ਭੁਪਿੰਦਰ ਸਿੰਘ ਹੁੱਡਾ ਅਤੇ ਉਨ੍ਹਾਂ ਦੀ ਪਤਨੀ ਹੋਏ ਕੋਵਿਡ-19 ਪਾਜ਼ੇਟਿਵ

Sunday, Apr 18, 2021 - 05:27 PM (IST)

ਭੁਪਿੰਦਰ ਸਿੰਘ ਹੁੱਡਾ ਅਤੇ ਉਨ੍ਹਾਂ ਦੀ ਪਤਨੀ ਹੋਏ ਕੋਵਿਡ-19 ਪਾਜ਼ੇਟਿਵ

ਹਰਿਆਣਾ (ਭਾਸ਼ਾ)— ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਅਤੇ ਉਨ੍ਹਾਂ ਦੀ ਪਤਨੀ ਆਸ਼ਾ ਹੁੱਡਾ ਕੋਵਿਡ-19 ਤੋਂ ਪਾਜ਼ੇਟਿਵ ਹੋਣ ਦਾ ਐਤਵਾਰ ਨੂੰ ਪਤਾ ਲੱਗਾ। ਕਾਂਗਰਸ ਵਿਧਾਇਕ ਬੀ. ਬੀ. ਬੱਤਰਾ ਨੇ ਦੱਸਿਆ ਕਿ ਪਾਰਟੀ ਦੇ ਨੇਤਾ ਹੁੱਡਾ ਅਤੇ ਉਨ੍ਹਾਂ ਦੀ ਪਤਨੀ ਸਾਵਧਾਨੀ ਦੇ ਤੌਰ ’ਤੇ ਗੁਰੂਗ੍ਰਾਮ ਦੇ ਇਕ ਹਸਪਤਾਲ ’ਚ ਦਾਖ਼ਲ ਹਨ। ਹੁੱਡਾ ਨੇ ਕਿਹਾ ਕਿ ਹਲਕਾ ਬੁਖ਼ਾਰ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਅਤੇ ਉਨ੍ਹਾਂ ਦੀ ਪਤਨੀ ਨੇ ਕੋਵਿਡ-19 ਜਾਂਚ ਕਰਵਾਈ ਅਤੇ ਜਾਂਚ ਰਿਪੋਰਟ ’ਚ ਉਨ੍ਹਾਂ ਦੇ ਪਾਜ਼ੇਟਿਵ ਹੋਣ ਦਾ ਪਤਾ ਲੱਗਾ। 

PunjabKesari

ਦੱਸ ਦੇਈਏ ਕਿ ਸ਼ੁੱਕਰਵਾਰ ਨੂੰ ਸੂਬੇ ਤੋਂ ਕਾਂਗਰਸ ਦੇ ਇਕ ਹੋਰ ਸੀਨੀਅਰ ਨੇਤਾ ਰਣਦੀਪ ਸਿੰਘ ਸੂਰਜੇਵਾਲਾ ਵੀ ਕੋਵਿਡ-19 ਤੋਂ ਪਾਜ਼ੇਟਿਵ ਪਾਏ ਗਏ ਸਨ। ਪਿਛਲੇ ਸਾਲ ਹੁੱਡਾ ਦੇ ਬੇਟੇ ਅਤੇ ਰਾਜ ਸਭਾ ਮੈਂਬਰ ਦੀਪੇਂਦਰ ਸਿੰਘ ਹੁੱਡਾ ਵੀ ਕੋਵਿਡ-19 ਤੋਂ ਪਾਜ਼ੇਟਿਵ ਹੋਏ ਸਨ। ਕੋਰੋਨਾ ਵਾਇਰਸ ਮਹਾਮਾਰੀ ਫੈਲਣ ਤੋਂ ਬਾਅਦ ਹਰਿਆਣਾ ਦੇ ਕਈ ਨੇਤਾ ਪਾਜ਼ੇਟਿਵ ਹੋਏ ਹਨ। ਇਨ੍ਹਾਂ ’ਚ ਸੂਬੇ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ, ਉੱਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ, ਸੂਬੇ ਦੇ ਗ੍ਰਹਿ ਮੰਤਰੀ ਅਨਿਲ ਵਿਜ ਅਤੇ ਕੁਝ ਹੋਰ ਮੰਤਰੀ ਅਤੇ ਵਿਧਾਨ ਸਭਾ ਸਪੀਕਰ ਗਿਆਨਚੰਦ ਗੁਪਤਾ ਸ਼ਾਮਲ ਹਨ।


author

Tanu

Content Editor

Related News