ਸੰਸਦ ''ਚ ਉਠੀ ਗੂੰਜ, ਸ਼ਹੀਦ ਭਗਤ ਸਿੰਘ ਤੇ ਸ. ਊਧਮ ਸਿੰਘ ਨੂੰ ਮਿਲੇ ''ਭਾਰਤ ਰਤਨ''

11/19/2019 5:43:38 PM

ਨਵੀਂ ਦਿੱਲੀ— ਰਾਜ ਸਭਾ 'ਚ ਅੱਜ ਭਾਵ ਮੰਗਲਵਾਰ ਨੂੰ ਸ਼ਹੀਦ ਭਗਤ ਸਿੰਘ ਅਤੇ ਜਲਿਆਂਵਾਲਾ ਬਾਗ ਕਤਲੇਆਮ ਦਾ ਬਦਲਾ ਲੈਣ ਵਾਲੇ ਸਰਦਾਰ ਊਧਮ ਸਿੰਘ ਨੂੰ 'ਭਾਰਤ ਰਤਨ' ਦੇਣ ਦੀ ਮੰਗ ਉੱਠੀ। ਕਾਂਗਰਸ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਸੰਸਦ 'ਚ ਸ਼ਹੀਦ ਭਗਤ ਸਿੰਘ ਨੂੰ ਭਾਰਤ ਰਤਨ ਦੇਣ ਦਾ ਮੁੱਦਾ ਚੁੱਕਦੇ ਹੋਏ ਕਿਹਾ ਕਿ ਅਸੀਂ ਸ਼ਹੀਦਾਂ ਦਾ 100 ਸਾਲਾਂ ਮਨਾ ਰਹੇ ਹਾਂ, ਮੇਰੀ ਬੇਨਤੀ ਹੈ ਕਿ ਜੇਕਰ ਅਸੀਂ ਸ਼ਹੀਦਾਂ ਨੂੰ ਸਹੀ ਮਾਇਨਿਆਂ 'ਚ ਸ਼ਰਧਾਂਜਲੀ ਦੇਣਾ ਚਾਹੁੰਦੇ ਹਾਂ ਤਾਂ ਸ਼ਹੀਦ ਭਗਤ ਸਿੰਘ ਨੂੰ ਭਾਰਤ ਰਤਨ ਮਿਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੇਰੀ ਸੰਸਦ ਨੂੰ ਹੱਥ ਜੋੜ ਕੇ ਬੇਨਤੀ ਹੈ ਕਿ ਇਸ ਸਾਲ ਭਗਤ ਸਿੰਘ ਨੂੰ ਭਾਰਤ ਰਤਨ ਦਿੱਤਾ ਜਾਵੇ।

ਬਾਜਵਾ ਨੇ ਜਲਿਆਂਵਾਲਾ ਬਾਗ ਨੈਸ਼ਨਲ ਮੈਮੋਰੀਅਲ (ਸੋਧ) ਬਿੱਲ 2019 'ਤੇ ਚਰਚਾ ਦੌਰਾਨ ਭਗਤ ਸਿੰਘ ਨੂੰ ਭਾਰਤ ਰਤਨ ਦੇਣ ਦੀ ਮੰਗ ਕੀਤੀ। ਬਾਜਵਾ ਵਲੋਂ ਚੁੱਕੀ ਇਸ ਮੰਗ 'ਤੇ ਅਕਾਲੀ ਦਲ ਦੇ ਆਗੂ ਬਲਵਿੰਦਰ ਸਿੰਘ ਭੂੰਦੜ ਨੇ ਸੁਝਾਅ ਦਿੱਤਾ ਸਰਦਾਰ ਊਧਮ ਸਿੰਘ ਨੂੰ ਵੀ ਭਾਰਤ ਰਤਨ ਨਾਲ ਸਨਮਾਨਤ ਕੀਤਾ ਜਾਣਾ ਚਾਹੀਦਾ ਹੈ। ਜਿਨ੍ਹਾਂ ਨੇ ਇੰਗਲੈਂਡ ਜਾ ਕੇ ਜੋ ਇੰਨਾ ਵੱਡਾ ਕਤਲੇਆਮ ਹੋਇਆ ਸੀ, ਉਸ ਦਾ ਬਦਲਾ ਲਿਆ। ਭੰਦੂੜ ਨੇ ਕਿਹਾ ਕਿ ਊਧਮ ਸਿੰਘ ਦੀ ਤਸਵੀਰ ਵੀ ਸੰਸਦ 'ਚ ਲੱਗਣੀ ਚਾਹੀਦੀ ਹੈ।


Tanu

Content Editor

Related News