BHU ਕੈਂਪਸ ਬਣਿਆ ਜੰਗ ਦਾ ਮੈਦਾਨ: ਹੋਸਟਲ ਦੇ ਵਿਦਿਆਰਥੀਆਂ ਵਿਚਾਲੇ ਖੂਨੀ ਝੜਪ, ਹੋਈ ਪੱਥਰਬਾਜ਼ੀ
Friday, Jan 30, 2026 - 10:31 AM (IST)
ਵਾਰਾਣਸੀ: ਕਾਸ਼ੀ ਹਿੰਦੂ ਯੂਨੀਵਰਸਿਟੀ (BHU) ਦਾ ਕੈਂਪਸ ਇੱਕ ਵਾਰ ਫਿਰ ਜੰਗ ਦਾ ਮੈਦਾਨ ਬਣ ਗਿਆ। ਯੂਨੀਵਰਸਿਟੀ ਦੇ ਬਿਰਲਾ ਅਤੇ ਰੁਈਆ ਹੋਸਟਲ ਦੇ ਵਿਦਿਆਰਥੀਆਂ ਵਿਚਾਲੇ ਪੁਰਾਣੀ ਰੰਜਿਸ਼ ਨੂੰ ਲੈ ਕੇ ਹੋਏ ਵਿਵਾਦ ਨੇ ਹਿੰਸਕ ਰੂਪ ਧਾਰ ਲਿਆ। ਇਸ ਦੌਰਾਨ ਦੋਵਾਂ ਗੁੱਟਾਂ ਵੱਲੋਂ ਜੰਮ ਕੇ ਪੱਥਰਬਾਜ਼ੀ ਕੀਤੀ ਗਈ ਅਤੇ ਇਕ ਦੂਜੇ ਦੇ ਡੰਡੇ ਮਾਰ ਗਏ, ਜਿਸ ਕਾਰਨ ਪੂਰੇ ਕੈਂਪਸ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਪੁਲਸ ਨੂੰ ਦੇਖ ਕੇ ਹਿੰਸਾ ਕਰ ਰਹੇ ਵਿਦਿਆਰਥੀ ਮੌਕੇ ਤੋਂ ਫ਼ਰਾਰ ਹੋ ਗਏ।
ਇਹ ਵੀ ਪੜ੍ਹੋ : 4 ਲੱਖ ਤੋਂ ਪਾਰ ਹੋਈ ਚਾਂਦੀ, ਸੋਨੇ ਨੇ ਵੀ ਤੋੜ 'ਤੇ ਸਾਰੇ ਰਿਕਾਰਡ
ਘਟਨਾ ਦੀ ਸੂਚਨਾ ਮਿਲਦੇ ਹੀ ਕਈ ਥਾਣਿਆਂ ਦੀ ਪੁਲਸ ਫੋਰਸ, RAF (ਰੈਪਿਡ ਐਕਸ਼ਨ ਫੋਰਸ) ਅਤੇ PAC ਦੇ ਜਵਾਨਾਂ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ ਨੂੰ ਸੰਭਾਲਿਆ। ਪ੍ਰੌਕਟੋਰੀਅਲ ਬੋਰਡ ਦੀ ਟੀਮ ਹੋਸਟਲ ਦੇ ਇੱਕ-ਇੱਕ ਕਮਰੇ ਦੀ ਤਲਾਸ਼ੀ ਲੈ ਰਹੀ ਹੈ। ਫਿਲਹਾਲ ਕੈਂਪਸ ਵਿੱਚ ਸਥਿਤੀ ਕਾਬੂ ਹੇਠ ਹੈ ਪਰ ਤਣਾਅ ਬਣਿਆ ਹੋਇਆ ਹੈ। ਬਿਰਲਾ ਹੋਸਟਲ ਦੇ ਬਾਹਰ ਪੁਲਿਸ ਦਾ ਸਖ਼ਤ ਪਹਿਰਾ ਹੈ ਅਤੇ ਟੀਮਾਂ ਲਗਾਤਾਰ ਗਸ਼ਤ ਕਰ ਰਹੀਆਂ ਹਨ। ਪ੍ਰਸ਼ਾਸਨ ਦਾ ਮੁੱਖ ਨਿਸ਼ਾਨਾ ਉਨ੍ਹਾਂ ਬਾਹਰੀ ਵਿਅਕਤੀਆਂ ਅਤੇ ਸਾਬਕਾ ਵਿਦਿਆਰਥੀਆਂ ਨੂੰ ਬਾਹਰ ਕੱਢਣਾ ਹੈ ਜੋ ਨਾਜਾਇਜ਼ ਤੌਰ 'ਤੇ ਹੋਸਟਲ ਵਿੱਚ ਰਹਿ ਕੇ ਮਾਹੌਲ ਖ਼ਰਾਬ ਕਰ ਰਹੇ ਹਨ।
ਇਹ ਵੀ ਪੜ੍ਹੋ : ਰਾਤੋ-ਰਾਤ ਮਹਿੰਗਾ ਹੋਇਆ Gold-Silver, 20 ਹਜ਼ਾਰ ਰੁਪਏ ਤੱਕ ਵਧੀਆਂ ਕੀਮਤਾਂ
ਝੜਪ ਦਾ ਕਾਰਨ
ਡੀਸੀਪੀ ਮੁਤਾਬਕ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੌਰਾਨ ਹੋਈ ਇੱਕ ਬਹਿਸ ਇਸ ਹਿੰਸਾ ਦੀ ਜੜ੍ਹ ਸੀ। ਉਹੀ ਮਾਮੂਲੀ ਤਕਰਾਰ ਹੁਣ ਇੱਕ ਵੱਡੇ ਖੂਨੀ ਸੰਘਰਸ਼ ਵਿੱਚ ਬਦਲ ਗਈ। ਇਸ ਝੜਪ ਦੌਰਾਨ ਇੱਕ ਵਿਦਿਆਰਥੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ, ਜਿਸ ਨੂੰ ਤੁਰੰਤ ਟਰਾਮਾ ਸੈਂਟਰ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਜ਼ਖ਼ਮੀ ਵਿਦਿਆਰਥੀ ਦੇ ਬਿਆਨਾਂ ਦੇ ਆਧਾਰ 'ਤੇ ਪੁਲਸ ਨੇ ਹਮਲਾਵਰਾਂ ਦੀ ਪਛਾਣ ਕਰਕੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਕੀ ਤੁਸੀਂ ਵੀ ਰੋਜ਼ਾਨਾ ਵਰਤ ਰਹੇ ਹੋ ਪੁਰਾਣਾ 'ਤੌਲੀਆ'? ਤਾਂ ਪੜ੍ਹ ਲਓ ਇਹ ਖ਼ਬਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
