NEET ਪੇਪਰ ਲੀਕ ਮਾਮਲੇ ''ਤੇ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਮੁੜ ਪ੍ਰੀਖਿਆ ਦੀ ਮੰਗ ਕੀਤੀ ਖਾਰਿਜ

Friday, Aug 02, 2024 - 11:47 AM (IST)

ਨੈਸ਼ਨਲ ਡੈਸਕ : NEET ਪੇਪਰ ਲੀਕ ਮਾਮਲੇ 'ਤੇ ਸੁਪਰੀਮ ਕੋਰਟ ਨੇ ਆਪਣੀ ਅੰਤਿਮ ਫ਼ੈਸਲਾ ਸੁਣਾ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਸਾਰੀਆਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਸੀਂ ਇਸ ਨਤੀਜੇ 'ਤੇ ਪਹੁੰਚੇ ਹਾਂ ਕਿ ਇਹ ਯੋਜਨਾਬੱਧ ਅਸਫਲਤਾ ਨਹੀਂ ਹੈ। ਪੇਪਰ ਲੀਕ ਦਾ ਅਸਰ ਹਜ਼ਾਰੀਬਾਗ ਅਤੇ ਪਟਨਾ ਤੱਕ ਸੀਮਤ ਹੈ। ਅਸੀਂ ਢਾਂਚਾਗਤ ਕਮੀਆਂ ਵੱਲ ਧਿਆਨ ਦਿੱਤਾ ਹੈ। ਇਸ ਦੇ ਨਾਲ ਹੀ ਅਦਾਲਤ ਨੇ ਕਿਹਾ ਕਿ ਇਹ ਸਰਕਾਰ ਅਤੇ ਐੱਨਟੀਏ ਦੀ ਜ਼ਿੰਮੇਵਾਰੀ ਹੈ ਕਿ ਉਹ ਪ੍ਰੀਖਿਆ ਵਿੱਚ ਸ਼ਾਮਲ ਹੋਣ ਵਾਲੇ ਉਮੀਦਵਾਰਾਂ ਦੀ ਪਛਾਣ ਯਕੀਨੀ ਬਣਾਉਣ ਅਤੇ ਪੇਪਰ ਲੀਕ ਹੋਣ ਤੋਂ ਰੋਕਣ ਲਈ ਸਟੋਰੇਜ ਲਈ ਐੱਸਓਪੀ ਤਿਆਰ ਕਰੇ। 

ਇਹ ਵੀ ਪੜ੍ਹੋ - ਵੱਡੀ ਖ਼ਬਰ : ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਤੁਰੰਤ ਕਰਵਾਇਆ ਖਾਲੀ

ਅਦਾਲਤ ਨੇ ਕਿਹਾ ਕਿ ਜੇਕਰ ਸੁਪਰੀਮ ਕੋਰਟ ਦੇ ਫ਼ੈਸਲੇ ਨਾਲ ਕਿਸੇ ਦੀ ਸ਼ਿਕਾਇਤ ਦਾ ਨਿਪਟਾਰਾ ਨਹੀਂ ਹੁੰਦਾ ਤਾਂ ਉਹ ਹਾਈ ਕੋਰਟ ਜਾ ਸਕਦਾ ਹੈ। ਸਾਡਾ ਸਿੱਟਾ ਇਹ ਹੈ ਕਿ ਪੇਪਰ ਲੀਕ ਯੋਜਨਾਬੱਧ ਨਹੀਂ ਹੈ। ਅਦਾਲਤ ਨੇ ਅੱਗੇ ਕਿਹਾ ਕਿ ਪੇਪਰ ਲੀਕ ਵੱਡੇ ਪੱਧਰ 'ਤੇ ਨਹੀਂ ਹੋਇਆ ਹੈ। NTA ਨੂੰ ਅੱਗੇ ਤੋਂ ਧਿਆਨ ਰੱਖਣਾ ਚਾਹੀਦਾ ਹੈ। ਇਸ ਤਰ੍ਹਾਂ ਦੀ ਲਾਪਰਵਾਹੀ ਤੋਂ ਬਚਣਾ ਚਾਹੀਦਾ ਹੈ। ਇਸੇ ਲਈ ਅਸੀਂ NEET ਦੀ ਮੁੜ ਪ੍ਰੀਖਿਆ ਦੀ ਮੰਗ ਨੂੰ ਰੱਦ ਕਰ ਰਹੇ ਹਾਂ।

ਇਹ ਵੀ ਪੜ੍ਹੋ - TV ਤੇ Mobile ਦੇਖਣ ਨੂੰ ਲੈ ਕੇ ਹੋਇਆ ਝਗੜਾ, ਮਾਪਿਆਂ ਖਿਲਾਫ਼ ਥਾਣੇ ਪਹੁੰਚ ਗਏ ਪੁੱਤ ਤੇ ਧੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News