ਗਣਤੰਤਰ ਦਿਵਸ ਤੋਂ ਪਹਿਲਾਂ ਵੱਡੀ ਸਾਜ਼ਿਸ਼ ਨਾਕਾਮ! 9500 ਕਿਲੋਗ੍ਰਾਮ ਵਿਸਫੋਟਕ ਅਮੋਨੀਅਮ ਨਾਈਟ੍ਰੇਟ ਬਰਾਮਦ

Monday, Jan 26, 2026 - 03:55 AM (IST)

ਗਣਤੰਤਰ ਦਿਵਸ ਤੋਂ ਪਹਿਲਾਂ ਵੱਡੀ ਸਾਜ਼ਿਸ਼ ਨਾਕਾਮ! 9500 ਕਿਲੋਗ੍ਰਾਮ ਵਿਸਫੋਟਕ ਅਮੋਨੀਅਮ ਨਾਈਟ੍ਰੇਟ ਬਰਾਮਦ

ਨੈਸ਼ਨਲ ਡੈਸਕ : ਗਣਤੰਤਰ ਦਿਵਸ ਤੋਂ ਪਹਿਲਾਂ ਰਾਜਸਥਾਨ ਦੇ ਨਾਗੌਰ ਜ਼ਿਲ੍ਹੇ ਵਿੱਚ ਪੁਲਸ ਨੇ ਇੱਕ ਫਾਰਮ ਤੋਂ ਵੱਡੀ ਮਾਤਰਾ ਵਿੱਚ ਵਿਸਫੋਟਕ ਸਮੱਗਰੀ ਬਰਾਮਦ ਕੀਤੀ ਅਤੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਅਧਿਕਾਰੀਆਂ ਨੇ ਇਹ ਜਾਣਕਾਰੀ ਐਤਵਾਰ ਨੂੰ ਦਿੱਤੀ। ਨਾਗੌਰ ਦੇ ਪੁਲਸ ਸੁਪਰਡੈਂਟ ਮ੍ਰਿਦੁਲ ਕਛਾਵਾ ਨੇ ਦੱਸਿਆ ਕਿ ਇੱਕ ਸੂਚਨਾ ਦੇ ਆਧਾਰ 'ਤੇ ਸ਼ਨੀਵਾਰ ਦੇਰ ਰਾਤ ਥਾਵਲਾ ਥਾਣਾ ਖੇਤਰ ਦੇ ਅਧੀਨ ਹਰਸੌਰ ਪਿੰਡ ਵਿੱਚ ਛਾਪਾ ਮਾਰਿਆ ਗਿਆ, ਜਿੱਥੇ ਖੇਤ ਤੋਂ 187 ਬੋਰੀਆਂ ਵਿੱਚ ਪੈਕ ਕੀਤਾ ਗਿਆ 9,550 ਕਿਲੋਗ੍ਰਾਮ ਅਮੋਨੀਅਮ ਨਾਈਟ੍ਰੇਟ ਬਰਾਮਦ ਕੀਤਾ ਗਿਆ।

ਇਹ ਵੀ ਪੜ੍ਹੋ : 'ਆਪ੍ਰੇਸ਼ਨ ਸਿੰਦੂਰ' 'ਚ ਪਾਕਿ ਨੂੰ ਕੀਤਾ ਬੇਕਨਕਾਬ, ਹੁਣ ਕਰਨਲ ਸੋਫੀਆ ਕੁਰੈਸ਼ੀ ਨੂੰ ਮਿਲੇਗਾ ਇਹ ਖਾਸ ਸਨਮਾਨ

ਉਨ੍ਹਾਂ ਦੱਸਿਆ ਕਿ ਹਰਸੌਰ ਪਿੰਡ ਦੇ ਵਸਨੀਕ ਸੁਲੇਮਾਨ ਖਾਨ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ ਤਿੰਨ ਅਪਰਾਧਿਕ ਮਾਮਲੇ ਦਰਜ ਹਨ। ਅਧਿਕਾਰੀਆਂ ਨੇ ਕਿਹਾ ਕਿ ਅਮੋਨੀਅਮ ਨਾਈਟ੍ਰੇਟ ਤੋਂ ਇਲਾਵਾ ਵੱਡੀ ਮਾਤਰਾ ਵਿੱਚ ਵਿਸਫੋਟਕ ਯੰਤਰ ਵੀ ਜ਼ਬਤ ਕੀਤੇ ਗਏ ਹਨ। ਕਛਾਵਾ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਮੁਲਜ਼ਮ ਕਥਿਤ ਤੌਰ 'ਤੇ ਕਾਨੂੰਨੀ ਅਤੇ ਗੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਵਿੱਚ ਸ਼ਾਮਲ ਲੋਕਾਂ ਨੂੰ ਵਿਸਫੋਟਕ ਸਮੱਗਰੀ ਸਪਲਾਈ ਕਰ ਰਿਹਾ ਸੀ। ਉਨ੍ਹਾਂ ਅੱਗੇ ਕਿਹਾ ਕਿ ਵਿਸਫੋਟਕ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਰਿਕਵਰੀ ਬਾਰੇ ਜਾਣਕਾਰੀ ਕੇਂਦਰੀ ਏਜੰਸੀਆਂ ਨਾਲ ਸਾਂਝੀ ਕੀਤੀ ਗਈ ਹੈ।


author

Sandeep Kumar

Content Editor

Related News