ਗੁਜਰਾਤ ਦੇ 17ਵੇਂ CM ਵਜੋਂ ਅੱਜ ਸਹੁੰ ਚੁੱਕਣਗੇ ਭੁਪਿੰਦਰ ਪਟੇਲ, ਸਮਾਰੋਹ ’ਚ ਅਮਿਤ ਸ਼ਾਹ ਕਰ ਸਕਦੇ ਹਨ ਸ਼ਿਰਕਤ

Monday, Sep 13, 2021 - 12:07 PM (IST)

ਗੁਜਰਾਤ ਦੇ 17ਵੇਂ CM ਵਜੋਂ ਅੱਜ ਸਹੁੰ ਚੁੱਕਣਗੇ ਭੁਪਿੰਦਰ ਪਟੇਲ, ਸਮਾਰੋਹ ’ਚ ਅਮਿਤ ਸ਼ਾਹ ਕਰ ਸਕਦੇ ਹਨ ਸ਼ਿਰਕਤ

ਗਾਂਧੀਨਗਰ (ਭਾਸ਼ਾ)— ਪਹਿਲੀ ਵਾਰ ਵਿਧਾਇਕ ਬਣੇ ਭਾਰਤੀ ਜਨਤਾ ਪਾਰਟੀ ਦੇ ਵਿਧਾਇਕ ਭੁਪਿੰਦਰ ਪਟੇਲ ਸੋਮਵਾਰ ਯਾਨੀ ਕਿ ਅੱਜ ਗੁਜਰਾਤ ਦੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁਕਣਗੇ। ਉਹ ਵਿਜੇ ਰੂਪਾਨੀ ਦੀ ਥਾਂ ਲੈਣਗੇ, ਜਿਨ੍ਹਾਂ ਨੇ ਸੂਬੇ ਵਿਚ ਵਿਧਾਨ ਸਭਾ ਚੋਣਾਂ ਤੋਂ 15 ਮਹੀਨੇ ਪਹਿਲਾਂ ਸ਼ਨੀਵਾਰ ਨੂੰ ਅਚਾਨਕ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਪਟੇਲ ਨੂੰ ਐਤਵਾਰ ਨੂੰ ਵਿਧਾਇਕ ਦਲ ਦੀ ਬੈਠਕ ’ਚ ਸਾਰਿਆਂ ਦੀ ਸਹਿਮਤੀ ਨਾਲ ਨੇਤਾ ਚੁਣ ਲਿਆ ਗਿਆ ਅਤੇ ਉਹ ਦੁਪਹਿਰ ਕਰੀਬ 2:20 ਵਜੇ ਸੂਬੇ ਦੇ 17ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। 

ਇਹ ਵੀ ਪੜ੍ਹੋ : ਰੂਪਾਨੀ ਤੋਂ ਬਾਅਦ ਭੁਪਿੰਦਰ ਪਟੇਲ ਹੋਣਗੇ ਗੁਜਰਾਤ ਦੇ ਨਵੇਂ ਮੁੱਖ ਮੰਤਰੀ

PunjabKesari

ਪਹਿਲੀ ਵਾਰ ਦੇ ਵਿਧਾਇਕ ਪਟੇਲ ਦਾ ਨਾਂ ਉੱਚ ਅਹੁਦੇ ਲਈ ਸਾਹਮਣੇ ਆਉਣ ’ਤੇ ਕਈ ਲੋਕਾਂ ਨੂੰ ਹੈਰਾਨੀ ਹੋਈ, ਕਿਉਂਕਿ ਸਿਆਸੀ ਗਲਿਆਰਿਆਂ ਵਿਚ ਮੁੱਖ ਮੰਤਰੀ ਲਈ ਜਿਨ੍ਹਾਂ ਨਾਵਾਂ ਦੀਆਂ ਅਟਕਲਾਂ ਚੱਲ ਰਹੀਆਂ ਸਨ, ਉਨ੍ਹਾਂ ’ਚ ਕਿਤੇ ਵੀ ਉਨ੍ਹਾਂ ਦਾ ਨਾਂ ਨਹੀਂ ਸੀ। ਪਟੇਲ ਇਸ ਤੋਂ ਪਹਿਲਾਂ ਸੂਬਾਈ ਸਰਕਾਰ ਵਿਚ ਮੰਤਰੀ ਵੀ ਨਹੀਂ ਰਹੇ, ਜਿਸ ਤਰ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ 20 ਸਾਲ ਪਹਿਲਾਂ ਗੁਜਰਾਤ ਦਾ ਮੁੱਖ ਮੰਤਰੀ ਬਣਨ ਤੋਂ ਪਹਿਲਾਂ ਕਦੇ ਮੰਤਰੀ ਨਹੀਂ ਰਹੇ ਸਨ। ਮੋਦੀ ਨੂੰ 7 ਅਕਤੂਬਰ 2001 ’ਚ ਮੁੱਖ ਮੰਤਰੀ ਦੇ ਰੂਪ ਵਿਚ ਸਹੁੰ ਚੁਕਾਈ ਗਈ ਸੀ। ਓਧਰ ਪਾਰਟੀ ਸੂਤਰਾਂ ਨੇ ਦੱਸਿਆ ਕਿ ਸੋਮਵਾਰ ਦੇ ਸਹੁੰ ਚੁੱਕ ਸਮਾਗਮ ਸਮਾਰੋਹ ਵਿਚ ਸਿਰਫ਼ ਪਟੇਲ ਸਹੁੰ ਚੁੱਕਣਗੇ ਅਤੇ ਗੁਜਰਾਤ ਦੀ ਨਵੀਂ ਕੈਬਨਿਟ ਬਾਰੇ ਫ਼ੈਸਲਾ ਬਾਅਦ ਵਿਚ ਲਿਆ ਜਾਵੇਗਾ।

ਇਹ ਵੀ ਪੜ੍ਹੋ : ਕਰਨਾਲ ਧਰਨਾ ਖ਼ਤਮ, ਚਢੂਨੀ ਬੋਲੇ- ਜਿੱਤ ਦਾ ਮੂਲ ਮੰਤਰ- ‘ਸ਼ਾਂਤੀ ਨਾਲ ਡਟੇ ਰਹੋ’

PunjabKesari

ਦੱਸ ਦੇਈਏ ਕਿ ਪਟੇਲ ਦੇ ਸਹੁੰ ਚੁੱਕ ਸਮਾਗਮ ’ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਹਿੱਸਾ ਲੈ ਸਕਦੇ ਹਨ। ਸ਼ਾਹ ਨੇ ਕੱਲ੍ਹ ਟਵੀਟ ਕੀਤਾ ਸੀ ਕਿ ਮੈਨੂੰ ਭਰੋਸਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਦੇ ਦਿਸ਼ਾ-ਨਿਰਦੇਸ਼ਾਂ ਵਿਚ ਅਤੇ ਪਟੇਲ ਦੀ ਅਗਵਾਈ ਵਿਚ ਸੂਬੇ ਦੀ ਵਿਕਾਸ ਯਾਤਰਾ ਨੂੰ ਨਵੀਂ ਊਰਜਾ ਅਤੇ ਗਤੀ ਮਿਲੇਗੀ। ਭਾਜਪਾ ਦੇ ਇਕ ਬੁਲਾਰੇ ਨੇ ਦੱਸਿਆ ਕਿ ਮੋਦੀ ਨੇ ਐਤਵਾਰ ਨੂੰ ਪਟੇਲ ਨਾਲ ਫੋਨ ’ਤੇ ਗੱਲ ਕੀਤੀ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ। ਭਪਿੰਦਰ ਪਟੇਲ 2017 ਦੀਆਂ ਵਿਧਾਨ ਸਭਾ ਚੋਣਾਂ ਵਿਚ ਸੂਬੇ ਦੀ ਘਾਟਲੋਡੀਆ ਸੀਟ ਤੋਂ ਪਹਿਲੀ ਵਾਰ ਚੋਣ ਲੜੇ ਸਨ ਅਤੇ ਜਿੱਤੇ ਸਨ। ਉਨ੍ਹਾਂ ਨੇ ਕਾਂਗਰਸ ਦੇ ਸ਼ਸ਼ੀਕਾਂਤ ਪਟੇਲ ਨੂੰ 1 ਲੱਖ ਤੋਂ ਵੱਧ ਵੋਟਾਂ ਨਾਲ ਹਰਾਇਆ ਸੀ, ਜੋ ਉਸ ਚੋਣਾਂ ’ਚ ਜਿੱਤ ਦਾ ਸਭ ਤੋਂ ਵੱਡਾ ਫ਼ਰਕ ਸੀ। ਸਿਵਲ ਇੰਜੀਨੀਅਰਿੰਗ ’ਚ ਡਿਪਲੋਮਾ ਧਾਰੀ ਅਤੇ ਆਪਣੇ ਹਮਾਇਤੀਆਂ ਵਿਚਾਲੇ ‘ਦਾਦਾ’ ਦੇ ਨਾਂ ਤੋਂ ਬੁਲਾਏ ਜਾਣ ਵਾਲੇ ਪਟੇਲ ਨੂੰ ਗੁਜਰਾਤ ਦੀ ਸਾਬਕਾ ਮੁੱਖ ਮੰਤਰੀ ਅਤੇ ਹੁਣ ਉੱਤਰ ਪ੍ਰਦੇਸ਼ ਦੀ ਰਾਜਪਾਲ ਆਨੰਦੀਬੇਨ ਪਟੇਲ ਦਾ ਕਰੀਬੀ ਮੰਨਿਆ ਜਾਂਦਾ ਹੈ।

ਇਹ ਵੀ ਪੜ੍ਹੋ : ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ BJP ਸੰਸਦ ਮੈਂਬਰ ਵਰੁਣ ਗਾਂਧੀ ਨੇ CM ਯੋਗੀ ਨੂੰ ਲਿਖੀ ਚਿੱਠੀ


author

Tanu

Content Editor

Related News