ਮਹਾਰਾਸ਼ਟਰ 'ਚ ਰੇਲਵੇ ਸਟੇਸ਼ਨ 'ਤੇ ਪੁਲ ਦਾ ਇਕ ਹਿੱਸਾ ਡਿੱਗਿਆ, ਇਕ ਦੀ ਮੌਤ, ਕਈ ਜ਼ਖਮੀ
Monday, Nov 28, 2022 - 10:09 AM (IST)
ਮਹਾਰਾਸ਼ਟਰ : ਮਹਾਰਾਸ਼ਟਰ ਦੇ ਚੰਦਰਪੁਰ 'ਚ ਰੇਲਵੇ ਸਟੇਸ਼ਨ 'ਤੇ ਓਵਰਬ੍ਰਿਜ ਦੇ ਇਕ ਹਿੱਸੇ ਦੇ ਢਹਿ ਜਾਣ ਕਾਰਨ ਜਿੱਥੇ 13 ਦੇ ਕਰੀਬ ਲੋਕ ਜ਼ਖਮੀ ਹੋ ਗਏ, ਉੱਥੇ ਹੀ ਇਕ ਔਰਤ ਦੀ ਮੌਤ ਹੋ ਗਈ। ਇਹ ਹਾਦਸਾ ਬਲਹਾਰਸ਼ਾਹ ਰੇਲਵੇ ਸਟੇਸ਼ਨ 'ਤੇ ਵਾਪਰਿਆ। ਜਾਣਕਾਰੀ ਮੁਤਾਬਕ ਮਹਾਰਾਸ਼ਟਰ ਦੇ ਚੰਦਰਪੁਰ 'ਚ ਜ਼ਿਲ੍ਹੇ ਦੇ ਬਲਹਾਰਸ਼ਾਹ ਰੇਲਵੇ ਸਟੇਸ਼ਨ 'ਤੇ ਓਵਰਬ੍ਰਿਜ ਦਾ ਇਕ ਹਿੱਸਾ ਢਹਿ ਗਿਆ।
ਬ੍ਰਿਜ ਦੀ ਉਚਾਈ ਕਰੀਬ 60 ਫੁੱਟ ਦੱਸੀ ਜਾ ਰਹੀ ਹੈ। ਹਾਦਸੇ ਦੇ ਸਮੇਂ ਇਸ 'ਤੇ ਕਈ ਲੋਕ ਮੌਜੂਦ ਸਨ। ਹਾਦਸੇ ਸਮੇਂ ਲੋਕ 60 ਫੁੱਟ ਦੀ ਉਚਾਈ ਤੋਂ ਰੇਲਵੇ ਸਟੇਸ਼ਨ 'ਤੇ ਜਾ ਡਿੱਗੇ। ਸਰਕਾਰੀ ਰੇਲਵੇ ਪੁਲਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਵੱਡੀ ਗਿਣਤੀ 'ਚ ਯਾਤਰੀ ਪੁਣੇ ਜਾਣ ਵਾਲੀ ਟਰੇਨ 'ਚ ਸਵਾਰ ਹੋਣ ਲਈ ਐੱਫ. ਓ. ਬੀ. ਦਾ ਇਸਤੇਮਾਲ ਕਰ ਰਹੇ ਸਨ।
ਅਚਾਨਕ ਇਸ ਦਾ ਇਕ ਹਿੱਸਾ ਡਿੱਗ ਗਿਆ, ਜਿਸ ਕਾਰਨ ਕਈ ਲੋਕ ਰੇਲਵੇ ਟਰੈਕ 'ਤੇ ਜਾ ਡਿੱਗੇ। ਜ਼ਿਲ੍ਹਾ ਸੂਚਨਾ ਦਫ਼ਤਰ ਨੇ ਦੱਸਿਆ ਕਿ ਇਸ ਘਟਨਾ ਦੌਰਾਨ 13 ਲੋਕ ਜ਼ਖਮੀ ਹੋ ਗਏ। ਉਨ੍ਹਾਂ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ, ਜਦੋਂ ਕਿ ਇਕ ਔਰਤ ਦੀ ਮੌਤ ਹੋ ਗਈ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ