ਕਾਂਗਰਸ ਨੂੰ ਵੱਡਾ ਝਟਕਾ, ਸਾਬਕਾ ਸਾਂਸਦ ਨਵੀਨ ਜਿੰਦਲ ਭਾਜਪਾ ''ਚ ਸ਼ਾਮਲ
Sunday, Mar 24, 2024 - 09:41 PM (IST)
ਨਵੀਂ ਦਿੱਲੀ - ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਨਵੀਨ ਜਿੰਦਲ ਭਾਜਪਾ 'ਚ ਸ਼ਾਮਲ ਹੋ ਗਏ ਹਨ। ਭਾਜਪਾ 'ਚ ਸ਼ਾਮਲ ਹੋਣ ਤੋਂ ਬਾਅਦ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਨਵੀਨ ਜਿੰਦਲ ਕਹਿੰਦੇ ਹਨ, ''ਅੱਜ ਦਾ ਦਿਨ ਮੇਰੀ ਜ਼ਿੰਦਗੀ ਦਾ ਬਹੁਤ ਮਹੱਤਵਪੂਰਨ ਦਿਨ ਹੈ। ਮੈਨੂੰ ਮਾਣ ਹੈ ਕਿ ਮੈਂ ਅੱਜ ਭਾਜਪਾ ਵਿੱਚ ਸ਼ਾਮਲ ਹੋਇਆ ਹਾਂ ਅਤੇ ਪੀਐਮ ਮੋਦੀ ਦੀ ਅਗਵਾਈ ਵਿੱਚ ਦੇਸ਼ ਦੀ ਸੇਵਾ ਕਰ ਸਕਾਂਗਾ।'' ਮੈਂ ਪੀਐਮ ਮੋਦੀ ਦੇ 'ਵਿਕਸਿਤ ਭਾਰਤ' ਦੇ ਸੁਪਨੇ ਵਿੱਚ ਯੋਗਦਾਨ ਪਾਉਣਾ ਚਾਹੁੰਦਾ ਹਾਂ...'' ਨਵੀਨ ਜਿੰਦਲ ਪਹਿਲਾਂ ਹੀ ਕਾਂਗਰਸ ਛੱਡ ਚੁੱਕੇ ਸਨ। ਉਨ੍ਹਾਂ ਦੇ ਭਾਜਪਾ 'ਚ ਸ਼ਾਮਲ ਹੋਣ ਦੀਆਂ ਅਟਕਲਾਂ ਚੱਲ ਰਹੀਆਂ ਸਨ ਅਤੇ ਐਤਵਾਰ ਸ਼ਾਮ ਨੂੰ ਪਹਿਲਾਂ ਉਨ੍ਹਾਂ ਦੇ ਅਸਤੀਫੇ ਦੀ ਖ਼ਬਰ ਮਿਲੀ ਅਤੇ ਫਿਰ ਭਾਜਪਾ 'ਚ ਸ਼ਾਮਲ ਹੋਣ ਦੀ ਖ਼ਬਰ ਸਾਹਮਣੇ ਆਈ।
ਇਹ ਵੀ ਪੜ੍ਹੋ - BJP ਨੇ ਜਾਰੀ ਕੀਤੀ ਲੋਕ ਸਭਾ ਉਮੀਦਵਾਰਾਂ ਦੀ 5ਵੀਂ ਸੂਚੀ, ਅਰੁਣ ਗੋਵਿਲ ਨੂੰ ਮੇਰਠ ਤੋਂ ਮਿਲੀ ਟਿਕਟ, ਦੇਖੋ ਪੂਰੀ ਲਿਸਟ
ਇਸ ਦੇ ਨਾਲ ਹੀ ਤੁਹਾਨੂੰ ਦੱਸ ਦਈਏ ਕਿ ਭਾਜਪਾ ਦੀ ਪੰਜਵੀਂ ਸੂਚੀ ਜਾਰੀ ਹੋ ਗਈ ਹੈ। ਜਿਸ ਵਿਚ ਕੁਰੂਕਸ਼ੇਤਰ ਸੀਟ ਤੋਂ ਚੋਣ ਨਵੀਨ ਜਿੰਦਲ ਨੂੰ ਟਿਕਟ ਦਿੱਤੀ ਗਈ ਹੈ। ਇਸ ਨੂੰ ਕਾਂਗਰਸ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। ਨਵੀਨ ਜਿੰਦਲ ਨੇ ਟਵਿੱਟਰ (ਐਕਸ) 'ਤੇ ਇਕ ਪੋਸਟ ਲਿਖਿਆ ਜਿਸ ਵਿਚ ਉਨ੍ਹਾਂ ਨੇ ਕਾਂਗਰਸ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ। ਇਸ ਪੋਸਟ ਵਿੱਚ ਉਨ੍ਹਾਂ ਨੇ ਕਾਂਗਰਸ ਲੀਡਰਸ਼ਿਪ ਦੇ ਨਾਲ-ਨਾਲ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਵੀ ਧੰਨਵਾਦ ਕੀਤਾ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e