ਭੂਟਾਨ ਦੇ ਪ੍ਰਧਾਨ ਮੰਤਰੀ ਨੇ ਮੋਦੀ ਨੂੰ ਦੱਸਿਆ ਆਪਣਾ 'Mentor'
Saturday, Feb 22, 2025 - 12:18 PM (IST)

ਨਵੀਂ ਦਿੱਲੀ (ਏਜੰਸੀ)- ਭੂਟਾਨ ਦੇ ਪ੍ਰਧਾਨ ਮੰਤਰੀ ਤਸ਼ੇਰਿੰਗ ਤੋਬਗੇ ਨੇ ਸ਼ੁੱਕਰਵਾਰ ਨੂੰ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਪਣਾ ‘ਵੱਡਾ ਭਰਾ’ ਤੇ ‘ਮਾਰਗਦਰਸ਼ਕ’ ਦੱਸਿਆ। ਪ੍ਰਧਾਨ ਮੰਤਰੀ ਤੋਬਗੇ ਨੇ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ ਉਨ੍ਹਾਂ ਦਾ ਮਾਰਗਦਰਸ਼ਨ ਕਰਨ ਤਾਂ ਜੋ ਉਹ ਆਪਣੇ ਦੇਸ਼ ਵਿਚ ਜਨਤਕ ਸੇਵਾ ਵਿਚ ਤਬਦੀਲੀ ਲਿਆਉਣ ਵਿਚ ਯੋਗਦਾਨ ਪਾ ਸਕਣ।
ਇਹ ਵੀ ਪੜ੍ਹੋ: ਸਾਵਧਾਨ! ਚੀਨ 'ਚ ਮਿਲਿਆ ਕੋਰੋਨਾ ਵਰਗਾ ਨਵਾਂ ਵਾਇਰਸ, ਮਨੁੱਖਾਂ 'ਚ ਫੈਲਣ ਦਾ ਖਤਰਾ
ਇੱਥੇ ਸਕੂਲ ਆਫ ਅਲਟੀਮੇਟ ਲੀਡਰਸ਼ਿਪ (ਐੱਸ. ਓ. ਯੂ. ਐੱਲ.) ਕਾਨਫਰੰਸ ਵਿਚ ਆਪਣੇ ਭਾਸ਼ਣ ਦੌਰਾਨ ਤੋਬਗੇ ਨੇ ਹਿੰਦੀ ਦੀ ਖੁੱਲ੍ਹ ਕੇ ਵਰਤੋਂ ਕੀਤੀ, ਜਿਸ ਨੂੰ ਦਰਸ਼ਕਾਂ ਨੇ ਜ਼ੋਰਦਾਰ ਤਾੜੀਆਂ ਨਾਲ ਸੁਣਿਆ। ਉਨ੍ਹਾਂ ਕਿਹਾ ਕਿ ਇਸ ਵਿਚ ਕੋਈ ਸ਼ੱਕ ਨਹੀਂ ਕਿ ਮੈਂ ਤੁਹਾਡੇ ਵਿਚ ਇਕ ਵੱਡੇ ਭਰਾ ਦਾ ਅਕਸ ਦੇਖਦਾ ਹਾਂ, ਜੋ ਹਮੇਸ਼ਾ ਮੇਰਾ ਮਾਰਗਦਰਸ਼ਨ ਅਤੇ ਮਦਦ ਕਰਦਾ ਹੈ।
ਇਹ ਵੀ ਪੜ੍ਹੋ: ਵਿਦਿਆਰਥੀਆਂ ਦੀਆਂ ਲੱਗੀਆਂ ਮੌਜਾਂ, 2 ਹਫਤਿਆਂ ਲਈ ਸਕੂਲ ਬੰਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8