ਹਰਿਆਣਾ ਦੇ ਸਾਬਕਾ CM ਭੂਪਿੰਦਰ ਹੁੱਡਾ ਨੇ ਕਿਹਾ- MSP ''ਤੇ ਚੌਥਾ ਕਾਨੂੰਨ ਲਿਆਏ ਸਰਕਾਰ

01/11/2021 6:56:55 PM

ਹਰਿਆਣਾ- ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਪ੍ਰਦਰਸ਼ਨ 47ਵੇਂ ਦਿਨ ਵੀ ਜਾਰੀ ਹੈ। ਕਿਸਾਨ ਪਿਛਲੇ ਡੇਢ ਮਹੀਨਿਆਂ ਤੋਂ ਨਵੇਂ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ 'ਤੇ ਅੜੇ ਹਨ। ਇਸ ਵਿਚ ਸੋਮਵਾਰ ਨੂੰ ਸੁਪਰੀਮ ਕੋਰਟ 'ਚ ਵੀ ਨਵੇਂ ਖੇਤੀ ਕਾਨੂੰਨਾਂ ਦੀ ਸੰਵਿਧਾਨਕ ਵੈਧਤਾ ਨੂੰ ਲੈ ਕੇ ਦਾਇਰ ਪਟੀਸ਼ਨ 'ਤੇ ਸੁਣਵਾਈ ਹੋਈ। ਜਿਸ 'ਚ ਕਈ ਮਾਮਲਿਆਂ 'ਤੇ ਸਰਵਉੱਚ ਅਦਾਲਤ ਨੇ ਕੇਂਦਰ ਸਰਕਾਰ ਨੂੰ ਫਟਕਾਰ ਲਾਈ। ਇਸ ਵਿਚ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੂਪਿੰਦਰ ਸਿੰਘ ਹੁੱਡਾ ਨੇ ਕਿਹਾ ਕਿ ਮੈਂ ਤਾਂ ਸ਼ੁਰੂ ਤੋਂ ਕਹਿ ਰਿਹਾ ਹਾਂ ਕਿ 3 ਨਵੇਂ ਖੇਤੀ ਕਾਨੂੰਨ ਲੈ ਕੇ ਆਏ ਹੋ ਤਾਂ ਐੱਮ.ਐੱਸ.ਪੀ. 'ਤੇ ਚੌਥਾ ਵੀ ਲੈ ਆਓ। ਜੇਕਰ ਐੱਮ.ਐੱਸ.ਪੀ. ਤੋਂ ਘੱਟ 'ਤੇ ਕੋਈ ਵੀ ਖਰੀਦੇਗਾ ਤਾਂ ਉਸ 'ਚ ਸਜ਼ਾ ਦਾ ਪ੍ਰਬੰਧ ਕਰ ਦਿਓ। ਉੱਥੇ ਹੀ ਅੱਜ ਸੁਪਰੀਮ ਕੋਰਟ ਨੇ ਕਿਹਾ। ਇਹ ਖੇਤੀ ਕਾਨੂੰਨ ਕਿਸਾਨਾਂ ਦੇ ਹਿੱਤ 'ਚ ਨਹੀਂ ਹਨ।

PunjabKesari

ਇਹ ਵੀ ਪੜ੍ਹੋ : ਕਿਸਾਨ ਅੰਦੋਲਨ: ਸੁਪਰੀਮ ਕੋਰਟ ’ਚ ਸੁਣਵਾਈ ਸ਼ੁਰੂ, ਕੇਂਦਰ ਸਰਕਾਰ ਨੂੰ ਲਾਈ ਫਟਕਾਰ

ਦੱਸ ਦੇਈਏ ਕਿ ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ ਹੁਣ ਤੱਕ 8 ਦੌਰ ਦੀ ਗੱਲਬਾਤ ਹੋ ਚੁੱਕੀ ਹੈ ਪਰ ਕੋਈ ਹੱਲ ਨਹੀਂ ਨਿਕਲਿਆ। ਬੀਤੀ 8 ਜਨਵਰੀ ਨੂੰ ਹੋਈ ਬੈਠਕ ’ਚ ਕੇਂਦਰ ਨੇ ਕਾਨੂੰਨ ਨੂੰ ਰੱਦ ਕਰਨ ਤੋਂ ਸਪੱਸ਼ਟ ਇਨਕਾਰ ਕਰ ਦਿੱਤਾ, ਜਦਕਿ ਕਿਸਾਨ ਆਗੂਆਂ ਨੇ ਕਿਹਾ ਕਿ ‘ਜਿੱਤਾਂਗੇ ਜਾਂ ਮਰਾਂਗੇ’।  ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਵੀ ਦੋ-ਟੁੱਕ ਆਖਿਆ ਸੀ ਕਿ ਉਹ ਕਾਨੂੰਨ ਰੱਦ ਹੋਣ ਤੋਂ ਬਾਅਦ ਹੀ ਘਰ ਵਾਪਸੀ ਕਰਨਗੇ। ਹੁਣ ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ ਅਗਲੀ ਬੈਠਕ 15 ਜਨਵਰੀ ਨੂੰ ਤੈਅ ਹੈ। 

ਨੋਟ : MSP 'ਤੇ ਚੌਥਾ ਕਾਨੂੰਨ ਲਿਆਉਣ ਬਾਰੇ ਬਾਰੇ ਕੀ ਹੈ ਤੁਹਾਡੀ ਕਾਨੂੰਨ


DIsha

Content Editor

Related News