ਭਿਲਾਈ ਸਟੀਲ ਪਲਾਂਟ ਦੀ ਯੂਨਿਟ ''ਚ ਮਚੇ ਅੱਗ ਦੇ ਭਾਂਬੜ, ਝੁਲਸੇ 7 ਮਜ਼ਦੂਰ, ਪਈਆਂ ਭਾਜੜਾਂ

Tuesday, Apr 07, 2026 - 02:43 PM (IST)

ਭਿਲਾਈ ਸਟੀਲ ਪਲਾਂਟ ਦੀ ਯੂਨਿਟ ''ਚ ਮਚੇ ਅੱਗ ਦੇ ਭਾਂਬੜ, ਝੁਲਸੇ 7 ਮਜ਼ਦੂਰ, ਪਈਆਂ ਭਾਜੜਾਂ

ਭਿਲਾਈ (ਦੁਰਗ): ਛੱਤੀਸਗੜ੍ਹ ਦੇ ਦੁਰਗ ਜ਼ਿਲ੍ਹੇ ਵਿੱਚ ਸਥਿਤ ਭਿਲਾਈ ਇਸਪਾਤ ਸੰਯੰਤਰ (BSP) ਵਿੱਚ ਮੰਗਲਵਾਰ ਸਵੇਰੇ ਇੱਕ ਦਰਦਨਾਕ ਹਾਦਸਾ ਵਾਪਰ ਜਾਣ ਦੀ ਸੂਚਨਾ ਮਿਲੀ ਹੈ। ਪਲਾਂਟ ਦੀ ਇੱਕ ਮਹੱਤਵਪੂਰਨ ਯੂਨਿਟ ਵਿੱਚ ਅਚਾਨਕ ਅੱਗ ਲੱਗਣ ਕਾਰਨ ਘੱਟੋ-ਘੱਟ ਸੱਤ ਮਜ਼ਦੂਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ - ਇਸ ਸੂਬੇ 'ਚ ਫੈਲੀ ਰਹੱਸਮਈ ਬੀਮਾਰੀ, 5 ਜਵਾਕਾਂ ਦੀ ਮੌਤ, ਮਚੀ ਹਫ਼ੜਾ-ਦਫ਼ੜੀ

ਪਲਾਂਟ ਦੇ ਅਧਿਕਾਰੀਆਂ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਅੱਗ ਸਵੇਰੇ ਕਰੀਬ 10 ਵਜੇ ਸਟੀਮ ਟਰਬੋ ਜਨਰੇਟਰ-4 (STG-4) ਟਰਬਾਈਨ ਯੂਨਿਟ ਵਿੱਚ ਲੱਗੀ ਹੈ। ਅੱਗ ਲੱਗਦੇ ਹੀ ਪੂਰੇ ਟਰਬਾਈਨ ਹਾਲ ਵਿੱਚ ਗਾੜ੍ਹਾ ਕਾਲਾ ਧੂੰਆਂ ਫੈਲ ਗਿਆ, ਜਿਸ ਕਾਰਨ ਉੱਥੇ ਕੰਮ ਕਰ ਰਹੇ ਮਜ਼ਦੂਰਾਂ ਵਿੱਚ ਹਫ਼ੜਾ-ਦਫ਼ੜੀ ਮਚ ਗਈ। ਘਟਨਾ ਦੀ ਸੂਚਨਾ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਅਤੇ ਪੁਲਸ ਨੂੰ ਦਿੱਤੀ ਗਈ। ਘਟਨਾ ਦੌਰਾਨ ਪਲਾਂਟ ਦੇ ਫਾਇਰ ਬ੍ਰਿਗੇਡ ਵਿਭਾਗ ਨੇ ਤੁਰੰਤ ਕਾਰਵਾਈ ਕੀਤੀ। ਅੱਗ 'ਤੇ ਕਾਬੂ ਪਾਉਣ ਲਈ ਮੌਕੇ 'ਤੇ 3 ਫਾਇਰ ਟੈਂਡਰ (ਦਮਕਲ ਗੱਡੀਆਂ) ਭੇਜੀਆਂ ਗਈਆਂ।

ਇਹ ਵੀ ਪੜ੍ਹੋ - ਸਕੂਲੀ ਪੜ੍ਹਾਈ 'ਚ ਵੱਡਾ ਫੇਰਬਦਲ! 6ਵੀਂ ਤੋਂ 10ਵੀਂ ਜਮਾਤ ਤੱਕ ਹੁਣ ਪੜ੍ਹਨੀਆਂ ਪੈਣਗੀਆਂ 3 ਭਾਸ਼ਾਵਾਂ

ਫਾਇਰ ਫਾਈਟਰਾਂ ਦੀ ਮੁਸਤੈਦੀ ਸਦਕਾ ਅੱਗ 'ਤੇ ਜਲਦੀ ਹੀ ਕਾਬੂ ਪਾ ਲਿਆ ਗਿਆ, ਜਿਸ ਨਾਲ ਵੱਡਾ ਨੁਕਸਾਨ ਹੋਣੋਂ ਬਚ ਗਿਆ। ਇਸ ਹਾਦਸੇ ਵਿੱਚ ਸੱਤ ਮਜ਼ਦੂਰ ਝੁਲਸ ਗਏ ਹਨ। ਉਨ੍ਹਾਂ ਨੂੰ ਤੁਰੰਤ ਭਿਲਾਈ ਦੇ ਸੈਕਟਰ-9 ਸਥਿਤ ਪੰਡਿਤ ਜਵਾਹਰ ਲਾਲ ਨਹਿਰੂ ਹਸਪਤਾਲ ਲਿਜਾਇਆ ਗਿਆ। ਹਸਪਤਾਲ ਦੇ ਡਾਕਟਰਾਂ ਮੁਤਾਬਕ ਛੇ ਮਜ਼ਦੂਰਾਂ ਨੂੰ ਦਾਖ਼ਲ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਦਾ ਇਲਾਜ ਜਾਰੀ ਹੈ, ਜਦਕਿ ਸੱਤਵੇਂ ਮਜ਼ਦੂਰ ਨੂੰ ਵੀ ਹਸਪਤਾਲ ਲਿਆਂਦਾ ਜਾ ਰਿਹਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਅੱਗ ਲੱਗਣ ਦੇ ਅਸਲ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਪਲਾਂਟ ਪ੍ਰਬੰਧਨ ਨੇ ਘਟਨਾ ਦੀ ਜਾਂਚ ਦੇ ਆਦੇਸ਼ ਦੇ ਦਿੱਤੇ ਹਨ ਤਾਂ ਜੋ ਅੱਗ ਲੱਗਣ ਦੇ ਕਾਰਨਾਂ ਅਤੇ ਇਸ ਨਾਲ ਹੋਏ ਮਾਲੀ ਨੁਕਸਾਨ ਦਾ ਸਹੀ ਅੰਦਾਜ਼ਾ ਲਗਾਇਆ ਜਾ ਸਕੇ।

ਇਹ ਵੀ ਪੜ੍ਹੋ - ਸਕੂਲਾਂ 'ਚ Mobile Phone Ban: ਦੁਨੀਆ ਭਰ ਦੇ 58% ਦੇਸ਼ਾਂ ਨੇ ਲਗਾਈਆਂ ਪਾਬੰਦੀਆਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News