ਭੀਮ ਆਰਮੀ ਚੀਫ ਚੰਦਰਸ਼ੇਖਰ ਆਜ਼ਾਦ ਨੂੰ ਹੈਦਰਾਬਾਦ ਪੁਲਸ ਨੇ ਲਿਆ ਹਿਰਾਸਤ 'ਚ

Sunday, Jan 26, 2020 - 09:29 PM (IST)

ਭੀਮ ਆਰਮੀ ਚੀਫ ਚੰਦਰਸ਼ੇਖਰ ਆਜ਼ਾਦ ਨੂੰ ਹੈਦਰਾਬਾਦ ਪੁਲਸ ਨੇ ਲਿਆ ਹਿਰਾਸਤ 'ਚ

ਹੈਰਦਾਬਾਦ - ਭੀਮ ਆਰਮੀ ਚੀਫ ਚੰਦਰਸ਼ੇਖਰ ਆਜ਼ਾਦ ਨੂੰ ਹੈਦਰਾਬਾਦ ਪੁਲਸ ਨੇ ਹਿਰਾਸਤ ਵਿਚ ਲੈ ਲਿਆ ਹੈ। ਚੰਦਰਸ਼ੇਖਰ ਆਜ਼ਾਦ ਲੰਗਰ ਹਾਊਸ ਪੁਲਸ ਸਟੇਸ਼ਨ ਦੀ ਸਰਹੱਦ ਵਿਚ ਆਉਣ ਵਾਲੇ ਇਲਾਕੇ ਵਿਚ CAA-NRC ਦੇ ਵਿਰੋਧ ਵਿਚ ਆਯੋਜਿਤ ਕੀਤੇ ਗਏ ਇਕ ਪ੍ਰਦਰਸ਼ਨ ਵਿਚ ਸ਼ਾਮਲ ਸਨ। ਪੁਲਸ ਨੇ ਦੱਸਿਆ ਕਿ ਪ੍ਰਦਰਸ਼ਨਕਾਰੀਆਂ ਨੇ ਇਸ ਵਿਰੋਧ ਪ੍ਰਦਰਸ਼ਨ ਦੇ ਆਯੋਜਨ ਲਈ ਇਜਾਜ਼ਤ ਨਹੀਂ ਲਈ ਸੀ। ਪਿਛਲੀ ਵਾਰ ਚੰਦਰਸ਼ੇਖਰ ਆਜ਼ਾਦ ਨੂੰ 20 ਦਸੰਬਰ ਦਰਿਆਗੰਜ ਇਲਾਕੇ ਤੋਂ ਹਿਰਾਸਤ ਵਿਚ ਲਿਆ ਗਿਆ ਸੀ। ਦਰਿਆਗੰਜ ਇਲਾਕੇ ਵਿਚ ਹੋਏ ਪ੍ਰਦਰਸ਼ਨ ਦੌਰਾਨ ਹਿੰਸਾ ਦੇ ਸਿਲਸਿਲੇ ਵਿਚ ਇਕ ਮਾਮਲਾ ਉਨ੍ਹਾਂ 'ਤੇ ਦਰਜ ਕੀਤਾ ਗਿਆ ਸੀ।

'ਸਰਕਾਰ CAA-NPR-NRC 'ਤੇ ਦੇ ਰਹੀ ਝੂਠ ਨੂੰ ਹਵਾ' ਸ਼ੁੱਕਰਵਾਰ ਨੂੰ ਸਮਾਜਵਾਦੀ ਨੇਤਾ ਕਰਪੂਰੀ ਠਾਕੁਰ ਦੀ ਬਰਸੀ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਆਜ਼ਾਦ ਨੇ ਕੇਂਦਰ ਵਿਚ ਭਾਜਪਾ ਦੀ ਅਗਵਾਈ ਵਾਲੀ ਸਰਕਾਰ 'ਤੇ ਨਿਸ਼ਾਨਾ ਵਿੰਨਿ੍ਹਦੇ ਹੋਏ ਦੋਸ਼ ਲਗਾਇਆ ਸੀ ਕਿ ਉਹ ਸੋਧ ਨਾਗਰਿਕਤਾ ਕਾਨੂੰਨ (CAA), ਰਾਸ਼ਟਰੀ ਜਨਸੰਖਿਆ ਰਜਿਸਟ੍ਰੇਸ਼ਨ (NPR) ਅਤੇ ਰਾਸ਼ਟਰੀ ਨਾਗਰਿਕ ਰਜਿਸਟ੍ਰੇਸ਼ਨ (NRC) 'ਤੇ ਝੂਠ ਨੂੰ ਹਵਾ ਦੇ ਰਹੀ ਹੈ। ਉੱਤਰੀ ਬਿਹਾਰ ਦੇ ਇਸ ਸ਼ਹਿਰ ਵਿਚ ਇਕ ਰੈਲੀ ਨੂੰ ਸੰਬੋਧਿਤ ਕਰਦੇ ਹੋਏ ਆਜ਼ਾਦ ਨੇ ਲੋਕਾਂ ਤੋਂ ਲਗਾਤਾਰ ਅਤੇ ਸ਼ਾਂਤੀਪੂਰਣ ਪ੍ਰਦਰਸ਼ਨ ਕਰਦੇ ਰਹਿਣ ਦੀ ਅਪੀਲ ਕੀਤੀ ਸੀ ਅਤੇ ਆਖਿਆ ਸੀ ਕਿ ਦਿੱਲੀ ਦੇ ਸ਼ਾਹੀਨ ਬਾਗ ਵਿਚ ਔਰਤਾਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਤੋਂ ਲੋਕ ਪ੍ਰਰੇਣਾ ਲੈਣ।


author

Khushdeep Jassi

Content Editor

Related News