ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਪੈਟਰੋਲ 9.50 ਰੁਪਏ ਤੇ ਡੀਜ਼ਲ 7 ਰੁਪਏ ਕੀਤਾ ਸਸਤਾ
Saturday, May 21, 2022 - 08:46 PM (IST)
ਨੈਸ਼ਨਲ ਡੈਸਕ : ਕੇਂਦਰ ਸਰਕਾਰ ਨੇ ਅੱਜ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਵੱਡਾ ਫ਼ੈਸਲਾ ਲਿਆ। ਸਰਕਾਰ ਨੇ ਲੋਕਾਂ ਨੂੰ ਰਾਹਤ ਦਿੰਦਿਆਂ ਸ਼ਨੀਵਾਰ ਪੈਟਰੋਲ ਤੇ ਡੀਜ਼ਲ ’ਤੇ ਐਕਸਾਈਜ਼ ਡਿਊਟੀ ਘਟਾ ਦਿੱਤੀ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਜਾਣਕਾਰੀ ਦਿੰਦੇ ਹੋਏ ਕਿਹਾ, ‘‘ਅਸੀਂ ਪੈਟਰੋਲ ’ਤੇ ਕੇਂਦਰੀ ਐਕਸਾਈਜ਼ ਡਿਊਟੀ ’ਚ 8 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ’ਤੇ 6 ਰੁਪਏ ਪ੍ਰਤੀ ਲੀਟਰ ਦੀ ਕਮੀ ਕਰ ਰਹੇ ਹਾਂ।
ਇਹ ਵੀ ਪੜ੍ਹੋ : ਫ਼ਿਰੋਜ਼ਪੁਰ ’ਚ ਨਹੀਂ ਰੁਕ ਰਿਹਾ ਨਸ਼ੇ ਦਾ ਕਹਿਰ, ਇਕ ਹੋਰ ਨੌਜਵਾਨ ਦੀ ‘ਚਿੱਟੇ’ ਨਾਲ ਮੌਤ
ਇਸ ਨਾਲ ਪੈਟਰੋਲ ਦੀ ਕੀਮਤ ਸਾਢੇ 9 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 7 ਰੁਪਏ ਪ੍ਰਤੀ ਲੀਟਰ ਘੱਟ ਹੋ ਜਾਵੇਗੀ। ਇਸ ਨਾਲ ਸਰਕਾਰ ਦੇ ਮਾਲੀਏ ’ਤੇ ਹਰ ਸਾਲ ਤਕਰੀਬਨ ਇਕ ਲੱਖ ਕਰੋੜ ਰੁਪਏ ਦਾ ਬੋਝ ਪਵੇਗਾ।
ਉੱਜਵਲਾ ਸਕੀਮ ਦੇ ਲਾਭਪਾਤਰੀਆਂ ਨੂੰ 200 ਰੁਪਏ ਦੀ ਸਬਸਿਡੀ
ਵਿੱਤ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਦੇ 9 ਕਰੋੜ ਤੋਂ ਵੱਧ ਲਾਭਪਾਤਰੀਆਂ ਨੂੰ ਹੁਣ 200 ਰੁਪਏ ਪ੍ਰਤੀ ਸਿਲੰਡਰ (12 ਸਿਲੰਡਰ ਤੱਕ) ਦੀ ਸਬਸਿਡੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਸਾਡੀਆਂ ਮਾਵਾਂ-ਭੈਣਾਂ ਦੀ ਮਦਦ ਹੋਵੇਗੀ। ਇਸ ਨਾਲ ਸਾਲਾਨਾ 6100 ਕਰੋੜ ਰੁਪਏ ਦਾ ਮਾਲੀਆ ਪ੍ਰਭਾਵਿਤ ਹੋਵੇਗਾ।