ਸਨਸਨੀਖੇਜ਼ ਵਾਰਦਾਤ ! ਚਾਕੂ ਮਾਰ-ਮਾਰ ਕਰ''ਤਾ ਨੌਜਵਾਨ ਦਾ ਕਤਲ
Saturday, Apr 26, 2025 - 04:15 PM (IST)

ਨਵੀਂ ਦਿੱਲੀ- ਉੱਤਰ-ਪੂਰਬੀ ਦਿੱਲੀ ਤੋਂ ਇਕ ਬੇਹੱਦ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇਕ 28 ਸਾਲਾ ਨੌਜਵਾਨ ਦਾ ਚਾਕੂ ਮਾਰ-ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਦੀ ਪਛਾਣ ਸੁਭਾਸ਼ ਮੁਹੱਲੇ ਦੇ ਰਹਿਣ ਵਾਲੇ ਸ਼ਾਕਿਰ ਵਜੋਂ ਹੋਈ ਹੈ।
ਜਾਣਕਾਰੀ ਦਿੰਦੇ ਹੋਏ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ੁੱਕਰਵਾਰ ਰਾਤੀਂ ਕਰੀਬ 9.30 ਵਜੇ ਸੂਚਨਾ ਮਿਲੀ ਸੀ ਕਿ ਸ਼ਾਕਿਰ ਨਾਂ ਦਾ ਇਕ ਵਿਅਕਤੀ ਜ਼ਖਮੀ ਹਾਲਤ 'ਚ ਖੂਨ ਨਾਲ ਲਥਪਥ ਸੜਕ ਕੰਢੇ ਪਿਆ ਹੈ। ਸੂਚਨਾ ਮਿਲਦਿਆਂ ਹੀ ਪੁਲਸ ਟੀਮ ਮੌਕੇ 'ਤੇ ਪਹੁੰਚੀ ਤਾਂ ਉਨ੍ਹਾਂ ਨੂੰ ਪਤਾ ਲੱਗਾ ਕਿ ਨੌਜਵਾਨ ਨੂੰ ਹਸਪਤਾਲ ਪਹੁੰਚਾ ਦਿੱਤਾ ਗਿਆ ਹੈ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਹੈ। ਡਾਕਟਰਾਂ ਨੇ ਦੱਸਿਆ ਕਿ ਨੌਜਵਾਨ ਦੀ ਮੌਤ ਚਾਕੂ ਨਾਲ ਹਮਲੇ ਕਾਰਨ ਹੋਈ ਹੈ।
ਇਹ ਵੀ ਪੜ੍ਹੋ- 'ਮੈਂ ਪਾਕਿਸਤਾਨ ਦੀ ਧੀ, ਪਰ ਭਾਰਤ ਦੀ ਤਾਂ ਨੂੰਹ ਹਾਂ...', ਦੇਸ਼ ਛੱਡਣ ਦੇ ਹੁਕਮ ਮਗਰੋਂ ਬੋਲੀ ਸਚਿਨ ਦੀ 'ਸੀਮਾ'
ਫਿਲਹਾਲ ਪੁਲਸ ਨੇ ਕਤਲ ਦਾ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਤੇ ਮੁਲਜ਼ਮ ਦੀ ਪਛਾਣ ਕਰਨ ਤੇ ਉਸ ਨੂੰ ਕਾਬੂ ਕਰਨ ਲਈ ਇਕ ਟੀਮ ਦਾ ਗਠਨ ਕੀਤਾ ਗਿਆ ਹੈ। ਪੁਲਸ ਅਧਿਕਾਰੀਆਂ ਨੇ ਕਿਹਾ ਕਿ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਤੇ ਛੇਤੀ ਹੀ ਮੁਲਜ਼ਮ ਨੂੰ ਕਾਬੂ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ- ਪਾਕਿਸਤਾਨ ਨੇ ਭਾਰਤ ਲਈ ਬੰਦ ਕੀਤਾ ਆਪਣਾ ਏਅਰਸਪੇਸ ! ਹੁਣ ਜਾਰੀ ਹੋ ਗਏ ਨਵੇਂ ਨਿਰਦੇਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e