ਮਾਲੀਵਾਲ ਮਾਮਲੇ 'ਚ ਬਿਭਵ ਕੁਮਾਰ ਦੀ ਅਗਾਊਂ ਜ਼ਮਾਨਤ ਪਟੀਸ਼ਨ ਖਾਰਜ, ਪੁਲਸ ਨੂੰ ਮਿਲਿਆ 5 ਦਿਨ ਦਾ ਰਿਮਾਂਡ
Sunday, May 19, 2024 - 04:23 AM (IST)
ਨੈਸ਼ਨਲ ਡੈਸਕ - ਆਮ ਆਦਮੀ ਪਾਰਟੀ ਦੀ ਸੰਸਦ ਮੈਂਬਰ ਸਵਾਤੀ ਮਾਲੀਵਾਲ 'ਤੇ ਹਮਲਾ ਕਰਨ ਦੇ ਦੋਸ਼ 'ਚ ਗ੍ਰਿਫਤਾਰ ਕੀਤੇ ਗਏ ਬਿਭਵ ਕੁਮਾਰ ਦੀ ਅਗਾਊਂ ਜ਼ਮਾਨਤ ਪਟੀਸ਼ਨ ਅਦਾਲਤ ਨੇ ਰੱਦ ਕਰ ਦਿੱਤੀ ਹੈ। ਸਵਾਤੀ ਮਾਲੀਵਾਲ 'ਤੇ ਹਮਲਾ ਕਰਨ ਦੇ ਦੋਸ਼ 'ਚ ਅਦਾਲਤ ਨੇ ਬਿਭਵ ਕੁਮਾਰ ਨੂੰ 5 ਦਿਨਾਂ ਦੇ ਰਿਮਾਂਡ 'ਤੇ ਭੇਜ ਦਿੱਤਾ ਹੈ। ਹਾਲਾਂਕਿ ਦਿੱਲੀ ਪੁਲਸ ਨੇ ਬਿਭਵ ਕੁਮਾਰ ਦਾ 7 ਦਿਨ ਦਾ ਰਿਮਾਂਡ ਮੰਗਿਆ ਸੀ।
ਇਹ ਵੀ ਪੜ੍ਹੋ- ਪਾਰਾ 45 ਡਿਗਰੀ ਤੋਂ ਪਾਰ; ਅਗਲੇ 5 ਦਿਨ ਪਵੇਗੀ ਰਿਕਾਰਡ ਤੋੜ ਗਰਮੀ, ਰੈੱਡ ਅਲਰਟ ਜਾਰੀ
ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਵਿੱਚ ਵਧੀਕ ਸਰਕਾਰੀ ਵਕੀਲ ਨੇ ਦੱਸਿਆ ਕਿ ਬਿਭਵ ਕੁਮਾਰ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਉਸ ਨੂੰ ਸ਼ਾਮ 4:15 ਵਜੇ ਗ੍ਰਿਫ਼ਤਾਰ ਕੀਤਾ ਗਿਆ। ਅਜਿਹੇ 'ਚ ਅਦਾਲਤ ਨੇ ਕਿਹਾ ਕਿ ਦੋਸ਼ੀ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ, ਇਸ ਲਈ ਉਸ 'ਤੇ ਸੁਣਵਾਈ ਦਾ ਕੋਈ ਵਾਜਬ ਨਹੀਂ ਹੈ।
ਦਿੱਲੀ ਪੁਲਸ ਨੇ ਬਿਭਵ ਕੁਮਾਰ ਨੂੰ ਸੀਐਮ ਹਾਊਸ ਤੋਂ ਗ੍ਰਿਫ਼ਤਾਰ ਕੀਤਾ ਸੀ। ਬਿਭਵ ਕੁਮਾਰ 'ਤੇ ਸਵਾਤੀ ਮਾਲੀਵਾਲ 'ਤੇ ਹਮਲਾ ਕਰਨ ਦਾ ਦੋਸ਼ ਹੈ। ਪਰ ਬਿਭਵ ਕੁਮਾਰ ਨੇ ਆਪਣੇ 'ਤੇ ਲਗਾਏ ਗਏ ਦੋਸ਼ਾਂ ਨੂੰ ਗਲਤ ਦੱਸਿਆ ਹੈ ਅਤੇ ਉਸ ਨੇ ਅਗਾਊਂ ਜ਼ਮਾਨਤ ਲਈ ਪਟੀਸ਼ਨ ਵੀ ਦਾਇਰ ਕੀਤੀ ਹੈ।
ਇਹ ਵੀ ਪੜ੍ਹੋ- ਸ਼ੋਪੀਆਂ 'ਚ ਅੱਤਵਾਦੀਆਂ ਨੇ ਸਾਬਕਾ ਸਰਪੰਚ ਦੀ ਗੋਲੀ ਮਾਰ ਕੀਤੀ ਹੱਤਿਆ
ਬਿਭਵ ਕੁਮਾਰ ਨੇ ਇਹ ਵੀ ਕਿਹਾ ਕਿ ਮੈਂ ਹਰ ਜਾਂਚ ਵਿੱਚ ਸਹਿਯੋਗ ਕਰਨ ਲਈ ਤਿਆਰ ਹਾਂ। ਬਿਭਵ ਕੁਮਾਰ ਨੇ ਕਿਹਾ ਕਿ ਅਜੇ ਤੱਕ ਮੈਨੂੰ ਇਸ ਸਬੰਧੀ ਕੋਈ ਨੋਟਿਸ ਨਹੀਂ ਮਿਲਿਆ, ਜਿਸ ਦਾ ਮੈਨੂੰ ਮੀਡੀਆ ਰਾਹੀਂ ਪਤਾ ਲੱਗਾ। ਬਿਭਵ ਕੁਮਾਰ ਨੇ ਦਿੱਲੀ ਪੁਲਸ ਨੂੰ ਅਪੀਲ ਕੀਤੀ ਹੈ ਕਿ ਉਸ ਦੀ ਸ਼ਿਕਾਇਤ ਨੂੰ ਨੋਟਿਸ ਵਿੱਚ ਲਿਆ ਜਾਵੇ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e