ਕੋਰੋਨਾ 'ਤੇ ਵੱਡਾ ਫੈਸਲਾ, ਗੁਰੂਗ੍ਰਾਮ ਪ੍ਰਸ਼ਾਸਨ ਨੇ ਕਿਹਾ- ਘਰੋਂ ਕਰੋ ਕੰਮ
Tuesday, Mar 17, 2020 - 07:12 PM (IST)
ਨਵੀਂ ਦਿੱਲੀ — ਕੋਰੋਨਾ ਵਾਇਰਸ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਹਰ ਰੋਜ਼ ਦੇਸ਼ 'ਚ ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। 24 ਘੰਟੇ ਦੇ ਅੰਦਰ ਹੀ ਦੇਸ਼ 'ਚ 12 ਨਵੇਂ ਕੋਰੋਨਾ ਤੋਂ ਪੀੜਤ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਹੁਣ ਤਕ ਦੇਸ਼ਭਰ 'ਚ 137 ਮਾਮਲੇ ਸਾਹਮਣੇ ਆ ਚੁੱਕੇ ਹਨ। ਜਿਸ 'ਚ ਮਹਾਰਾਸ਼ਟਰ ਤੋਂ ਇਕ ਤਿੰਨ ਸਾਲ ਦੀ ਬੱਚੀ ਵੀ ਬੀਮਾਰੀ ਦਾ ਸ਼ਿਕਾਰ ਹੋ ਗਈ ਹੈ। ਜਿਸ ਤੇਜੀ ਨਾਲ ਇਹ ਵਾਇਰਸ ਦੇਸ਼ 'ਚ ਫੈਲ ਰਿਹਾ ਹੈ ਉਸ ਨੂੰ ਰੋਕਣ ਲਈ ਗੁਰੂਗ੍ਰਾਮ ਪ੍ਰਸ਼ਾਸਨ ਨੇ ਐਡਵਾਇਜ਼ਰੀ ਜਾਰੀ ਕੀਤੀ ਹੈ। ਗੁਰੂਗ੍ਰਾਮ ਪ੍ਰਸ਼ਾਸਨ ਨੇ ਸਾਰੀਆਂ ਬੀ.ਪੀ.ਓ., ਮਲਟੀਨੈਸ਼ਨਲ ਕੰਪਨੀਆਂ ਅਤੇ ਉਦਯੋਗਪਤੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਘਰ 'ਚ ਬੈਠ ਕੇ ਹੀ ਕੰਮ ਕਰਨ।
ਇਹ ਵੀ ਪੜ੍ਹੋ : ਕੋਰੋਨਾ ਦੀ ਦਹਿਸ਼ਤ : ਦੇਸ਼ਭਰ 'ਚ 22 ਟਰੇਨਾਂ ਰੱਦ
ਇਹ ਵੀ ਪੜ੍ਹੋ : ਹਰਿਆਣਾ 'ਚ ਪਹਿਲੇ ਕੋਰੋਨਾ ਪੀੜਤ ਮਰੀਜ਼ ਦੀ ਪੁਸ਼ਟੀ, ਸ਼ੱਕੀ ਮਰੀਜ਼ਾਂ ਦੀ ਗਿਣਤੀ 2500 ਤੋਂ ਵਧ