ਉੱਤਰ ਪ੍ਰਦੇਸ਼ ’ਚ ਵਾਪਰਿਆ ਵੱਡਾ ਹਾਦਸਾ, ਕਿਸ਼ਤੀ ਪਲਟਣ ਨਾਲ 5 ਬੱਚਿਆਂ ਦੀ ਮੌਤ

Wednesday, Nov 09, 2022 - 02:16 AM (IST)

ਬਾਰਾਬੰਕੀ (ਇੰਟ.)–ਉੱਤਰ ਪ੍ਰਦੇਸ਼ ਦੇ ਬਾਰਾਬੰਕੀ ਜ਼ਿਲ੍ਹੇ ’ਚ ਉਸ ਸਮੇਂ ਹਫੜਾ ਦਫੜੀ ਮਚ ਗੀ, ਜਦੋਂ ਸੁਮਲੀ ਨਦੀ ਨੂੰ ਪਾਰ ਕਰਦੇ ਸਮੇਂ ਕਿਸ਼ਤੀ ਬੇਕਾਬੂ ਹੋ ਕੇ ਨਦੀ ਵਿਚ ਪਲਟ ਗਈ, ਜਿਸ ਨਾਲ 5 ਬੱਚਿਆਂ ਦੀ ਡੁੱਬ ਕੇ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਕਿਸ਼ਤੀ ਵਿਚ 25 ਲੋਕ ਸਵਾਰ ਸਨ। ਹਾਲਾਂਕਿ ਅਜੇ ਤੱਕ 5 ਬੱਚਿਆਂ ਦੀਆਂ ਲਾਸ਼ਾਂ ਨੂੰ ਬਰਾਮਦ ਕਰ ਲਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਕੁਝ ਲੋਕ ਤੈਰ ਕੇ ਬਾਹਰ ਆ ਗਏ। ਬਾਕੀ ਦੀ ਭਾਲ ਕੀਤੀ ਜਾ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ : ਜ਼ਮੀਨੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ, ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ

ਡੀ. ਸੀ. ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਆਫ਼ਤ ਰਾਹਤ ਫੰਡ ’ਚੋਂ 4-4 ਲੱਖ ਰੁਪਏ ਦੀ ਆਰਥਿਕ ਮਦਦ ਕੀਤੀ ਜਾਵੇਗੀ। ਡਿਪਟੀ ਸੀ. ਐੱਮ. ਕੇਸ਼ਵ ਪ੍ਰਸਾਦ ਮੌਰਿਆ ਨੇ ਟਵੀਟ ਕਰ ਕੇ ਲਿਖਿਆ ਕਿ ਬਾਰਾਬੰਕੀ ਵਿਚ ਮਝਾਰੀ ਪਿੰਡ ਨੇੜੇ ਕਿਸ਼ਤੀ ਪਲਟਣ ਨਾਲ ਹਾਦਸੇ ਵਿਚ ਕਈ ਲੋਕਾਂ ਦੇ ਮਾਰੇ ਜਾਣ ਦੀ ਸੂਚਨਾ ਅਤਿਅੰਤ ਹੀ ਬੇਹੱਦ ਦੁਖਦਾਈ ਹੈ। ਸੂਬਾ ਸਰਕਾਰ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਰਾਹਤ ਅਤੇ ਬਚਾਅ ਲਈ ਜੰਗੀ ਪੱਧਰ ’ਤੇ ਗੋਤਾਖੋਰਾਂ ਦੀ ਮਦਦ ਨਾਲ ਰੈਸਕਿਊ ਆਪ੍ਰੇਸ਼ਨ ਚਲਾਉਣ ਦੇ ਹੁਕਮ ਦਿੱਤੇ ਹਨ।

ਇਹ ਖ਼ਬਰ ਵੀ ਪੜ੍ਹੋ : ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਅੱਜ, ਕਾਂਟੇ ਦੀ ਟੱਕਰ, ਜੋੜ-ਤੋੜ ਦੀ ਸਿਆਸਤ ਜ਼ੋਰਾਂ ’ਤੇ


Manoj

Content Editor

Related News