ਸ਼ਿਮਲਾ ਦੀ ਸੰਜੌਲੀ ਮਸਜਿਦ ਨੂੰ ਲੈ ਕੇ ਵੱਡਾ ਫ਼ੈਸਲਾ, 3 ਮੰਜ਼ਿਲਾਂ ਢਾਹੁਣ ਦੇ ਹੁਕਮ

Saturday, Oct 05, 2024 - 05:32 PM (IST)

ਸ਼ਿਮਲਾ ਦੀ ਸੰਜੌਲੀ ਮਸਜਿਦ ਨੂੰ ਲੈ ਕੇ ਵੱਡਾ ਫ਼ੈਸਲਾ, 3 ਮੰਜ਼ਿਲਾਂ ਢਾਹੁਣ ਦੇ ਹੁਕਮ

ਸ਼ਿਮਲਾ : ਸ਼ਿਮਲਾ ਨਗਰ ਨਿਗਮ ਦੀ ਕਮਿਸ਼ਨਰ ਕੋਰਟ ਨੇ ਸੰਜੌਲੀ ਮਸਜਿਦ 'ਚ ਗੈਰ-ਕਾਨੂੰਨੀ ਨਿਰਮਾਣ ਨੂੰ ਲੈ ਕੇ ਵੱਡਾ ਫ਼ੈਸਲਾ ਸੁਣਾਇਆ ਹੈ। ਅਦਾਲਤ ਨੇ ਮਸਜਿਦ ਕਮੇਟੀ ਵੱਲੋਂ ਦਿੱਤੀ ਅਰਜ਼ੀ ’ਤੇ ਸੁਣਵਾਈ ਕਰਦਿਆਂ ਮਸਜਿਦ ਦੀ ਦੂਜੀ, ਤੀਜੀ ਅਤੇ ਚੌਥੀ ਮੰਜ਼ਿਲ ਨੂੰ ਢਾਹੁਣ ਦੇ ਹੁਕਮ ਦਿੱਤੇ ਹਨ। ਮਸਜਿਦ ਕਮੇਟੀ ਨੂੰ ਹੁਣ ਅਗਲੇ ਦੋ ਮਹੀਨਿਆਂ ਵਿੱਚ ਇਨ੍ਹਾਂ ਤਿੰਨਾਂ ਮੰਜ਼ਿਲਾਂ ਨੂੰ ਢਾਹ ਦੇਣਾ ਪਵੇਗਾ। ਇਸ ਮਾਮਲੇ ਦੀ ਅਗਲੀ ਸੁਣਵਾਈ 21 ਦਸੰਬਰ ਨੂੰ ਹੋਵੇਗੀ।

ਇਹ ਵੀ ਪੜ੍ਹੋ - ਵੱਡੀ ਖ਼ਬਰ : ਹੁਣ ਅਧਿਆਪਕਾਂ ਦੀ ਥਾਂ ਕਲਾਸ 'ਚ ਪੜ੍ਹਾਉਣਗੇ AI Robot

ਦੱਸ ਦੇਈਏ ਕਿ ਸੰਜੌਲੀ ਦੀ ਮਸਜਿਦ 'ਚ ਨਾਜਾਇਜ਼ ਉਸਾਰੀ ਨੂੰ ਲੈ ਕੇ ਨਗਰ ਨਿਗਮ ਕਮਿਸ਼ਨਰ ਦੀ ਅਦਾਲਤ 'ਚ ਸ਼ਨੀਵਾਰ ਨੂੰ 46ਵੀਂ ਵਾਰ ਅਹਿਮ ਸੁਣਵਾਈ ਹੋਈ। ਸ਼ਨੀਵਾਰ ਸਵੇਰੇ ਨਿਗਮ ਕੋਰਟ 'ਚ ਦੋਵਾਂ ਧਿਰਾਂ ਵਿਚਾਲੇ ਕਰੀਬ ਡੇਢ ਘੰਟੇ ਤਕ ਬਹਿਸ ਹੋਈ। ਫਿਰ ਸ਼ਾਮ ਚਾਰ ਵਜੇ ਤੋਂ ਬਾਅਦ ਫਿਰ ਬਹਿਸ ਹੋਈ। ਇਸ ਦੌਰਾਨ ਸਥਾਨਕ ਲੋਕਾਂ ਨੇ ਇਸ ਮਾਮਲੇ 'ਚ ਪਾਰਟੀ ਬਣਾਉਣ ਦੀ ਮੰਗ ਵੀ ਕੀਤੀ, ਜਿਸ 'ਤੇ ਜ਼ੋਰਦਾਰ ਬਹਿਸ ਦੇਖਣ ਨੂੰ ਮਿਲੀ। ਜਾਣਕਾਰੀ ਮੁਤਾਬਕ ਸੰਜੌਲੀ ਮਸਜਿਦ ਵਿਵਾਦ ਨੂੰ ਲੈ ਕੇ ਸ਼ਿਮਲਾ ਦੀ ਕਮਿਸ਼ਨਰ ਕੋਰਟ 'ਚ 46ਵੀਂ ਸੁਣਵਾਈ ਦੌਰਾਨ ਨਗਰ ਨਿਗਮ ਨੇ ਰਾਜ ਬਨਾਮ ਵਕਫ ਬੋਰਡ ਵਿਚਾਲੇ ਇਸ ਮਾਮਲੇ 'ਚ ਸਟੇਟਸ ਰਿਪੋਰਟ ਪੇਸ਼ ਕੀਤੀ। 

ਇਹ ਵੀ ਪੜ੍ਹੋ - ਵੱਡੀ ਖ਼ਬਰ : 7 ਤੋਂ 12 ਅਕਤੂਬਰ ਤੱਕ ਛੁੱਟੀਆਂ! ਸਕੂਲ ਰਹਿਣਗੇ ਬੰਦ

ਇਸ ਦੌਰਾਨ ਸਥਾਨਕ ਨਿਵਾਸੀਆਂ ਨੂੰ ਪਾਰਟੀ ਬਣਾਉਣ ਨੂੰ ਲੈ ਕੇ ਬਹਿਸ ਗੋਈ ਤਾਂ ਅਦਾਲਤ ਨੇ ਪੁੱਛਿਆ ਕਿ ਤੁਹਾਨੂੰ ਕਿਸ ਆਧਾਰ 'ਤੇ ਧਿਰ ਬਣਾਇਆ ਜਾਵੇ? ਇਸ ’ਤੇ ਇਲਾਕਾ ਨਿਵਾਸੀਆਂ ਵੱਲੋਂ ਕਿਹਾ ਗਿਆ ਕਿ ਗਰਾਊਂਡ ਫਲੋਰ ਦੇ ਸਮੇਂ ਨੋਟਿਸ ਦਿੱਤਾ ਗਿਆ ਸੀ ਅਤੇ ਉਸ ਸਮੇਂ ਕੋਈ ਜਵਾਬ ਨਹੀਂ ਦਿੱਤਾ ਗਿਆ। ਵਕਫ਼ ਬੋਰਡ ਨੂੰ ਹੁਣ ਤੱਕ 11 ਨੋਟਸ ਦਿੱਤੇ ਜਾ ਚੁੱਕੇ ਹਨ ਅਤੇ ਜ਼ਮੀਨ ਅਹਲੇ ਇਸਲਾਮ ਬਾਰੇ ਦੱਸੀ ਗਈ ਸੀ। ਇਲਾਕਾ ਨਿਵਾਸੀਆਂ ਵੱਲੋਂ ਪਾਰਟੀ ਬਣਾਉਣ ਲਈ ਦਲੀਲਾਂ ਦਿੱਤੀਆਂ ਗਈਆਂ ਅਤੇ ਉਨ੍ਹਾਂ ਕਿਹਾ ਕਿ 15 ਸਾਲ ਬਾਅਦ ਨਗਰ ਨਿਗਮ ਦੇ ਵਕੀਲ ਨੇ ਇਸ ਮਾਮਲੇ 'ਤੇ ਆਪਣਾ ਮੂੰਹ ਖੋਲ੍ਹਿਆ ਹੈ, ਇਸ ਲਈ ਸਾਨੂੰ ਪਾਰਟੀ ਬਣਾਉਣੀ ਚਾਹੀਦੀ ਹੈ, ਅੱਜ ਤੱਕ ਮਾਮਲਾ ਹੱਲ ਨਹੀਂ ਹੋਇਆ।

ਇਹ ਵੀ ਪੜ੍ਹੋ - ਰਾਸ਼ਨ ਕਾਰਡ ਧਾਰਕਾਂ ਲਈ ਵੱਡੀ ਖ਼ਬਰ, ਫ੍ਰੀ ਰਾਸ਼ਨ ਨਾਲ ਮਿਲਣਗੀਆਂ ਇਹ 8 ਵੱਡੀਆਂ ਸਹੂਲਤਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News