ਯੂ.ਪੀ. ਦਿੱਲੀ ਤੋਂ ਬਾਅਦ MP ਸਰਕਾਰ ਦਾ ਵੱਡਾ ਫੈਸਲਾ, ਭੋਪਾਲ, ਇੰਦੌਰ ਤੇ ਉਜੈਨ ਹੋਏ ਸੀਲ

4/9/2020 2:46:17 AM

ਭੋਪਾਲ — ਕੋਰੋਨਾ ਨੂੰ ਲੈ ਕੇ ਉੱਤਰ ਪ੍ਰਦੇਸ਼, ਦਿੱਲੀ ਤੋਂ ਬਾਅਦ ਮੱਧ ਪ੍ਰਦੇਸ਼ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸੂਬੇ ਦੇ ਤਿੰਨ ਸ਼ਹਿਰਾਂ ਇੰਦੌਰ, ਭੋਪਾਲ ਅਤੇ ਉਜੈਨ 'ਚ ਕੋਰੋਨਾ ਪਾਜ਼ੀਟਿਵ ਮਾਮਲਿਆਂ ਦੇ ਤੇਜੀ ਨਾਲ ਵਧਣ ਕਾਰਣ ਪ੍ਰੇਸ਼ਾਨ ਸ਼ਿਵਰਾਜ ਸਰਕਾਰ ਨੇ ਵੀਰਵਾਰ ਨੂੰ ਇਨ੍ਹਾਂ ਸੀਲ ਕਰਨ ਦੇ ਨਿਰਦੇਸ਼ ਦਿੱਤੇ ਹਨ।

ਬੁੱਧਵਾਰ ਨੂੰ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਨਿਰਦੇਸ਼ ਦਿੱਤਾ ਕਿ ਜ਼ਿਆਦਾ ਕੋਰੋਨਾ ਵਾਇਰਸ ਵਾਲੇ ਇੰਦੌਰ, ਭੋਪਾਲ ਅਤੇ ਉਜੈਨ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਜਾਵੇ। ਨਾਲ ਹੀ ਦੂਜੇ ਜ਼ਿਲ੍ਹਿਆਂ 'ਚ ਵੀ ਵਾਇਰਸ ਵਾਲੇ ਖੇਤਰਾਂ ਨੂੰ ਸੀਲ ਕੀਤਾ ਜਾਵੇ।

ਸੀ.ਐੱਮ. ਨੇ ਕਿਹਾ ਕਿ ਇਨ੍ਹਾਂ ਖੇਤਰਾਂ 'ਚ ਜ਼ਿਲ੍ਹਾ ਪ੍ਰਸ਼ਾਸਨ ਜ਼ਰੂਰੀ ਚੀਜ਼ਾਂ ਦੀ ਸਪਲਾਈ ਯਕੀਨੀ ਕਰਨ ਅਤੇ ਆਵਾਜਾਈ 'ਤੇ ਪੂਰੀ ਤਰ੍ਹਾਂ ਰੋਕ ਲਗਾਏ। ਇਸ ਤੋਂ ਇਲਾਵਾ ਜ਼ਰੂਰੀ ਹੋਣ 'ਤੇ ਸਾਮਾਨ ਦੀ ਹੋਮ ਡਿਲਿਵਰੀ ਦੀ ਵਿਵਸਥਾ ਪ੍ਰਸ਼ਾਸਨ ਨੂੰ ਕਰਨ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਸੀ.ਐੱਮ. ਨੇ ਕਿਹਾ ਕਿ ਕੋਰੋਨਾ ਬੀਮਾਰੀ ਨੂੰ ਲੁਕਾਉਣ ਵਾਲੇ ਵਿਅਕਤੀ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।


Inder Prajapati

Edited By Inder Prajapati