ਰਾਮ ਮੰਦਰ ਪ੍ਰਾਣ ਪ੍ਰਤਿਸ਼ਠਾ ਦੇ ਮੌਕੇ Reliance Industries ਦਾ ਵੱਡਾ ਫ਼ੈਸਲਾ, ਕੀਤਾ ਇਹ ਐਲਾਨ

Friday, Jan 19, 2024 - 10:10 PM (IST)

ਰਾਮ ਮੰਦਰ ਪ੍ਰਾਣ ਪ੍ਰਤਿਸ਼ਠਾ ਦੇ ਮੌਕੇ Reliance Industries ਦਾ ਵੱਡਾ ਫ਼ੈਸਲਾ, ਕੀਤਾ ਇਹ ਐਲਾਨ

ਨੈਸ਼ਨਲ ਡੈਸਕ: ਅਯੁੱਧਿਆ ਵਿਚ ਸ਼੍ਰੀ ਰਾਮ ਜਨਮਭੂਮੀ 'ਤੇ ਵਿਸ਼ਾਲ ਮੰਦਰ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਇਸ ਵਿਚ 22 ਜਨਵਰੀ ਨੂੰ ਰਾਮਲਲਾ ਦੀ ਪ੍ਰਾਣ ਪ੍ਰਤਿਸ਼ਠਾ ਕੀਤੀ ਜਾ ਰਹੀ ਹੈ, ਜਿਸ ਨੂੰ ਲੈ ਕੇ ਪੂਰੇ ਦੇਸ਼ ਦੀ ਸੰਗਤ ਵਿਚ ਭਾਰੀ ਉਤਸ਼ਾਹ ਹੈ। ਇਸ ਮੌਕੇ ਕੇਂਦਰ ਦੇ ਨਾਲ-ਨਾਲ ਕਈ ਸੂਬਾ ਸਰਕਾਰਾਂ ਵੱਲੋਂ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਜਾ ਚੁੱਕਿਆ ਹੈ। ਹੋਰਨਾਂ ਸਰਕਾਰੀ ਅਦਾਰਿਆਂ ਦੇ ਨਾਲ-ਨਾਲ ਬੈਂਕ ਅਤੇ ਬੀਮਾ ਕੰਪਨੀਆਂ ਵੀ 2.30 ਵਜੇ ਤਕ ਬੰਦ ਰਹਿਣਗੀਆਂ। ਇਸ ਵਿਚਾਲੇ ਹੁਣ ਰਿਲਾਇੰਸ ਇੰਡਸਟਰੀਜ਼ ਵੱਲੋਂ ਵੀ 22 ਜਨਵਰੀ ਦੀ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। 

ਇਹ ਖ਼ਬਰ ਵੀ ਪੜ੍ਹੋ - ਆਨਲਾਈਨ ਗੇਮ ਦੇ ਚੱਕਰ 'ਚ ਦੋਸਤਾਂ ਨੇ ਕੀਤਾ ਦੋਸਤ ਦਾ ਕਤਲ, ਮੋਟਰਸਾਈਕਲਾਂ 'ਚੋਂ ਪੈਟਰੋਲ ਕੱਢ ਕੇ ਸਾੜੀ ਲਾਸ਼

ਅਯੁੱਧਿਆ ਰਾਮ ਮੰਦਰ 'ਪ੍ਰਾਣ ਪ੍ਰਤਿਸ਼ਠਾ' ਸਮਾਰੋਹ ਦੇ ਮੱਦੇਨਜ਼ਰ, ਰਿਲਾਇੰਸ ਇੰਡਸਟਰੀਜ਼ ਨੇ 22 ਜਨਵਰੀ ਨੂੰ ਦੇਸ਼ ਭਰ ਦੇ ਆਪਣੇ ਸਾਰੇ ਦਫਤਰਾਂ ਲਈ ਛੁੱਟੀ ਦਾ ਐਲਾਨ ਕੀਤਾ ਹੈ। ਸੋਮਵਾਰ ਨੂੰ ਰਿਲਾਇੰਸ ਦੇ ਸਾਰੇ ਦਫ਼ਤਰ ਬੰਦ ਰਹਿਣਗੇ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News