PoK ''ਚ ਐਕਸ਼ਨ ਦੀ ਤਿਆਰੀ ! ਤਣਾਅ ਵਿਚਾਲੇ 9 ਜੂਨ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ

Wednesday, May 13, 2026 - 09:57 AM (IST)

PoK ''ਚ ਐਕਸ਼ਨ ਦੀ ਤਿਆਰੀ ! ਤਣਾਅ ਵਿਚਾਲੇ 9 ਜੂਨ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ

ਇੰਟਰਨੈਸ਼ਨਲ ਡੈਸਕ- ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (PoK) ਵਿੱਚ ਇੱਕ ਵਾਰ ਫਿਰ ਹਾਲਾਤ ਤਣਾਅਪੂਰਨ ਹੋ ਗਏ ਹਨ। 'ਜੁਆਇੰਟ ਅਵਾਮੀ ਐਕਸ਼ਨ ਕਮੇਟੀ' (JAAC) ਨੇ ਪਾਕਿਸਤਾਨ ਸਰਕਾਰ ਵੱਲੋਂ ਵਾਰ-ਵਾਰ ਕੀਤੇ ਜਾ ਰਹੇ 'ਧੋਖੇ' ਖਿਲਾਫ 9 ਜੂਨ ਨੂੰ ਪੂਰੇ ਇਲਾਕੇ 'ਚ ਮੁਕੰਮਲ ਹੜਤਾਲ ਅਤੇ ਜਾਮ ਦਾ ਐਲਾਨ ਕੀਤਾ ਹੈ।

ਜੁਆਇੰਟ ਅਵਾਮੀ ਐਕਸ਼ਨ ਕਮੇਟੀ ਦੇ ਆਗੂਆਂ ਦਾ ਕਹਿਣਾ ਹੈ ਕਿ ਪਾਕਿਸਤਾਨ ਸਰਕਾਰ ਉਨ੍ਹਾਂ ਨਾਲ ਕੀਤੇ ਗਏ ਵਾਅਦਿਆਂ ਤੋਂ ਮੁੱਕਰ ਰਹੀ ਹੈ। ਕਮੇਟੀ ਚੋਣ ਪ੍ਰਣਾਲੀ ਵਿੱਚ ਵੱਡੇ ਬਦਲਾਅ ਦੀ ਮੰਗ ਕਰ ਰਹੀ ਹੈ। ਇਸ ਤੋਂ ਇਲਾਵਾ ਲੋਕ ਵਧਦੀ ਮਹਿੰਗਾਈ, ਆਟੇ 'ਤੇ ਸਬਸਿਡੀ ਦੀ ਘਾਟ ਅਤੇ ਬਿਜਲੀ ਦੇ ਲੰਬੇ ਕੱਟਾਂ ਤੋਂ ਬੇਹੱਦ ਪਰੇਸ਼ਾਨ ਹਨ। ਨਾਲ ਹੀ ਸਰਕਾਰੀ ਅਧਿਕਾਰੀਆਂ ਅਤੇ ਨੇਤਾਵਾਂ ਨੂੰ ਮਿਲਣ ਵਾਲੀਆਂ ਬੇਲੋੜੀਆਂ ਸਹੂਲਤਾਂ ਨੂੰ ਖਤਮ ਕਰਨ ਦੀ ਵੀ ਮੰਗ ਕੀਤੀ ਜਾ ਰਹੀ ਹੈ। ਕਮੇਟੀ ਨੇ ਪਾਕਿਸਤਾਨ ਵਿੱਚ ਰਹਿ ਰਹੇ ਸ਼ਰਨਾਰਥੀਆਂ ਲਈ ਰਾਖਵੀਆਂ 12 ਵਿਧਾਨ ਸਭਾ ਸੀਟਾਂ ਨੂੰ ਖਤਮ ਕਰਨ ਦੀ ਵੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ- 'ਪੇਪਰ ਨਾ ਦੇਣਾ ਮਨਜ਼ੂਰ, ਪਰ ਕਿਰਪਾਨ ਨਹੀਂ ਉਤਾਰਾਂਗਾ..!' ਕੈਨੇਡਾ ਪੁਲਸ ਦੀ ਪ੍ਰੀਖਿਆ ਛੱਡ ਆਇਆ ਸਿੱਖ ਨੌਜਵਾਨ

ਕਮੇਟੀ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ 31 ਮਈ ਤੱਕ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ, ਤਾਂ 9 ਜੂਨ ਨੂੰ ਹੋਣ ਵਾਲਾ ਅੰਦੋਲਨ ਬਹੁਤ ਵੱਡੇ ਪੱਧਰ 'ਤੇ ਹੋਵੇਗਾ। ਇਸ ਦੌਰਾਨ ਬਾਜ਼ਾਰ ਪੂਰੀ ਤਰ੍ਹਾਂ ਬੰਦ ਰਹਿਣਗੇ ਅਤੇ ਸੜਕਾਂ 'ਤੇ ਆਵਾਜਾਈ ਠੱਪ ਕੀਤੀ ਜਾਵੇਗੀ।

ਹਾਲ ਹੀ ਵਿੱਚ ਮੁਜ਼ੱਫਰਾਬਾਦ ਵਿੱਚ ਹੋਈਆਂ ਮੀਟਿੰਗਾਂ ਦੌਰਾਨ ਸਰਕਾਰ ਨੇ JAAC ਨੂੰ ਇਹ ਹੜਤਾਲ ਵਾਪਸ ਲੈਣ ਦੀ ਅਪੀਲ ਕੀਤੀ ਸੀ, ਪਰ ਕਮੇਟੀ ਦੇ ਆਗੂਆਂ ਨੇ ਸਰਕਾਰ ਦੇ ਦਾਅਵਿਆਂ ਨੂੰ ਖਾਰਜ ਕਰ ਦਿੱਤਾ ਹੈ। ਮਨੁੱਖੀ ਅਧਿਕਾਰ ਕਾਰਕੁੰਨਾਂ ਦਾ ਕਹਿਣਾ ਹੈ ਕਿ ਲੋਕਾਂ ਵਿੱਚ ਪਾਕਿਸਤਾਨੀ ਪ੍ਰਸ਼ਾਸਨ ਪ੍ਰਤੀ ਗੁੱਸਾ ਇੰਨਾ ਵਧ ਗਿਆ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਹਾਲਾਤ ਹੋਰ ਵੀ ਵਿਗੜ ਸਕਦੇ ਹਨ।

ਇਹ ਵੀ ਪੜ੍ਹੋ- 'ਬਿਲਕੁਲ ਨਹੀਂ ਕਰਾਂਗੇ ਬਰਦਾਸ਼ਤ..!' CM ਵਿਜੇ ਨੇ ਆਪਣੇ ਹੀ ਪਾਰਟੀ ਵਰਕਰਾਂ ਨੂੰ ਦੇ'ਤੀ ਸਖ਼ਤ ਚਿਤਾਵਨੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


author

Harpreet SIngh

Content Editor

Related News