ਭੀਮ ਆਰਮੀ ਚੀਫ ਚੰਦਰਸ਼ੇਖਰ ਦੀ ਜ਼ਮਾਨਤ ਪਟੀਸ਼ਨ ਖਾਰਿਜ

Saturday, Dec 21, 2019 - 07:34 PM (IST)

ਭੀਮ ਆਰਮੀ ਚੀਫ ਚੰਦਰਸ਼ੇਖਰ ਦੀ ਜ਼ਮਾਨਤ ਪਟੀਸ਼ਨ ਖਾਰਿਜ

ਨਵੀਂ ਦਿੱਲੀ — ਪੁਰਾਣੀ ਦਿੱਲੀ ਦੇ ਦਰਿਆਗੰਜ ਇਲਾਕੇ 'ਚ ਹਿੰਸਾ ਦੇ ਸਬੰਧ 'ਚ ਗ੍ਰਿਫਤਾਰ ਭੀਮ ਆਰਮੀ ਦੇ ਮੁਖੀ ਚੰਦਰਸ਼ੇਖਰ ਆਜ਼ਾਦ ਨੂੰ ਸ਼ਨੀਵਾਰ ਨੂੰ ਇਕ ਅਦਾਲਤ 'ਚ ਪੇਸ਼ ਕੀਤਾ ਗਿਆ। ਤੀਸ ਹਜ਼ਾਰੀ ਕੋਰਟ ਨੇ ਆਜ਼ਾਦ ਦੀ ਜ਼ਮਾਨਤ ਪਟੀਸ਼ਨ ਖਾਰਿਜ ਕਰ 15 ਦਿਨ ਦੀ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ ਹੈ। ਜ਼ਮਾਨਤ ਖਾਰਿਜ ਹੋਣ ਤੋਂ ਬਾਅਦ ਦਿੱਲੀ ਪੁਲਸ ਚੰਦਰਸ਼ੇਖਰ ਨੂੰ ਤੀਸ ਹਜ਼ਾਰੀ ਕੋਰਟ ਤੋਂ ਤਿਹਾੜ ਜੇਲ ਲੈ ਗਈ। ਇਸ ਤੋਂ ਪਹਿਲਾਂ ਦਿੱਲੀ ਪੁਲਸ ਨੇ ਚੰਦਰਸ਼ੇਖਰ ਆਜ਼ਾਦ ਦੀ ਜ਼ਮਾਨਤ ਖਾਰਿਜ ਕਰਨ ਦੀ ਅਪੀਲ ਕੀਤੀ ਸੀ।

ਅੱਜ ਦੁਪਹਿਰ ਗ੍ਰਿਫਤਾਰ ਕੀਤੇ ਗਏ ਆਜ਼ਾਦ ਨੇ ਇਸ ਆਧਾਰ 'ਤੇ ਜ਼ਮਾਨਤ ਮੰਗੀ ਕਿ ਇਸ ਗੱਲ ਦਾ ਕੋਈ ਸਬੂਤ ਨਹੀਂ ਹੈ ਕਿ ਉਨ੍ਹਾਂ ਨੇ ਜਾਮਾ ਮਸਜਿਦ 'ਤੇ ਇਕੱਠੀ ਹੋਈ ਭੀੜ੍ਹ ਨੂੰ ਦਿੱਲੀ ਗੇਟ ਜਾਣ ਲਈ ਭੜਕਾਇਆ ਸੀ, ਜਿਥੇ ਪਹੁੰਚ ਕੇ ਪ੍ਰਦਰਸ਼ਨਕਾਰੀ ਹਿੰਸਕ ਹੋ ਗਏ। ਪੁਲਸ ਨੇ ਗਵਾਹਾਂ ਨੂੰ ਧਮਕੀ ਦੇਣ ਦਾ ਖਦਸ਼ਾ ਜ਼ਾਹਿਰ ਕਰਦੇ ਹੋਏ ਜ਼ਮਾਨਤ ਦਾ ਵਿਰੋਧ ਕੀਤਾ ਅਤੇ ਕਿਹਾ ਕਿ ਕਾਨੂੰਨ ਵਿਵਸਥਾ ਬਣਾਏ ਰੱਖਣ ਲਈ ਉਨ੍ਹਾਂ ਦੀ ਨਿਆਂਇਕ ਹਿਰਾਸਤ ਜ਼ਰੂਰੀ ਹੈ।


author

Inder Prajapati

Content Editor

Related News