ਦਿੱਲੀ ਸਰਕਾਰ ਦਾ ਵੱਡਾ ਫ਼ੈਸਲਾ, 100 ਫੀਸਦੀ ਸਮਰੱਥਾ ਨਾਲ ਚੱਲਣਗੀਆਂ ਬੱਸਾਂ ਤੇ ਮੈਟਰੋ
Saturday, Jul 24, 2021 - 10:56 PM (IST)
ਨੈਸ਼ਨਲ ਡੈਸਕ : ਦਿੱਲੀ ਸਰਕਾਰ ਨੇ ਮੈਟਰੋ ਤੇ ਬੱਸਾਂ 100 ਫੀਸਦੀ ਸਮਰੱਥਾ ਨਾਲ ਚਲਾਉਣ ਦਾ ਫ਼ੈਸਲਾ ਕੀਤਾ ਹੈ। ਇਸ ਤੋਂ ਪਹਿਲਾਂ ਮੈਟਰੋ ਤੇ ਬੱਸਾਂ 50 ਫੀਸਦੀ ਸਮਰੱਥਾ ਨਾਲ ਚੱਲ ਰਹੀਆਂ ਹਨ। ਰਾਜਧਾਨੀ ਦਿੱਲੀ ’ਚ ਹੁਣ ਸਿਨੇਮਾ ਹਾਲ 50 ਫੀਸਦੀ ਸਮਰੱਥਾ ਨਾਲ ਖੁੱਲ੍ਹਣਗੇ। ਦਿੱਲੀ ਆਫਤ ਪ੍ਰਬੰਧਨ ਅਥਾਰਟੀ ਨੇ ਬਿਆਨ ਜਾਰੀ ਕਰ ਕੇ ਦੱਸਿਆ ਕਿ ਅੰਤਿਮ ਸੰਸਕਾਰ ’ਚ 100 ਲੋਕ ਸ਼ਾਮਲ ਹੋ ਸਕਦੇ ਹਨ। ਡੀ. ਡੀ. ਐੱਮ. ਨੇ ਆਪਣੇ ਹੁਕਮ ’ਚ ਕਿਹਾ ਹੈ ਕਿ 26 ਜੁਲਾਈ ਸਵੇਰੇ 5 ਵਜੇ ਤੋਂ ਕੋਰੋਨਾ ਪ੍ਰੋਟੋਕਾਲ ਦੇ ਨਾਲ ਦਿੱਲੀ ’ਚ ਮੈਟਰੋ ਤੇ ਬੱਸਾਂ ਨੂੰ 100 ਫੀਸਦੀ ਸਮਰੱਥਾ ਨਾਲ ਸੰਚਾਲਿਤ ਕੀਤਾ ਜਾ ਸਕੇਗਾ।
ਇਹ ਵੀ ਪੜ੍ਹੋ : ਚੀਨ ’ਚ ਗੋਦਾਮ ਨੂੰ ਲੱਗੀ ਭਿਆਨਕ ਅੱਗ, 14 ਲੋਕਾਂ ਦੀ ਮੌਤ ਤੇ ਦਰਜਨਾਂ ਝੁਲਸੇ
ਹੁਕਮ ’ਚ ਕਿਹਾ ਗਿਆ ਹੈ ਕਿ ਸਿਨੇਮਾ ਹਾਲ, ਥਿਏਟਰ ਤੇ ਮਲਟੀਪਲੈਕਸ 50 ਫੀਸਦੀ ਸਮਰੱਥਾ ਨਾਲ ਖੁੱਲ੍ਹ ਸਕਣਗੇ। ਇਸ ਦੌਰਾਨ ਕੋਰੋਨਾ ਪ੍ਰੋਟੋਕਾਲ ਦੀ ਪਾਲਣਾ ਕਰਨੀ ਹੋਵੇਗੀ। ਦੱਸ ਦੇਈਏ ਕਿ ਰਾਜਧਾਨੀ ’ਚ ਸ਼ਨੀਵਾਰ ਨੂੰ ਕੋਰੋਨਾ ਵਾਇਰਸ ਦੇ 58 ਨਵੇਂ ਮਾਮਲੇ ਸਾਹਮਣੇ ਆਏ ਤੇ 1 ਮਰੀਜ਼ ਦੀ ਮੌਤ ਹੋਈ। 69 ਕੋਰੋਨਾ ਤੋਂ ਠੀਕ ਹੋਏ। ਦਿੱਲੀ ’ਚ ਕੋਰੋਨਾ ਪੀੜਤਾਂ ਦੀ ਗਿਣਤੀ 14,35,778 ਹੋ ਚੁੱਕੀ ਹੈ। ਫਿਲਹਾਲ ਰਾਜਧਾਨੀ ’ਚ 573 ਐਕਟਿਵ ਕੇਸ ਹਨ। ਇਨ੍ਹਾਂ ’ਚ 14,10,164 ਮਰੀਜ਼ ਕੋਰੋਨਾ ਨੂੰ ਹਰਾ ਚੁੱਕੇ ਹਨ। ਉਥੇ ਹੀ ਹੁਣ ਤਕ 25,041 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸਰਕਾਰ ਦੇ ਅੰਕੜਿਆਂ ਮੁਤਾਬਕ ਦਿੱਲੀ ’ਚ ਹੁਣ ਤਕ 2.3 ਕਰੋੜ ਲੋਕਾਂ ਦੀ ਜਾਂਚ ਹੋ ਚੁੱਕੀ ਹੈ, ਜਦਕਿ 72.7 ਫੀਸਦੀ ਲੋਕਾਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ, ਜਿਨ੍ਹਾਂ ’ਚੋਂ 23.4 ਫੀਸਦੀ ਲੋਕਾਂ ਨੂੰ ਦੋਵੇਂ ਡੋਜ਼ ਦਿੱਤੀਆਂ ਜਾ ਚੁੱਕੀਆਂ ਹਨ। ਰਾਜਧਾਨੀ ’ਚ ਕੋਰੋਨਾ ਪੀੜਤਾਂ ਦੀ ਦਰ 1.6 ਫੀਸਦੀ ਰਹਿ ਗਈ ਹੈ।