ਭੁਪਿੰਦਰ ਸਿੰਘ ਮਾਨ ਦੀ ਜਥੇਬੰਦੀ ਦੇ ਆਗੂ ਅਤੇ ਕਾਰਕੁਨ ਸੰਯੁਕਤ ਕਿਸਾਨ ਮੋਰਚੇ ''ਚ ਸ਼ਾਮਲ (ਵੀਡੀਓ)

Monday, Jan 18, 2021 - 02:18 PM (IST)

ਭੁਪਿੰਦਰ ਸਿੰਘ ਮਾਨ ਦੀ ਜਥੇਬੰਦੀ ਦੇ ਆਗੂ ਅਤੇ ਕਾਰਕੁਨ ਸੰਯੁਕਤ ਕਿਸਾਨ ਮੋਰਚੇ ''ਚ ਸ਼ਾਮਲ (ਵੀਡੀਓ)

ਨਵੀਂ ਦਿੱਲੀ- ਖੇਤੀ ਕਾਨੂੰਨਾਂ ਨੂੰ ਲੈ ਕੇ ਸੁਪਰੀਮ ਕੋਰਟ ਵਲੋਂ ਕੁਝ ਦਿਨ ਪਹਿਲਾਂ ਚਾਰ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਸੀ। ਇਸ 'ਚੋਂ ਕਮੇਟੀ ਦੇ ਮੈਂਬਰ ਭੁਪਿੰਦਰ ਸਿੰਘ ਮਾਨ ਨੇ 2 ਦਿਨ ਬਾਅਦ ਹੀ ਆਪਣਾ ਨਾਂ ਇਹ ਕਹਿ ਕੇ ਵਾਪਸ ਲੈ ਲਿਆ ਕਿ ਉਹ ਕਿਸਾਨਾਂ ਦੇ ਨਾਲ ਹਨ। ਉੱਥੇ ਹੀ ਬਲਵੀਰ ਸਿੰਘ ਰਾਜੇਵਾਲ ਨੇ ਅੱਜ ਯਾਨੀ ਸੋਮਵਾਰ ਨੂੰ ਪ੍ਰੈੱਸ ਵਾਰਤਾ ਕੀਤੀ। ਇਸ ਪ੍ਰੈੱਸ ਵਾਰਤਾ ਦੌਰਾਨ ਭੁਪਿੰਦਰ ਸਿੰਘ ਮਾਨ ਦੀ ਜਥੇਬੰਦੀ ਦੇ ਆਗੂ ਅਤੇ ਕਾਰਕੁਨ ਸੰਯੁਕਤ ਕਿਸਾਨ ਮੋਰਚੇ 'ਚ ਸ਼ਾਮਲ ਹੋ ਗਏ। ਇਸ ਮੌਕੇ ਬਲਵੀਰ ਸਿੰਘ ਰਾਜੇਵਾਲ ਸਮੇਤ ਕਈ ਹੋਰ ਕਿਸਾਨ ਆਗੂਆਂ ਨੇ ਪੰਜਾਬ ਪ੍ਰਧਾਨ ਬਲਦੇਵ ਸਿੰਘ ਸਮੇਤ ਹੋਰ ਆਗੂਆਂ ਨੂੰ ਸਿਰੋਪਾਓ ਪਾ ਕੇ ਸੰਯੁਕਤ ਕਿਸਾਨ ਮੋਰਚੇ 'ਚ ਸ਼ਾਮਲ ਕੀਤਾ।

ਸੋਮਵਾਰ ਨੂੰ ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਮਾਨ ਨੂੰ ਛੱਡ ਕੇ ਬਲਦੇਵ ਸਿੰਘ ਮੀਆਂਪੁਰ ਅਤੇ ਗੁਰਬਚਨ ਸਿੰਘ ਬਾਜਵਾ ਆਪਣੇ ਸਾਥੀਆਂ ਸਮੇਤ ਬੀਕੇਯੂ ਰਾਜੇਵਾਲ 'ਚ ਸ਼ਾਮਲ ਹੋਏ। ਇਸ ਮੌਕੇ ਬਲਦੇਵ ਸਿੰਘ ਮੀਆਂਪੁਰ ਨੇ ਕਿਹਾ ਕਿ ਭੁਪਿੰਦਰ ਸਿੰਘ ਮਾਨ ਸੁਪਰੀਮ ਕੋਰਟ ਦੀ ਕਮੇਟੀ 'ਚ ਸ਼ਾਮਲ ਹੋਏ ਅਤੇ ਜਦੋਂ ਅਸੀਂ ਉਨ੍ਹਾਂ ਨੂੰ ਪੁੱਛਿਆ ਕਿ ਉਹ ਕਿਉਂ ਸ਼ਾਮਲ ਹੋਏ ਤਾਂ ਮਾਨ ਨੇ ਕਿਹਾ ਕਿ ਮੈਨੂੰ ਸੁਪਰੀਮ ਕੋਰਟ ਨੇ ਸ਼ਾਮਲ ਕੀਤਾ। ਇਸ ਮਗਰੋਂ ਉਨ੍ਹਾਂ ਨੇ ਭੁਪਿੰਦਰ ਸਿੰਘ ਮਾਨ ਨਾਲ ਆਪਣਾ ਰਿਸ਼ਤਾ ਤੋੜ ਲਿਆ। ਇਸ ਲਈ ਉਨ੍ਹਾਂ ਨੇ ਫੈਸਲਾ ਉਹ ਬੀਕੇਯੂ (ਮਾਨ) ਛੱਡ ਕੇ ਬੀਕੇਯੂ (ਰਾਜੇਵਾਲ) ਵਿਚ ਸ਼ਾਮਲ ਹੋਣ। ਦੱਸ ਦਈਏ ਕਿ ਬਲਦੇਵ ਸਿੰਘ ਮੀਆਂਪੁਰ 2007 'ਚ ਰਾਜੇਵਾਲ ਤੋਂ ਵੱਖ ਹੋ ਗਏ ਸੀ।

ਨੋਟ : ਇਸ ਖ਼ਬਰ ਬਾਰੇ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


author

DIsha

Content Editor

Related News