ਰਾਮਨਗਰੀ ਅਯੁੱਧਿਆ 'ਚ ਵੱਡਾ ਹਾਦਸਾ, ਡਿਊਟੀ 'ਤੇ ਤਾਇਨਾਤ PAC ਕਮਾਂਡਰ ਨੂੰ ਲੱਗੀ ਗੋਲੀ (ਵੀਡੀਓ)

03/26/2024 10:09:42 PM

ਅਯੁੱਧਿਆ - ਅਯੁੱਧਿਆ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਰਾਮ ਜਨਮ ਭੂਮੀ ਕੰਪਲੈਕਸ ਵਿੱਚ ਤਾਇਨਾਤ ਪੀਏਸੀ ਦੇ ਪਲਟੂਨ ਕਮਾਂਡਰ ਨੂੰ ਸ਼ੱਕੀ ਹਾਲਾਤਾਂ ਵਿੱਚ ਗੋਲੀ ਮਾਰ ਦਿੱਤੀ ਗਈ। ਕਮਾਂਡਰ ਨੂੰ ਗੋਲੀ ਲੱਗਦੇ ਹੀ ਪੂਰੇ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਜਾਣਕਾਰੀ ਮੁਤਾਬਕ ਮੰਗਲਵਾਰ ਨੂੰ 53 ਸਾਲਾ ਕਮਾਂਡੈਂਟ ਰਾਮ ਪ੍ਰਸਾਦ ਨੂੰ ਸ਼ੱਕੀ ਹਾਲਾਤਾਂ 'ਚ ਗੋਲੀ ਮਾਰ ਦਿੱਤੀ ਗਈ। ਜ਼ਖਮੀ ਹਾਲਤ 'ਚ ਸੁਰੱਖਿਆ ਬਲਾਂ ਨੇ ਉਸ ਨੂੰ ਸ਼੍ਰੀ ਰਾਮ ਹਸਪਤਾਲ ਪਹੁੰਚਾਇਆ, ਜਿੱਥੋਂ ਉਸ ਨੂੰ ਡਿਵੀਜ਼ਨਲ ਹਸਪਤਾਲ ਰੈਫਰ ਕਰ ਦਿੱਤਾ ਗਿਆ। ਪਲਟੂਨ ਕਮਾਂਡਰ ਰਾਮ ਪ੍ਰਸਾਦ ਨੂੰ ਪੀਏਸੀ ਦੀ 32 ਬਟਾਲੀਅਨ ਏ ਟੀਮ ਵਿੱਚ ਤਾਇਨਾਤ ਕੀਤਾ ਗਿਆ। ਅਧਿਕਾਰੀਆਂ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਖਦਸ਼ਾ ਜ਼ਾਹਿਰ ਕੀਤਾ ਜਾ  ਰਿਹਾ ਹੈ ਕਿ ਗੋਲੀ ਰਾਈਫਲ ਦੀ ਸਫਾਈ ਕਰਦੇ ਸਮੇਂ ਚੱਲੀ ਹੋ ਸਕਦੀ ਹੈ। ਇਹ ਵੀ ਪੜ੍ਹੋ- ਜਲਦ ਭਾਰਤ 'ਚ ਆ ਰਿਹੈ OnePlus ਦਾ ਇਹ ਦਮਦਾਰ ਪ੍ਰੋਸੈਸਰ ਵਾਲਾ ਸਮਾਰਟਫੋਨ, ਜਾਣੋ ਕਦੋਂ ਹੋ ਰਿਹੈ ਲਾਂਚ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


Inder Prajapati

Content Editor

Related News