ਮਹਾਰਾਸ਼ਟਰ 'ਚ ਵਾਪਰਿਆ ਭਿਆਨਕ ਹਾਦਸਾ, ਬੱਸ ਨੂੰ ਅੱਗ ਲੱਗਣ ਕਾਰਨ ਜ਼ਿੰਦਾ ਸੜੇ 25 ਲੋਕ

Saturday, Jul 01, 2023 - 10:21 AM (IST)

ਮਹਾਰਾਸ਼ਟਰ 'ਚ ਵਾਪਰਿਆ ਭਿਆਨਕ ਹਾਦਸਾ, ਬੱਸ ਨੂੰ ਅੱਗ ਲੱਗਣ ਕਾਰਨ ਜ਼ਿੰਦਾ ਸੜੇ 25 ਲੋਕ

ਮੁੰਬਈ : ਮਹਾਰਾਸ਼ਟਰ ਦੇ ਬੁਲਢਾਣਾ 'ਚ ਸ਼ੁੱਕਰਵਾਰ ਦੇਰ ਰਾਤ ਵੱਡਾ ਹਾਦਸਾ ਵਾਪਰਿਆ। ਨਾਗਪੁਰ ਤੋਂ ਪੁਣੇ ਵੱਲ ਜਾ ਰਹੀ ਬੱਸ ਬੁਲਢਾਣਾ ਜ਼ਿਲ੍ਹੇ ਦੇ ਸਿੰਦਖੇੜ 'ਚ ਸਮ੍ਰਿਧੀ ਮਹਾਮਾਰਗ ਐਕਸਪ੍ਰੈੱਸ ਵੇਅ 'ਤੇ ਹਾਦਸੇ ਦਾ ਸ਼ਿਕਾਰ ਹੋ ਗਈ। ਹਾਦਸੇ ਤੋਂ ਬਾਅਦ ਬੱਸ 'ਚ ਭਿਆਨਕ ਅੱਗ ਲੱਗ ਗਈ। ਜਾਣਕਾਰੀ ਮੁਤਾਬਕ ਇਸ ਹਾਦਸੇ ਦੌਰਾਨ 25 ਲੋਕ ਜ਼ਿੰਦਾ ਸੜ ਗਏ। ਦੱਸਿਆ ਜਾ ਰਿਹਾ ਹੈ ਕਿ ਬੱਸ 'ਚ 30 ਤੋਂ ਜ਼ਿਆਦਾ ਯਾਤਰੀ ਸਵਾਰ ਸਨ। ਫਿਲਹਾਲ ਮੌਕੇ 'ਤੇ ਫਾਇਰ ਬ੍ਰਿਗੇਡ ਅਤੇ ਪੁਲਸ ਦੀ ਟੀਮ ਰੇਸਕਿਊ ਆਪਰੇਸ਼ਨ 'ਚ ਜੁੱਟੀ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਲੱਖਾਂ ਰਾਸ਼ਨ ਕਾਰਡ ਧਾਰਕਾਂ ਲਈ ਬੁਰੀ ਖ਼ਬਰ, ਹੁਣ ਨਹੀਂ ਮਿਲੇਗਾ ਮੁਫ਼ਤ ਅਨਾਜ

ਮੌਕੇ 'ਤੇ ਮੌਜੂਦ ਲੋਕਾਂ ਮੁਤਾਬਕ ਬੱਸ ਸਭ ਤੋਂ ਪਹਿਲਾਂ ਸਮਰਿਧੀ ਮਹਾਮਾਰਗ ਐਕਸਪ੍ਰੈੱਸ ਵੇਅ 'ਤੇ ਲੋਹੇ ਦੇ ਖੰਭੇ ਨਾਲ ਟਕਰਾ ਗਈ, ਜਿਸ ਤੋਂ ਬਾਅਦ ਬੱਸ ਬੇਕਾਬੂ ਹੋ ਗਈ ਅਤੇ ਡਿਵਾਈਡਰ ਨਾਲ ਟਕਰਾ ਕੇ ਦੂਜੇ ਪਾਸੇ ਪਲਟ ਗਈ। ਜਿਸ ਕਾਰਨ ਬੱਸ ਦਾ ਦਰਵਾਜ਼ਾ ਹੇਠਾਂ ਆਉਣ ਕਾਰਨ ਬਾਹਰ ਨਿਕਲਣ ਦਾ ਰਾਹ ਵੀ ਬੰਦ ਹੋ ਗਿਆ। ਜੋ ਯਾਤਰੀ ਬਾਹਰ ਨਿਕਲੇ ਵੀ ਸਨ, ਉਹ ਸਾਰੇ ਖਿੜਕੀਆਂ ਤੋੜ ਕੇ ਬਾਹਰ ਨਿਕਲ ਸਕੇ।

ਇਹ ਵੀ ਪੜ੍ਹੋ : ਦੂਜੀ ਧੀ ਦੇ ਜਨਮ 'ਤੇ ਪੰਜਾਬ ਸਰਕਾਰ ਮਾਵਾਂ ਨੂੰ ਦੇਵੇਗੀ ਵੱਡੀ ਸੌਗਾਤ, ਲਾਹਾ ਲੈਣ ਲਈ ਇੰਝ ਕਰੋ Apply

ਮੌਕੇ 'ਤੇ ਪੁੱਜੇ ਏ. ਡੀ. ਜੀ. ਸੰਜੇ ਸਕਸੈਨਾ ਦੇ ਮੁਤਾਬਕ ਇਹ ਜਾਂਚ ਦਾ ਵਿਸ਼ਾ ਹੈ ਕਿ ਬੱਸ ਦਾ ਟਾਇਰ ਫਟਿਆ ਜਾਂ ਬੱਸ ਖੰਭੇ ਨਾਲ ਟਕਰਾਈ ਅਤੇ ਉਸ ਤੋਂ ਬਾਅਦ ਪਲਟੀ, ਜਿਸ ਕਾਰਨ ਅੱਗ ਲੱਗ ਗਈ। ਹਾਦਸੇ 'ਚ ਕੁੱਲ 25 ਯਾਤਰੀਆਂ ਦੀ ਮੌਤ ਹੋ ਗਈ। ਇਨ੍ਹਾਂ 'ਚੋਂ 8 ਯਾਤਰੀ ਹੀ ਬਚਾਏ ਗਏ, ਜਿਨ੍ਹਾਂ ਨੂੰ ਨਜ਼ਦੀਕੀ ਸਰਕਾਰੀ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News