BHU ਹਿੰਸਾ : ਕਮਿਸ਼ਨਰ ਨੇ ਆਪਣੀ ਰਿਪੋਰਟ ''ਚ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਮੰਨਿਆ ਜ਼ਿੰਮੇਵਾਰ

09/26/2017 9:29:48 PM

ਵਾਰਾਣਸੀ/ਲਖਨਊ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੰਸਦ ਖੇਤਰ ਵਾਰਾਣਸੀ 'ਚ ਸਥਿਤ ਕਾਸ਼ੀ ਹਿੰਦੂ ਯੂਨੀਵਰਸਿਟੀ 'ਚ ਵਿਦਿਆਰਥੀਆਂ 'ਤੇ ਸ਼ਨਿਵਾਰ ਨੂੰ ਹੋਏ ਲਾਠੀਚਾਰਜ ਦਾ ਮਾਮਲਾ ਤੂਲ ਫੜਦਾ ਜਾ ਰਿਹਾ ਹੈ। ਮੰਗਲਵਾਰ ਨੂੰ ਕਮੀਸ਼ਨ ਨੇ ਆਪਣੀ ਰਿਪੋਰਟ ਪ੍ਰਸ਼ਾਸਨ ਨੂੰ ਸੌਂਪੀ, ਜਿਸ 'ਚ ਉਨ੍ਹਾਂ ਨੇ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਜ਼ਿੰਮੇਵਾਰ ਦੱਸਿਆ ਹੈ। ਕਾਂਗਰਸ ਸਮੇਤ ਹੋਰ ਵਿਰੋਧੀ ਪਾਰਟੀਆਂ ਨੇ ਕੁਲਪਤੀ ਨੂੰ ਜਲਦੀ ਹਟਾਉਣ ਦੀ ਮੰਗ ਕੀਤੀ ਹੈ। ਵਾਰਾਣਸੀ ਦੇ ਕਮੀਸ਼ਨਰ ਨਿਤਿਨ ਗੋਕਰਨ ਨੇ ਮੁੱਖ ਸਕੱਤਰ ਰਾਜੀਵ ਕੁਮਾਰ ਨੂੰ ਆਪਣੀ ਰਿਪੋਰਟ ਸੌਂਪ ਦਿੱਤੀ ਹੈ। ਰਿਪੋਰਟ 'ਚ ਉਨ੍ਹਾਂ ਨੇ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਦੋਸ਼ੀ ਠਹਿਰਾਇਆ ਹੈ। ਇਸ ਵਿਚ ਬੀ. ਐੱਚ. ਯੂ. ਪ੍ਰਸ਼ਾਸਨ ਨੇ ਇਸ ਪੂਰੇ ਮਾਮਲੇ ਦੀ ਨਿਆਇਕ ਜਾਂਚ ਕਰਵਾਉਣ ਦਾ ਫੈਸਲਾ ਕੀਤਾ ਹੈ।