ਹਿਮਾਚਲ ਘੁੰਮਣ ਜਾ ਰਹੇ ਸੈਲਾਨੀਆਂ ਲਈ ਅਹਿਮ ਖ਼ਬਰ, ਸੁੱਖੂ ਸਰਕਾਰ ਨੇ ਕੀਤਾ ਇਹ ਐਲਾਨ

05/30/2023 11:17:40 PM

ਸ਼ਿਮਲਾ (ਰਾਕਟਾ) : ਹਿਮਾਚਲ ਪ੍ਰਦੇਸ਼ 'ਚ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਵਿਵਸਥਾ ਬਦਲਣ ਦਾ ਵੱਡਾ ਫ਼ੈਸਲਾ ਲਿਆ ਹੈ। ਇਸ ਤਹਿਤ ਸਰਕਾਰ ਨੇ ਸੂਬੇ 'ਚ ਹੋਟਲ, ਰੈਸਟੋਰੈਂਟ, ਢਾਬਿਆਂ ਤੇ ਹੋਰ ਵਪਾਰਕ ਅਦਾਰਿਆਂ ਨੂੰ ਬੰਦ ਕਰਨ ਲਈ ਨਿਰਧਾਰਤ ਸਮੇਂ ਵਿੱਚ ਛੋਟ ਦਿੱਤੀ ਹੈ। ਇਹ ਛੋਟ ਸੈਲਾਨੀਆਂ, ਆਮ ਨਾਗਰਿਕਾਂ ਅਤੇ ਹੋਰ ਹਿੱਸੇਦਾਰਾਂ ਦੀ ਸਹੂਲਤ ਲਈ ਦੁਕਾਨਾਂ ਤੇ ਸਥਾਪਨਾ ਐਕਟ-1969 ਦੀਆਂ ਵਿਵਸਥਾਵਾਂ ਤਹਿਤ ਦਿੱਤੀ ਗਈ ਹੈ, ਜਿਸ ਤਹਿਤ ਹੁਣ ਢਾਬਿਆਂ, ਰੈਸਟੋਰੈਂਟਾਂ, ਹੋਟਲਾਂ ਅਤੇ ਵਪਾਰਕ ਅਦਾਰਿਆਂ ਨੂੰ 24 ਘੰਟੇ ਖੁੱਲ੍ਹਾ ਰੱਖਿਆ ਜਾ ਸਕਦਾ ਹੈ। ਹਾਲਾਂਕਿ, ਇਹ ਦੁਕਾਨ ਮਾਲਕਾਂ 'ਤੇ ਨਿਰਭਰ ਕਰੇਗਾ ਕਿ ਉਹ ਕਦੋਂ ਤੱਕ ਆਪਣੀ ਦੁਕਾਨ ਖੋਲ੍ਹਣਗੇ। ਦੁਕਾਨਾਂ ਨੂੰ 24 ਘੰਟੇ ਖੁੱਲ੍ਹਾ ਰੱਖਣ ਲਈ ਉਨ੍ਹਾਂ ਲਈ ਕੋਈ ਮਜਬੂਰੀ ਨਹੀਂ ਹੋਵੇਗੀ।

ਇਹ ਵੀ ਪੜ੍ਹੋ : ਮਣੀਪੁਰ ਹਿੰਸਾ : ਖਿਡਾਰੀਆਂ ਨੇ ਪੁਰਸਕਾਰ ਵਾਪਸ ਕਰਨ ਦੀ ਚਿਤਾਵਨੀ ਦਿੰਦਿਆਂ ਗ੍ਰਹਿ ਮੰਤਰੀ ਨੂੰ ਲਿਖਿਆ ਪੱਤਰ

ਸੈਲਾਨੀਆਂ ਨੂੰ ਮਿਲੇਗੀ ਸਹੂਲਤ

ਸੂਬਾ ਸਰਕਾਰ ਦੀ ਇਹ ਕੋਸ਼ਿਸ਼ ਹੈ ਕਿ ਸੂਬੇ ਦੇ ਲੋਕਾਂ ਨੂੰ ਮੌਜੂਦਾ ਸੈਰ-ਸਪਾਟਾ ਸੀਜ਼ਨ ਦਾ ਪੂਰਾ ਲਾਭ ਮਿਲੇ ਤੇ ਇੱਥੇ ਆਉਣ ਵਾਲੇ ਸੈਲਾਨੀਆਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਸਰਕਾਰ ਨੇ ਇਹ ਫ਼ੈਸਲਾ ਲਿਆ ਹੈ। ਇਸ ਤਹਿਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰਾਂ ਅਤੇ ਪੁਲਸ ਸੁਪਰਡੈਂਟਾਂ ਤੇ ਹੋਰ ਅਧਿਕਾਰੀਆਂ ਨੂੰ ਉਚਿਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਸਰਕਾਰ ਦੇ ਇਸ ਫ਼ੈਸਲੇ ਨਾਲ ਸੈਲਾਨੀਆਂ ਨੂੰ ਕਾਫੀ ਸਹੂਲਤ ਮਿਲੇਗੀ। ਉਨ੍ਹਾਂ ਨੂੰ ਖਾਣ-ਪੀਣ ਦੀ ਭਾਲ ਵਿੱਚ ਦੇਰ ਰਾਤ ਤੱਕ ਭਟਕਣਾ ਨਹੀਂ ਪਵੇਗਾ। ਸੂਬੇ ਦੀ ਆਰਥਿਕਤਾ 'ਚ ਸੈਰ ਸਪਾਟਾ ਉਦਯੋਗ ਦੀ ਅਹਿਮ ਭੂਮਿਕਾ ਹੈ ਅਤੇ ਲੱਖਾਂ ਲੋਕ ਇਸ ਉਦਯੋਗ ਨਾਲ ਜੁੜੇ ਹੋਏ ਹਨ, ਜਿਨ੍ਹਾਂ ਨੂੰ ਸਰਕਾਰ ਦੇ ਇਸ ਫ਼ੈਸਲੇ ਦਾ ਸਿੱਧਾ ਲਾਭ ਮਿਲੇਗਾ।

ਇਹ ਵੀ ਪੜ੍ਹੋ : ਏਅਰ ਇੰਡੀਆ ਬਣੀ ਬਦਸਲੂਕੀ ਦਾ ਅੱਡਾ! ਜਹਾਜ਼ 'ਚ ਯਾਤਰੀ ਨੇ ਕੀਤਾ ਹੰਗਾਮਾ, ਕਰੂ ਮੈਂਬਰ ਦੀ ਕੁੱਟਮਾਰ

ਸੈਰ-ਸਪਾਟੇ ਨੂੰ ਮਿਲੇਗਾ ਹੁਲਾਰਾ : ਨਰੇਸ਼ ਚੌਹਾਨ

ਮੁੱਖ ਮੰਤਰੀ ਦੇ ਮੁੱਖ ਮੀਡੀਆ ਸਲਾਹਕਾਰ ਨਰੇਸ਼ ਚੌਹਾਨ ਨੇ ਕਿਹਾ ਕਿ ਮੁੱਖ ਮੰਤਰੀ ਨੇ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਸਿਸਟਮ ਨੂੰ ਬਦਲਣ ਦਾ ਵੱਡਾ ਫ਼ੈਸਲਾ ਲਿਆ ਹੈ। ਇਸ ਤਹਿਤ ਹੁਣ ਸੂਬੇ 'ਚ ਹੋਟਲ, ਰੈਸਟੋਰੈਂਟ, ਢਾਬੇ ਤੇ ਹੋਰ ਵਪਾਰਕ ਅਦਾਰੇ ਆਪਣੀ ਮਰਜ਼ੀ ਨਾਲ 24 ਘੰਟੇ ਖੁੱਲ੍ਹੇ ਰੱਖੇ ਜਾ ਸਕਣਗੇ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


Mukesh

Content Editor

Related News