ਠਾਣੇ ''ਚ ਵੱਡਾ ਹਾਦਸਾ; ਦੁੱਧ ਵਾਲਾ ਟੈਂਕਰ 200 ਫੁੱਟ ਡੂੰਘੀ ਖੱਡ ''ਚ ਡਿੱਗਾ, 5 ਲੋਕਾਂ ਦੀ ਮੌਤ

Monday, Aug 19, 2024 - 07:31 AM (IST)

ਠਾਣੇ (ਭਾਸ਼ਾ) : ਮਹਾਰਾਸ਼ਟਰ ਵਿਚ ਠਾਣੇ ਜ਼ਿਲ੍ਹੇ ਦੇ ਕਸਾਰਾ ਘਾਟ ਪਹਾੜੀ ਖੇਤਰ ਵਿਚ ਐਤਵਾਰ ਨੂੰ ਇਕ ਦੁੱਧ ਦਾ ਟੈਂਕਰ 200 ਫੁੱਟ ਡੂੰਘੀ ਖੱਡ ਵਿਚ ਡਿੱਗ ਗਿਆ ਜਿਸ ਕਾਰਨ 5 ਲੋਕਾਂ ਦੀ ਮੌਤ ਹੋ ਗਈ ਅਤੇ 4 ਜ਼ਖਮੀ ਹੋ ਗਏ। ਪੁਲਸ ਨੇ ਇਹ ਜਾਣਕਾਰੀ ਦਿੱਤੀ। 

ਇਕ ਅਧਿਕਾਰੀ ਨੇ ਦੱਸਿਆ ਕਿ ਪਹਿਲੀ ਨਜ਼ਰ 'ਚ ਅਜਿਹਾ ਜਾਪਦਾ ਹੈ ਕਿ ਟੈਂਕਰ ਚਾਲਕ ਨੇ ਮੋੜ ਲੈਂਦੇ ਸਮੇਂ ਵਾਹਨ 'ਤੇ ਕੰਟਰੋਲ ਗੁਆ ਦਿੱਤਾ ਜਿਸ ਕਾਰਨ ਵਾਹਨ ਖੱਡ 'ਚ ਡਿੱਗ ਗਿਆ। ਉਨ੍ਹਾਂ ਦੱਸਿਆ ਕਿ ਟੈਂਕਰ ਮੁੰਬਈ ਵੱਲ ਜਾ ਰਿਹਾ ਸੀ। ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ ਵਿਚ ਹੋਰ ਜਾਣਕਾਰੀ ਦੀ ਉਡੀਕ ਹੈ। ਠਾਣੇ ਦਿਹਾਤੀ ਪੁਲਸ ਦੇ ਇਕ ਅਧਿਕਾਰੀ ਨੇ ਦੱਸਿਆ, "ਦੁੱਧ ਦਾ ਟੈਂਕਰ ਖੱਡ ਵਿਚ ਡਿੱਗਣ ਕਾਰਨ ਪੰਜ ਲੋਕਾਂ ਦੀ ਮੌਤ ਹੋ ਗਈ ਅਤੇ ਚਾਰ ਜ਼ਖ਼ਮੀ ਹੋ ਗਏ।" ਇਹ ਘਟਨਾ ਦੁਪਹਿਰ 3 ਵਜੇ ਦੇ ਕਰੀਬ ਵਾਪਰੀ।'' ਉਨ੍ਹਾਂ ਦੱਸਿਆ ਕਿ ਟੈਂਕਰ ਨਾਸਿਕ ਜ਼ਿਲ੍ਹੇ ਦੇ ਸਿੰਨਾਰ ਤੋਂ ਮੁੰਬਈ ਵੱਲ ਜਾ ਰਿਹਾ ਸੀ।

ਅਧਿਕਾਰੀ ਨੇ ਦੱਸਿਆ ਕਿ ਬਚਾਅ ਅਤੇ ਆਫਤ ਪ੍ਰਬੰਧਨ ਟੀਮ ਦੇ ਕਰਮਚਾਰੀਆਂ ਨੇ ਮੌਕੇ 'ਤੇ ਪਹੁੰਚ ਕੇ ਭਾਰੀ ਮੀਂਹ ਦੌਰਾਨ ਰੱਸੀਆਂ ਦੀ ਮਦਦ ਨਾਲ ਜ਼ਖਮੀਆਂ ਅਤੇ ਲਾਸ਼ਾਂ ਨੂੰ ਖੱਡ ਵਿਚੋਂ ਬਾਹਰ ਕੱਢਿਆ। ਉਨ੍ਹਾਂ ਦੱਸਿਆ ਕਿ ਲਾਸ਼ਾਂ ਨੂੰ ਪੋਸਟਮਾਰਟਮ ਅਤੇ ਸ਼ਨਾਖਤ ਲਈ ਸਰਕਾਰੀ ਹਸਪਤਾਲ ਭੇਜ ਦਿੱਤਾ ਗਿਆ ਹੈ। ਅਧਿਕਾਰੀ ਨੇ ਦੱਸਿਆ ਕਿ ਜ਼ਖਮੀਆਂ ਨੂੰ ਇਕ ਨਿੱਜੀ ਐਂਬੂਲੈਂਸ 'ਚ ਘੋਟੀ ਪਿੰਡ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


 


Sandeep Kumar

Content Editor

Related News