ਯੂ.ਪੀ. ਸਰਕਾਰ ਦਾ ਵੱਡਾ ਫੈਸਲਾ: 18 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਮੁਫਤ ਲੱਗੇਗੀ ਵੈਕਸੀਨ

04/21/2021 12:43:13 AM

ਲਖਨਊ - ਉੱਤਰ ਪ੍ਰਦੇਸ਼ ਵਿੱਚ ਵੱਧਦੇ ਕੋਰੋਨਾ ਇਨਫੈਕਸ਼ਨ ਵਿਚਾਲੇ ਰਾਜ ਸਰਕਾਰ ਦੀ ਕੈਬਨਿਟ ਨੇ ਮੰਗਲਵਾਰ ਨੂੰ ਇੱਕ ਵੱਡਾ ਫੈਸਲਾ ਲਿਆ ਹੈ। ਯੂ.ਪੀ. ਵਿੱਚ ਹੁਣ 18 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਵੀ ਵੈਕਸੀਨ ਲਗਾਈ ਜਾਵੇਗੀ। ਇਹ ਵੈਕਸੀਨ, ਸਾਰਿਆਂ ਨੂੰ ਮੁਫਤ ਦਿੱਤੀ ਜਾਵੇਗੀ। ਦੱਸ ਦਈਏ ਕਿ ਵੱਧਦੇ ਇਨਫੈਕਸ਼ਨ ਨੂੰ ਵੇਖਦੇ ਹੋਏ ਸੋਮਵਾਰ ਨੂੰ ਕੇਂਦਰ ਸਰਕਾਰ ਨੇ ਅਗਲੀ 1 ਮਈ ਤੋਂ 18 ਸਾਲ ਤੋਂ ਵੱਧ ਉਮਰ ਦੇ ਲੋਕਾਂ ਦਾ ਟੀਕਾਕਰਣ ਅਭਿਆਨ ਸ਼ੁਰੂ ਕਰਣ ਦਾ ਫੈਸਲਾ ਕੀਤਾ ਜਿਸ ਤੋਂ ਬਾਅਦ ਹੁਣ ਯੂ.ਪੀ. ਸਰਕਾਰ ਦੀ ਕੈਬਨਿਟ ਨੇ ਵੀ ਇਸ ਅਭਿਆਨ ਵਿੱਚ ਹਿੱਸਾ ਲੈਣ ਦਾ ਫੈਸਲਾ ਕੀਤਾ ਹੈ।

ਮੰਗਲਵਾਰ ਨੂੰ ਮੁੱਖ ਮੰਤਰੀ ਦੀ ਵੀਡੀਓ ਕਾਨਫਰੰਸਿੰਗ ਦੇ ਜਰਿਏ ਚੱਲਣ ਵਾਲੀ ਕੈਬਨਿਟ ਬੈਠਕ ਤਕਰੀਬਨ 1 ਘੰਟੇ ਤੱਕ ਚੱਲੀ। ਇਸ ਬੈਠਕ ਵਿੱਚ ਫੈਸਲਾ ਲਿਆ ਗਿਆ ਕਿ ਪ੍ਰਦੇਸ਼ ਦੇ ਸਰਕਾਰੀ ਹਸਪਤਾਲਾਂ ਵਿੱਚ 1 ਮਈ ਤੋਂ 18 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਮੁਫਤ ਵਿੱਚ ਕੋਰੋਨਾ ਦੀ ਵੈਕਸੀਨ ਲਗਾਈ ਜਾਵੇਗੀ ਪਰ ਜਿਹੜੇ ਲੋਕ ਸਮਰੱਥ ਹਨ ਅਤੇ ਟੀਕੇ ਦੀ ਕੀਮਤ ਚੁੱਕਾ ਸਕਦੇ ਹਨ। ਉਨ੍ਹਾਂ ਨੂੰ ਇਹ ਵੀ ਅਪੀਲ ਸਰਕਾਰ ਵੱਲੋਂ ਕੀਤੀ ਜਾ ਸਕਦੀ ਹੈ ਕਿ ਉਹ ਨਿੱਜੀ ਹਸਪਤਾਲਾਂ ਵਿੱਚ ਟੀਕਾ ਲਗਵਾਉਣ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ ਵਿੱਚ ਦਿਓ ਜਵਾਬ।

Harnek Seechewal

This news is Content Editor Harnek Seechewal