ਈ.ਡੀ.ਸੀ. ਨਾ ਹੋਣ ਕਾਰਨ ਚੋਣ ਡਿਊਟੀ ਕਰਮਚਾਰੀ ਨਹੀਂ ਕਰ ਸਕੇ ਵੋਟਿੰਗ : ਹੁੱਡਾ

Tuesday, May 14, 2019 - 04:28 PM (IST)

ਈ.ਡੀ.ਸੀ. ਨਾ ਹੋਣ ਕਾਰਨ ਚੋਣ ਡਿਊਟੀ ਕਰਮਚਾਰੀ ਨਹੀਂ ਕਰ ਸਕੇ ਵੋਟਿੰਗ : ਹੁੱਡਾ

ਚੰਡੀਗੜ੍ਹ/ਹਰਿਆਣਾ— ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੂਪਿੰਦਰ ਸਿੰਘ ਹੁੱਡਾ ਨੇ ਦਾਅਵਾ ਕੀਤਾ ਕਿ ਰਾਜ 'ਚ ਚੋਣ ਡਿਊਟੀ 'ਤੇ ਤਾਇਨਾਤ ਜ਼ਿਆਦਾਤਰ ਕਰਮਚਾਰੀਆਂ ਨੂੰ ਇਲੈਕਸ਼ਨ ਡਿਊਟੀ ਸਰਟੀਫਿਕੇਟ (ਈ.ਡੀ.ਸੀ.) ਜਾਰੀ ਨਾ ਹੋਣ ਕਾਰਨ ਉਹ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਨਹੀਂ ਕਰ ਸਕੇ। ਹੁੱਡਾ ਨੇ ਇਕ ਬਿਆਨ 'ਚ ਕਿਹਾ ਕਿ ਉਨ੍ਹਾਂ ਨੂੰ 12 ਮਈ ਨੂੰ ਚੋਣ ਡਿਊਟੀ 'ਤੇ ਤਾਇਨਾਤ ਰੋਹਤਕ 'ਚ ਕਈ ਅਜਿਹੇ ਕਰਮਚਾਰੀ ਮਿਲੇ ਹਨ, ਜਿਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸੰਬੰਧਤ ਵੋਟਿੰਗ ਅਧਿਕਾਰੀ ਨੇ ਈ.ਡੀ.ਸੀ. ਜਾਰੀ ਨਹੀਂ ਕੀਤਾ, ਜਦੋਂ ਕਿ ਉਨ੍ਹਾਂ ਨੇ ਇਸ ਲਈ ਆਨਲਾਈਨ ਅਪਲਾਈ ਕਰ ਦਿੱਤਾ ਸੀ। 

ਇਨ੍ਹਾਂ ਕਰਮਚਾਰੀਆਂ ਦਾ ਦਾਅਵਾ ਹੈ ਕਿ ਉਨ੍ਹਾਂ ਕੋਲੋਂ ਸਿਰਫ ਕੁਝ ਨੂੰ ਇਹ ਸਰਟੀਫਿਕੇਟ ਜਾਰੀ ਕੀਤਾ ਗਿਆ। ਜਿਨ੍ਹਾਂ ਨੂੰ ਇਹ ਸਰਟੀਫਿਕੇਟ ਜਾਰੀ ਨਹੀਂ ਹੋਇਆ, ਉਹ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਨਹੀਂ ਕਰ ਸਕੇ। ਸਾਬਕਾ ਮੁੱਖ ਮੰਤਰੀ ਨੇ ਦੋਸ਼ ਲਗਾਇਆ ਕਿ ਅਜਿਹਾ ਪ੍ਰਤੀਤ ਹੁੰਦਾ ਹੈ ਕਿ ਰਾਜ ਦੀ ਭਾਰਤੀ ਜਨਤਾ ਪਾਰਟੀ (ਭਾਜਪਾ) ਸਰਕਾਰ ਨੇ ਜਾਣ ਬੁੱਝ ਕੇ ਇਨ੍ਹਾਂ ਕਰਮਚਾਰੀਆਂ ਨੂੰ ਈ.ਡੀ.ਸੀ. ਨਾ ਜਾਰੀ ਕਰ ਕੇ ਇਨ੍ਹਾਂ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਤੋਂ ਵਾਂਝੇ ਕਰ ਦਿੱਤਾ। ਉਨ੍ਹਾਂ ਨੇ ਦਾਅਵਾ ਕੀਤਾ ਕਿ ਸਰਕਾਰ ਇਹ ਮੰਨ ਕੇ ਚੱਲ ਰਹੀ ਸੀ ਕਿ ਜ਼ਿਆਦਾਤਰ ਸਰਕਾਰੀ ਕਰਮਚਾਰੀ ਉਸ ਦੇ ਵਿਰੁੱਧ ਹਨ।


author

DIsha

Content Editor

Related News