ਟਰੈਕਟਰ ਪਰੇਡ ਹਿੰਸਾ: ਕਿਸਾਨ ਆਗੂਆਂ ’ਤੇ ਵੱਡੀ ਕਾਰਵਾਈ, ਲੁੱਕ ਆਊਟ ਨੋਟਿਸ ਜਾਰੀ ਕਰਨ ਦੇ ਆਦੇਸ਼
Thursday, Jan 28, 2021 - 12:16 PM (IST)
ਨਵੀਂ ਦਿੱਲੀ— 26 ਜਨਵਰੀ ਦੇ ਦਿਨ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਤੋਂ ਬਾਅਦ ਪੁਲਸ ਪ੍ਰਸ਼ਾਸਨ ਕਿਸਾਨਾਂ ’ਤੇ ਕਾਫੀ ਸਖਤੀ ਕਰ ਰਹੀ ਹੈ। ਇਸ ਕੜੀ ਤਹਿਤ ਗ੍ਰਹਿ ਮੰਤਰਾਲਾ ਨੇ ਕਿਸਾਨ ਆਗੂਆਂ ਖ਼ਿਲਾਫ ਲੁੱਕ ਆਊਟ ਨੋਟਿਸ ਜਾਰੀ ਕਰਨ ਦੇ ਆਦੇਸ਼ ਦਿੱਤੇ ਹਨ। ਦਿੱਲੀ ਪੁਲਸ ਯੋਗੇਂਦਰ ਯਾਦਵ, ਬਲਦੇਵ ਸਿਰਸਾ ਅਤੇ ਬਲਬੀਰ ਸਿੰਘ ਰਾਜੇਵਾਲ ਸਮੇਤ 20 ਕਿਸਾਨ ਆਗੂਆਂ ਨੂੰ ਟਰੈਕਟਰ ਪਰੇਡ ਦੇ ਸਮਝੌਤੇ ਨੂੰ ਤੋੜਨ ਨੂੰ ਲੈ ਕੇ ਲੁੱਕ ਆਊਟ ਨੋਟਿਸ ਜਾਰੀ ਕਰੇਗੀ।ਦਿੱਲੀ ਪੁਲਸ ਨੇ ਜਿਨ੍ਹਾਂ ਕਿਸਾਨ ਆਗੂਆਂ ਦੇ ਨਾਂ ਐੱਫ. ਆਈ. ਆਰ. ’ਚ ਦਰਜ ਕੀਤੇ ਹਨ, ਉਨ੍ਹਾਂ ਦੇ ਪਾਸਪੋਰਟ ਜਮ੍ਹਾਂ ਕਰਨ ਦੀ ਪ੍ਰਕਿਰਿਆ ਵੀ ਸ਼ੁਰੂ ਕਰੇਗੀ।
ਇਹ ਵੀ ਪੜ੍ਹੋ: ਕਿਸਾਨ ਅੰਦੋਲਨ : ਗਾਜ਼ੀਪੁਰ ਬਾਰਡਰ 'ਤੇ ਰਾਤ 3 ਵਜੇ ਤੱਕ ਗਸ਼ਤ ਕਰਦੀ ਰਹੀ ਪੁਲਸ
ਕੀ ਹੈ ਲੁੱਕ ਆਊਟ ਨੋਟਿਸ—
ਲੁੱਕ ਆਊਟ ਨੋਟਿਸ ਦਾ ਸਿੱਧਾ ਮਤਲਬ ਇਹ ਹੋਇਆ ਕਿ ਇਸ ਹਿੰਸਾ ਲਈ ਜ਼ਿੰਮੇਵਾਰ ਜਿਨ੍ਹਾਂ ਲੋਕਾਂ ਖ਼ਿਲਾਫ਼ ਨੋਟਿਸ ਜਾਰੀ ਕੀਤਾ ਜਾਵੇਗਾ, ਉਹ ਲੋਕ ਦੇਸ਼ ਤੋਂ ਬਾਹਰ ਨਹੀਂ ਜਾ ਸਕਣਗੇ।
ਇਹ ਵੀ ਪੜ੍ਹੋ: ਦਿੱਲੀ ਪੁਲਸ ਦੀ ਵੱਡੀ ਕਾਰਵਾਈ, 37 ਕਿਸਾਨ ਨੇਤਾਵਾਂ ਖ਼ਿਲਾਫ਼ FIR ਦਰਜ
ਜ਼ਿਕਰਯੋਗ ਹੈ ਕਿ ਦਿੱਲੀ ਦੀਆਂ ਸਰਹੱਦਾਂ ’ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਪਿਛਲੇ 2 ਮਹੀਨੇ ਤੋਂ ਅੰਦੋਲਨ ਕਰ ਰਹੇ ਹਨ। ਕਿਸਾਨਾਂ ਦੀ ਗਣਤੰਤਰ ਦਿਵਸ ਦੇ ਦਿਨ ਟਰੈਕਟਰ ਪਰੇਡ ਪ੍ਰਸਤਾਵਿਤ ਸੀ। ਕਿਸਾਨਾਂ ਅਤੇ ਦਿੱਲੀ ਪੁਲਸ ਵਿਚਾਲੇ ਸਮਝੌਤਾ ਹੋਇਆ ਸੀ ਕਿ ਉਹ ਇਸ ਟਰੈਕਟਰ ਪਰੇਡ ਨੂੰ ਸ਼ਾਂਤੀਪੂਰਨ ਢੰਗ ਨਾਲ ਕੱਢਣਗੇ ਅਤੇ ਕਿਸੇ ਤਰ੍ਹਾਂ ਦੀ ਹਿੰਸਾ ਨਹੀਂ ਕਰਨਗੇ ਪਰ ਕੁਝ ਪ੍ਰਦਰਸ਼ਨਕਾਰੀ ਨੇ ਅਜਿਹਾ ਕੀਤਾ।
ਇਹ ਵੀ ਪੜ੍ਹੋ: ਲਾਲ ਕਿਲ੍ਹੇ ਦੀ ਘਟਨਾ ਮਗਰੋਂ ਰਾਜੇਵਾਲ ਦਾ ਵੱਡਾ ਬਿਆਨ, ਦੀਪ ਸਿੱਧੂ ਨੇ RSS ਤੋਂ ਲਈ ਟ੍ਰੇਨਿੰਗ
ਟਰੈਕਟਰ ਪਰੇਡ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਤੈਅ ਰੂਟ ਨੂੰ ਬਦਲਿਆ ਅਤੇ ਦਿੱਲੀ ਦੇ ਕਈ ਇਲਾਕਿਆਂ ’ਚ ਭੰਨ-ਤੋੜ ਕੀਤੀ। ਉਨ੍ਹਾਂ ਨੇ ਬੈਰੀਕੇਡਜ਼ ਵੀ ਤੋੜੇ, ਜਿਸ ਕਾਰਨ ਪੁਲਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਹਿੰਸਕ ਝੜਪਾਂ ਵੀ ਹੋਈਆਂ। ਪ੍ਰਦਰਸ਼ਨਕਾਰੀ ਲਾਲ ਕਿਲ੍ਹੇ ’ਤੇ ਪੁੱਜ ਗਏ, ਜਿੱਥੇ ਕੇਸਰੀ ਝੰਡਾ ਲਹਿਰਾਇਆ ਗਿਆ।
ਇਹ ਵੀ ਪੜ੍ਹੋ: ਕਿਸਾਨ ਅੰਦੋਲਨ ’ਚ ਪਈ ਦਰਾਰ, ਵੱਖ ਹੋਈਆਂ ਦੋ ਕਿਸਾਨ ਜਥੇਬੰਦੀਆਂ
ਇਹ ਵੀ ਪੜ੍ਹੋ: ਦਿੱਲੀ ’ਚ ਕਿਸਾਨਾਂ ਅਤੇ ਪੁਲਸ ਵਿਚਾਲੇ ਤਣਾਅ ਜਾਰੀ; ਲਾਲ ਕਿਲ੍ਹੇ ’ਤੇ ਲਹਿਰਾਇਆ ‘ਕੇਸਰੀ ਝੰਡਾ’
ਨੋਟ- ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦੱਸੋ