ਕੇਰਲ ਤੋਂ ਬਾਅਦ ਹੁਣ ਭੋਪਾਲ 'ਚ ਮਿਲੇ ਕੋਰੋਨਾ ਵਾਇਰਸ ਦੇ 3 ਸ਼ੱਕੀ ਮਰੀਜ਼

02/05/2020 1:05:16 PM

ਭੋਪਾਲ— ਚੀਨ 'ਚ ਫੈਲਿਆ ਜਾਨਲੇਵਾ ਕੋਰੋਨਾ ਵਾਇਰਸ ਨੇ ਦੁਨੀਆ ਭਰ 'ਚ ਦਹਿਸ਼ਤ ਫੈਲਾ ਰੱਖੀ ਹੈ। ਕਰੀਬ 25 ਦੇਸ਼ਾਂ 'ਚ ਇਹ ਵਾਇਰਸ ਦਸਤਕ ਦੇ ਚੁੱਕਾ ਹੈ। ਕੇਰਲ 'ਚ 3 ਮਾਮਲਿਆਂ ਦੀ ਪੁਸ਼ਟੀ ਹੋਣ ਤੋਂ ਬਾਅਦ ਹੁਣ ਮੱਧ ਪ੍ਰਦੇਸ਼ ਦੇ ਭੋਪਾਲ 'ਚ ਕੋਰੋਨਾ ਵਾਇਰਸ ਦੇ ਇਕ ਹੀ ਪਰਿਵਾਰ ਦੇ 3 ਸ਼ੱਕੀ ਮਰੀਜ਼ ਮਿਲੇ ਹਨ। ਸਾਰੇ ਸ਼ੱਕੀ ਮਰੀਜ਼ਾਂ ਨੂੰ ਭੋਪਾਲ ਏਮਜ਼ ਦੇ ਮੈਡੀਸੀਨ ਵਿਭਾਗ ਵਿਚ ਬਣੇ ਵੱਖਰੇ ਵਾਰਡ 'ਚ ਭਰਤੀ ਕਰਵਾਇਆ ਗਿਆ ਹੈ। ਇਨ੍ਹਾਂ ਤਿੰਨਾਂ ਨੂੰ ਕੁਝ ਦਿਨਾਂ ਤੋਂ ਸਰਦੀ-ਜ਼ੁਕਾਮ ਅਤੇ ਗਲੇ 'ਚ ਖਰਾਸ਼ ਅਤੇ ਬੁਖਾਰ ਦੀ ਸਮੱਸਿਆ ਸੀ। ਇਕ ਹੀ ਪਰਿਵਾਰ ਦੇ 3 ਸ਼ੱਕੀ ਮਰੀਜ਼ ਸਾਹਮਣੇ ਆਉਣ ਤੋਂ ਬਾਅਦ ਹੜਕੰਪ ਮਚ ਗਿਆ ਹੈ।

ਮੁੱਢਲੀ ਜਾਂਚ 'ਚ ਇਹ ਲੱਛਣ ਕੋਰੋਨਾ ਵਾਇਰਸ ਦੇ ਦੱਸੇ ਜਾ ਰਹੇ ਹਨ। ਹਾਲਾਂਕਿ ਕੋਰੋਨਾ ਵਾਇਰਸ ਦੀ ਪੁਸ਼ਟੀ ਰਿਪੋਰਟ ਆਉਣ ਤੋਂ ਬਾਅਦ ਹੀ ਹੋਵੇਗੀ। ਦੱਸਿਆ ਜਾ ਰਿਹਾ ਹੈ ਕਿ ਪਰਿਵਾਰ ਦੇ ਸਾਰੇ ਮੈਂਬਰਾਂ ਨੇ ਕੁਝ ਦਿਨ ਪਹਿਲਾਂ ਹੀ ਚੀਨ ਦੀ ਯਾਤਰਾ ਕੀਤੀ ਸੀ। ਦੱਸਣਯੋਗ ਹੈ ਕਿ ਇਸ ਜਾਨਲੇਵਾ ਵਾਇਰਸ ਕਾਰਨ ਚੀਨ 'ਚ ਹੁਣ ਤੱਕ 490 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 24 ਹਜ਼ਾਰ ਦੇ ਕਰੀਬ ਮਾਮਲੇ ਸਾਹਮਣੇ ਆਏ ਹਨ।

Tanu

This news is Content Editor Tanu