ਚੋਣ ਰੁਝਾਨਾਂ ਵਿਚਾਲੇ ਸ਼ੇਅਰ ਬਾਜ਼ਾਰ ''ਚ ਵੱਡੀ ਗਿਰਾਵਟ, ਸੈਂਸੈਕਸ 2500 ਅੰਕ ਡਿੱਗਿਆ

06/04/2024 10:05:26 AM

ਮੁੰਬਈ - ਅੱਜ ਚੋਣ ਨਤੀਜਿਆਂ ਵਾਲੇ ਦਿਨ ਸ਼ੇਅਰ ਬਾਜ਼ਾਰ 'ਚ ਭਾਰੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਸੈਂਸੈਕਸ 1300 ਤੋਂ ਵੱਧ ਅੰਕਾਂ ਦੀ ਗਿਰਾਵਟ ਨਾਲ ਖੁੱਲ੍ਹਿਆ। ਸਵੇਰ ਤੋਂ ਹੀ ਬਾਜ਼ਾਰਾਂ 'ਚ ਗਿਰਾਵਟ ਦੇਖਣ ਨੂੰ ਮਿਲੀ ਹੈ। ਸੈਂਸੈਕਸ ਫਿਲਹਾਲ 2100 ਤੋਂ ਜ਼ਿਆਦਾ ਅੰਕਾਂ ਦੀ ਗਿਰਾਵਟ ਦੇ ਨਾਲ 74,313.70 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ। ਇਸ ਦੇ ਨਾਲ ਹੀ ਨਿਫਟੀ 400 ਤੋਂ ਜ਼ਿਆਦਾ ਅੰਕਾਂ ਦੀ ਗਿਰਾਵਟ ਦੇ ਨਾਲ 22,808.40 ਦੇ ਪੱਧਰ 'ਤੇ ਹੈ।

ਬਾਜ਼ਾਰ 'ਚ ਗਿਰਾਵਟ ਦੇ ਵਿਚਕਾਰ ਅਡਾਨੀ ਸਮੂਹ ਦੇ ਸ਼ੇਅਰਾਂ 'ਚ ਵੀ ਭਾਰੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਇਸ ਤੋਂ ਪਹਿਲਾਂ ਕਾਰੋਬਾਰੀ ਹਫਤੇ ਦੇ ਪਹਿਲੇ ਦਿਨ ਸੋਮਵਾਰ ਨੂੰ ਐਗਜ਼ਿਟ ਪੋਲ 'ਚ NDA ਦੀ ਭਾਰੀ ਬਹੁਮਤ ਨਾਲ ਵਾਪਸੀ ਕਰਨ ਦੀਆਂ ਉਮੀਦਾਂ ਕਾਰਨ ਬਾਜ਼ਾਰ 'ਚ ਬੰਪਰ ਰੈਲੀ ਦੇਖਣ ਨੂੰ ਮਿਲੀ। ਬਾਜ਼ਾਰ ਰਿਕਾਰਡ ਰਫ਼ਤਾਰ ਨਾਲ ਖੁੱਲ੍ਹਿਆ। ਪਰ ਅੱਜ ਸਵੇਰ ਤੋਂ ਹੀ ਬਾਜ਼ਾਰ ਵਿੱਚ ਭਾਰੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਅੱਜ ਸਵੇਰੇ ਜਿਵੇਂ ਹੀ ਬਾਜ਼ਾਰ ਖੁੱਲ੍ਹਿਆ, ਬੰਬਈ ਸਟਾਕ ਐਕਸਚੇਂਜ ਦਾ 30 ਸ਼ੇਅਰਾਂ ਵਾਲਾ ਸੈਂਸੈਕਸ 1700 ਅੰਕਾਂ ਤੋਂ ਵੱਧ ਫਿਸਲ ਗਿਆ। ਇਸ ਦੇ ਨਾਲ ਹੀ ਨਿਫਟੀ ਵੀ 400 ਤੋਂ ਜ਼ਿਆਦਾ ਅੰਕਾਂ ਦੀ ਗਿਰਾਵਟ ਨਾਲ ਖੁੱਲ੍ਹਿਆ ਹੈ।

 


Harinder Kaur

Content Editor

Related News