ਪ੍ਰਕਾਸ਼ ਪੁਰਬ ’ਤੇ PM ਮੋਦੀ ਦਾ ਵੱਡਾ ਐਲਾਨ, ਹਰ ਸਾਲ 26 ਦਸੰਬਰ ਨੂੰ ਮਨਾਇਆ ਜਾਵੇਗਾ ‘ਵੀਰ ਬਾਲ ਦਿਵਸ’

Sunday, Jan 09, 2022 - 12:37 PM (IST)

ਪ੍ਰਕਾਸ਼ ਪੁਰਬ ’ਤੇ PM ਮੋਦੀ ਦਾ ਵੱਡਾ ਐਲਾਨ, ਹਰ ਸਾਲ 26 ਦਸੰਬਰ ਨੂੰ ਮਨਾਇਆ ਜਾਵੇਗਾ ‘ਵੀਰ ਬਾਲ ਦਿਵਸ’

ਨਵੀਂ ਦਿੱਲੀ- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੱਡਾ ਐਲਾਨ ਕੀਤਾ ਹੈ। ਪੀ.ਐੱਮ. ਮੋਦੀ ਨੇ ਟਵੀਟ ਕਰਦੇ ਹੋਏ ਦੱਸਿਆ,‘‘ਇਸ ਸਾਲ ਤੋਂ ਹਰ 26 ਦਸੰਬਰ ‘ਵੀਰ ਬਾਲ ਦਿਵਸ’ ਦੇ ਰੂਪ ’ਚ ਮਨਾਇਆ ਜਾਵੇਗਾ।’’ ਉਨ੍ਹਾਂ ਕਿਹਾ,‘‘ਅੱਜ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ, ਮੈਨੂੰ ਇਹ ਦੱਸਦੇ ਹੋਏ ਮਾਣ ਹੋ ਰਿਹਾ ਹੈ ਕਿ ਇਸ ਸਾਲ ਤੋਂ 26 ਦਸੰਬਰ ਨੂੰ ‘ਵੀਰ ਬਾਲ ਦਿਵਸ’ ਦੇ ਰੂਪ ’ਚ ਮਨਾਇਆ ਜਾਵੇਗਾ। ਇਹ ਸਾਹਿਬਜ਼ਾਦਿਆਂ ਦੇ ਸਾਹਸ ਲਈ ਇਕ ਸਹੀ ਸ਼ਰਧਾਂਜਲੀ ਹੈ।’’ 

PunjabKesari

ਉਨ੍ਹਾਂ ਨੇ ਇਕ ਹੋਰ ਟਵੀਟ ’ਚ ਕਿਹਾ,‘‘ਮਾਤਾ ਗੁਜਰੀ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ 4 ਸਾਹਿਬਜ਼ਾਦਿਆਂ ਦੀ ਵੀਰਤਾ ਅਤੇ ਆਦਰਸ਼ ਲੱਖਾਂ ਲੋਕਾਂ ਨੂੰ ਸ਼ਕਤੀ ਦਿੰਦੇ ਹਨ। ਉਹ ਅਨਿਆਂ ਅੱਗੇ ਕਦੇ ਨਹੀਂ ਝੁਕੇ। ਉਨ੍ਹਾਂ ਨੇ ਇਕ ਅਜਿਹੀ ਦੁਨੀਆ ਦੀ ਕਲਪਣਾ ਕੀਤੀ ਜੋ ਸਮਾਵੇਸ਼ੀ ਹੈ। ਵੱਧ ਤੋਂ ਵੱਧ ਲੋਕਾਂ ਨੂੰ ਇਨ੍ਹਾਂ ਬਾਰੇ ਜਾਣਨਾ ਸਮੇਂ ਦੀ ਮੰਗ ਹੈ।’’ ਉਨ੍ਹਾਂ ਨੇ ਅੱਗੇ ਕਿਹਾ,‘‘ਸਾਹਿਬਜਾਦਾ ਜ਼ੋਰਾਵਰ ਸਿੰਘ ਜੀ ਅਤੇ ਸਾਹਿਬਜਾਦਾ ਫਤਿਹ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਵੀਰ ਬਾਲ ਦਿਵਸ ਮਨਾਇਆ ਜਾਵੇਗਾ।’’

ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ


author

DIsha

Content Editor

Related News