ਪਟਾਕਾ ਫੈਕਟਰੀ ''ਚ ਵੱਡਾ ਧਮਾਕਾ, ਦੋ ਦੀ ਮੌਤ ਤੇ ਔਰਤਾਂ ਸਣੇ ਚਾਰ ਜ਼ਖਮੀ
Sunday, Sep 01, 2024 - 12:14 AM (IST)
ਨੈਸ਼ਨਲ ਡੈਸਕ - ਤਾਮਿਲਨਾਡੂ ਦੇ ਤੂਤੀਕੋਰਿਨ ਜ਼ਿਲੇ ਦੇ ਨੇੜੇ ਨਾਜ਼ਰੇਥ 'ਚ ਸ਼ਨੀਵਾਰ ਸ਼ਾਮ ਨੂੰ ਇਕ ਪਟਾਕਾ ਫੈਕਟਰੀ ਦੇ ਗੋਦਾਮ 'ਚ ਅਚਾਨਕ ਧਮਾਕਾ ਹੋ ਗਿਆ। ਇਸ ਧਮਾਕੇ ਵਿੱਚ ਦੋ ਮਜ਼ਦੂਰਾਂ ਦੀ ਮੌਤ ਹੋ ਗਈ। ਜਦਕਿ ਦੋ ਔਰਤਾਂ ਸਮੇਤ ਚਾਰ ਹੋਰ ਲੋਕ ਜ਼ਖਮੀ ਹੋ ਗਏ। ਪੁਲਸ ਮੁਤਾਬਕ ਧਮਾਕਾ ਉਸ ਸਮੇਂ ਹੋਇਆ ਜਦੋਂ ਕਰਮਚਾਰੀ ਪਟਾਕਿਆਂ ਨੂੰ ਸੰਭਾਲ ਰਹੇ ਸਨ।
ਮੁਆਵਜ਼ੇ ਦਾ ਐਲਾਨ
ਮੁੱਖ ਮੰਤਰੀ ਐਮ.ਕੇ ਸਟਾਲਿਨ ਨੇ ਇਸ ਘਟਨਾ 'ਤੇ ਦੁੱਖ ਪ੍ਰਗਟ ਕਰਦਿਆਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 3 ਲੱਖ ਰੁਪਏ ਦੀ ਰਾਹਤ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਧਮਾਕੇ ਦੀ ਖ਼ਬਰ ਸੁਣ ਕੇ ਉਨ੍ਹਾਂ ਨੂੰ ਦੁੱਖ ਹੋਇਆ ਹੈ ਅਤੇ ਜ਼ਖਮੀਆਂ ਨੂੰ 1 ਲੱਖ ਰੁਪਏ ਦੀ ਰਾਹਤ ਰਾਸ਼ੀ ਵੀ ਦਿੱਤੀ ਜਾਵੇਗੀ।
ਪੁਲਸ ਮੁਤਾਬਕ ਇਸ ਧਮਾਕੇ 'ਚ ਕੰਨਨ ਅਤੇ ਵਿਜੇ ਨਾਂ ਦੇ ਦੋ ਲੋਕਾਂ ਦੀ ਮੌਤ ਹੋ ਗਈ। ਚਾਰ ਹੋਰ ਜ਼ਖਮੀਆਂ ਨੂੰ ਇਲਾਜ ਲਈ ਤਿਰੂਨੇਲਵੇਲੀ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ਅਤੇ ਸਤਾਨਕੁਲਮ ਦੇ ਸਰਕਾਰੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਧਮਾਕੇ ਕਾਰਨ ਗੋਦਾਮ ਦੀ ਪੂਰੀ ਇਮਾਰਤ ਸੜ ਕੇ ਸੁਆਹ ਹੋ ਗਈ।
ਮੁੱਖ ਮੰਤਰੀ ਸਟਾਲਿਨ ਨੇ ਇੱਕ ਬਿਆਨ ਵਿੱਚ ਕਿਹਾ ਕਿ ਉਹ ਇੱਕ ਨਿੱਜੀ ਪਟਾਕਾ ਫੈਕਟਰੀ ਵਿੱਚ ਹੋਏ ਇਸ ਅਚਾਨਕ ਧਮਾਕੇ ਤੋਂ ਬਹੁਤ ਦੁਖੀ ਹਨ। ਉਨ੍ਹਾਂ ਨੇ ਜ਼ਖਮੀਆਂ ਨੂੰ 1 ਲੱਖ ਰੁਪਏ ਦੀ ਰਾਹਤ ਰਾਸ਼ੀ ਦੇਣ ਦਾ ਵੀ ਐਲਾਨ ਕੀਤਾ ਹੈ। ਜ਼ਖਮੀਆਂ 'ਚ ਸੇਲਯਾਮ, ਪ੍ਰਸ਼ਾਂਤ, ਸੇਂਦੂਰਕਾਨੀ ਅਤੇ ਮੁਥੁਮਾਰੀ ਗੰਭੀਰ ਰੂਪ 'ਚ ਜ਼ਖਮੀ ਹਨ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।