ਕੋਵਿਡ-19 ਟੀਕਾਕਰਨ ਮੁਹਿੰਮ ਸ਼ੁਰੂ ਕਰਨ ਲਈ ਭੂਟਾਨ ਦੇ ਪ੍ਰਧਾਨ ਮੰਤਰੀ ਨੇ ਮੋਦੀ ਨੂੰ ਦਿੱਤੀ ਵਧਾਈ

Saturday, Jan 16, 2021 - 05:49 PM (IST)

ਕੋਵਿਡ-19 ਟੀਕਾਕਰਨ ਮੁਹਿੰਮ ਸ਼ੁਰੂ ਕਰਨ ਲਈ ਭੂਟਾਨ ਦੇ ਪ੍ਰਧਾਨ ਮੰਤਰੀ ਨੇ ਮੋਦੀ ਨੂੰ ਦਿੱਤੀ ਵਧਾਈ

ਥਿੰਪੂ— ਭੂਟਾਨ ਦੇ ਪ੍ਰਧਾਨ ਮੰਤਰੀ ਲੋਤੇ ਸ਼ੇਰਿੰਗ ਨੇ ਸ਼ਨੀਵਾਰ ਯਾਨੀ ਕਿ ਅੱਜ ਆਪਣੇ ਹਮ-ਰੁਤਬਾ ਨਰਿੰਦਰ ਮੋਦੀ ਨੂੰ ਦੁਨੀਆ ਦਾ ਸਭ ਤੋਂ ਵੱਡਾ ਕੋਵਿਡ-19 ਟੀਕਾਕਰਨ ਮੁਹਿੰਮ ਸ਼ੁਰੂ ਕਰਨ ਲਈ ਵਧਾਈ ਦਿੱਤੀ। ਉਨ੍ਹਾਂ ਨੇ ਟਵੀਟ ਕੀਤਾ ਕਰ ਕੇ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤ ਦੀ ਜਨਤਾ ਨੂੰ ਅੱਜ ਸ਼ੁਰੂ ਹੋਏ ਇਤਿਹਾਸਕ ਰਾਸ਼ਟਰ ਵਿਆਪੀ ਕੋਵਿਡ-19 ਟੀਕਾਕਰਨ ਮੁਹਿੰਮ ਲਈ ਵਧਾਈ ਦਿੰਦਾ ਹਾਂ। ਉਮੀਦ ਹੈ ਕਿ ਇਸ ਨਾਲ ਉਹ ਸਾਰੇ ਦਰਦ ਖਤਮ ਹੋ ਜਾਣਗੇ, ਜਿਨ੍ਹਾਂ ਨੂੰ ਮਹਾਮਾਰੀ ਦੌਰਾਨ ਅਸੀਂ ਸਹਿਆ ਹੈ।

ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਯਾਨੀ ਕਿ ਅੱਜ ਦੁਨੀਆ ਦੀ ਸਭ ਤੋਂ ਵੱਡੀ ਕੋਵਿਡ-19 ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਦੇ ਤਹਿਤ ਕੋਰੋਨਾ ਵਾਇਰਸ ਮਹਾਮਾਰੀ ਖ਼ਿਲਾਫ਼ ਜੰਗ ਵਿਚ ਮੋਹਰੀ ਮੋਰਚੇ ’ਤੇ ਡਟੇ ਸਿਹਤ ਕਾਮਿਆਂ ਨੂੰ ਸਭ ਤੋਂ ਪਹਿਲਾਂ ਟੀਕਾ ਲਾਇਆ ਜਾ ਰਿਹਾ ਹੈ। ਦੇਸ਼ ਭਰ ਦੇ ਸਿਹਤ ਕੇਂਦਰਾਂ ’ਚ ‘ਕੋਵੀਸ਼ੀਲਡ’ ਅਤੇ ‘ਕੋਵੈਕਸੀਨ’ ਟੀਕੇ ਲਾਏ ਜਾ ਰਹੇ ਹਨ। 

ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਕੋਵਿਡ-19 ਖ਼ਿਲਾਫ਼ ਦੁਨੀਆ ਦੇ ਸਭ ਤੋਂ ਵੱਡੇ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ। ਦੱਸ ਦੇਈਏ ਕਿ ਪਹਿਲੇ ਪੜਾਅ ਵਿਚ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ’ਚ ਕੁੱਲ 3006 ਟੀਕਾਕਰਨ ਕੇਂਦਰ ਬਣਾਏ ਗਏ ਹਨ। ਪਹਿਲੇ ਦਿਨ 3 ਲੱਖ ਤੋਂ ਵਧੇਰੇ ਸਿਹਤ ਕਾਮਿਆਂ ਨੂੰ ਕੋਵਿਡ-19 ਦੇ ਟੀਕੇ ਦੀ ਖ਼ੁਰਾਕ ਦਿੱਤੀ ਜਾਵੇਗੀ।


author

Tanu

Content Editor

Related News