉਮੀਦਵਾਰ ਦੇ ਰੂਪ ''ਚ ਪੇਸ਼ ਕਰਨ ਲਈ ਨਹੀਂ ''ਭਾਰਤ ਜੋੜੋ ਯਾਤਰਾ'': ਜੈਰਾਮ

ਕਰਨਾਲ- ਕਾਂਗਰਸ ਦੇ ਸੀਨੀਅਰ ਆਗੂ ਜੈਰਾਮ ਰਮੇਸ਼ ਨੇ ਸ਼ਨੀਵਾਰ ਯਾਨੀ ਕਿ ਅੱਜ ਕਿਹਾ ਕਿ 'ਭਾਰਤ ਜੋੜੋ ਯਾਤਰਾ' 2024 ਦੀਆਂ ਆਮ ਚੋਣਾਂ ਲਈ ਰਾਹੁਲ ਗਾਂਧੀ ਨੂੰ ਪ੍ਰਧਾਨ ਮੰਤਰੀ ਅਹੁਦੇ ਦੇ ਉਮੀਦਵਾਰ ਦੇ ਰੂਪ 'ਚ ਪੇਸ਼ ਕਰਨ ਦੀ ਕਵਾਇਦ ਨਹੀਂ ਹੈ। ਕਾਂਗਰਸ ਜਨਰਲ ਸਕੱਤਰ ਅਤੇ ਪਾਰਟੀ ਦੇ ਸੰਚਾਰ ਤੇ ਮੀਡੀਆ ਮੁਖੀ ਜੈਰਾਮ ਰਮੇਸ਼ ਨੇ ਇੱਥੇ ਇਕ ਸਵਾਲ ਦੇ ਜਵਾਬ ਵਿਚ ਕਿਹਾ ਕਿ ਭਾਰਤ ਜੋੜੋ ਯਾਤਰਾ ਰਾਹੁਲ ਗਾਂਧੀ ਨੂੰ ਪ੍ਰਧਾਨ ਮੰਤਰੀ ਅਹੁਦੇ ਦੇ ਉਮੀਦਵਾਰ ਦੇ ਰੂਪ 'ਚ ਪੇਸ਼ ਕਰਨ ਲਈ ਨਹੀਂ ਹੈ। ਇਹ ਕਿਸੇ ਇਕ ਵਿਅਕਤੀ ਦੀ ਯਾਤਰਾ ਨਹੀਂ ਹੈ।

PunjabKesari

ਉਨ੍ਹਾਂ ਨੇ ਕਿਹਾ ਕਿ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਦੀ ਪੈਦਲ ਯਾਤਰਾ ਚੋਣਾਵੀ ਯਾਤਰਾ ਨਹੀਂ ਹੈ, ਜੋ ਮੌਜੂਦਾ ਸਮੇਂ ਵਿਚ ਹਰਿਆਣਆ ਦੇ ਕਰਨਾਲ ਤੋਂ ਹੋ ਕੇ ਲੰਘ ਰਹੀ ਹੈ। ਰਮੇਸ਼ ਨੇ ਕਿਹਾ ਕਿ ਰਾਹੁਲ ਗਾਂਧੀ ਇਸ ਯਾਤਰਾ ਦੀ ਅਗਵਾਈ ਕਰ ਰਹੇ ਹਨ ਪਰ ਉਹ ਪ੍ਰਧਾਨ ਮੰਤਰੀ ਅਹੁਦੇ ਦੇ ਉਮੀਦਵਾਰ ਵਜੋਂ ਪੇਸ਼ ਨਹੀਂ ਹੋਣਗੇ। ਰਾਹੁਲ ਨੇ ਯਾਤਰਾ ਵਿਚ 3 ਵੱਡੇ ਮੁੱਦਿਆਂ ਨੂੰ ਚੁੱਕਿਆ ਹੈ, ਜਿਸ ਵਿਚ ਆਰਥਿਕ ਅਸਮਾਨਤਾ, ਸਮਾਜਿਕ ਧਰੁਵੀਕਰਨ ਅਤੇ ਸਿਆਸੀ ਤਾਨਾਸ਼ਾਹੀ ਸ਼ਾਮਲ ਹੈ।

 


author

Tanu

Content Editor

Related News