SC 'ਚ ਸੁਣਵਾਈ ਤੋਂ ਪਹਿਲਾਂ ਕੇਜਰੀਵਾਲ ਨੂੰ ਵੱਡਾ ਝਟਕਾ, ED ਤੋਂ ਬਾਅਦ ਹੁਣ CBI ਨੇ ਕੀਤਾ ਗ੍ਰਿਫ਼ਤਾਰ
Tuesday, Jun 25, 2024 - 10:57 PM (IST)
ਨੈਸ਼ਨਲ ਡੈਸਕ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਬਾਰੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿਨ੍ਹਾਂ ਨੂੰ ਈ.ਡੀ. ਤੋਂ ਬਾਅਦ ਹੁਣ ਸੀ.ਬੀ.ਆਈ. ਨੇ ਗ੍ਰਿਫ਼ਤਾਰ ਕਰ ਲਿਆ ਹੈ। ਸ਼ਰਾਬ ਘੋਟਾਲੇ ਦੇ ਮਾਮਲੇ 'ਚ ਉਨ੍ਹਾਂ ਨੂੰ ਈ.ਡੀ. ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਸ ਕਾਰਨ ਉਹ ਤਿਹਾੜ ਜੇਲ੍ਹ 'ਚ ਕੈਦ ਹਨ।
ਜ਼ਿਕਰਯੋਗ ਹੈ ਕਿ ਅਰਵਿੰਦ ਕੇਜਰੀਵਾਲ ਨੇ ਜ਼ਮਾਨਤ ਰੱਦ ਹੋਣ ਕਾਰਨ ਸੁਪਰੀਮ ਕੋਰਟ 'ਚ ਪਟੀਸ਼ਨ ਦਾਖ਼ਲ ਕੀਤੀ ਸੀ, ਜਿਸ ਦੀ ਭਲਕੇ ਸੁਣਵਾਈ ਹੋਣੀ ਸੀ। ਹੁਣ ਉਨ੍ਹਾਂ ਦੀ ਹੋਈ ਗ੍ਰਿਫ਼ਤਾਰੀ ਤੋਂ ਬਾਅਦ ਸੀ.ਬੀ.ਆਈ. ਨੇ ਤਿਹਾੜ ਜੇਲ੍ਹ ਤੋਂ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਸੂਤਰਾਂ ਮੁਤਾਬਕ ਉਨ੍ਹਾਂ ਕੋਲੋਂ ਸੀ.ਬੀ.ਆਈ. ਵੱਲੋਂ ਸ਼ਰਾਬ ਘੋਟਾਲਾ ਮਾਮਲੇ 'ਚ ਪੁੱਛਗਿੱਛ ਵੀ ਕੀਤੀ ਗਈ ਹੈ। ਇਸ ਤੋਂ ਬਾਅਦ ਉਨ੍ਹਾਂ ਨੂੰ ਹੁਣ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਉਥੇ ਹੀ ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਕੇਂਦਰ ਸਰਕਾਰ 'ਤੇ ਦੋਸ਼ ਲਾਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਅਰਵਿੰਦ ਕੇਜਰੀਵਾਲ ਖਿਲਾਫ ਵੱਡੀ ਸਾਜ਼ਿਸ਼ ਰਚ ਰਹੀ ਹੈ। ਉਨ੍ਹਾਂ ਕਿਹਾ ਕਿ ਸੀ.ਬੀ.ਆਈ. ਨੇ ਜ਼ਮਾਨਤ ਰੋਕਣ ਲਈ ਉਨ੍ਹਾਂ ਖਿਲਾਫ ਝੂਠਾ ਕੇਸ ਬਣਾਇਆ ਹੈ।
ਸੰਜੇ ਸਿੰਘ ਨੇ ਅੱਗੇ ਕਿਹਾ ਕਿ ਕੇਂਦਰ ਸਰਕਾਰ ਦੀ ਧੱਕੇਸ਼ਾਹੀ, ਜ਼ੁਲਮਾਂ ਅਤੇ ਬੇਇਨਸਾਫ਼ੀ ਨੂੰ ਪੂਰਾ ਦੇਸ਼ ਦੇਖ ਰਿਹਾ ਹੈ। ਇਸ ਝੂਠੇ ਕੇਸ ਵਿਰੁੱਧ ਪੂਰਾ ਦੇਸ਼ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਾਲ ਖੜ੍ਹਾ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਦੇਸ਼ ਵਿੱਚ ਇਨਸਾਫ਼ ਕਿਵੇਂ ਮਿਲੇਗਾ। ਕੀ ਅਜਿਹੇ ਝੂਠੇ ਕੇਸ ਦਰਜ ਕਰਕੇ ਕੇਜਰੀਵਾਲ ਨੂੰ ਜੇਲ੍ਹ ਵਿੱਚ ਰੱਖਣ ਦੇ ਮਕਸਦ ਨਾਲ ਇਹ ਕਾਰਵਾਈਆਂ ਕੀਤੀਆਂ ਜਾਣਗੀਆਂ? ਆਓ ਸਾਰੇ ਰਲ਼ ਕੇ ਇਸ ਵਿਰੁੱਧ ਆਵਾਜ਼ ਬੁਲੰਦ ਕਰੀਏ।
ਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e