ਭਿਆਨਕ ਸੜਕ ਨੇ ਵਿਛਾਈਆਂ ਲਾਸ਼ਾਂ ; 2 ਦੀ ਹੋਈ ਮੌਤ,2 ਦੀ ਹਾਲਤ ਨਾਜ਼ੁਕ
Tuesday, May 27, 2025 - 09:14 AM (IST)

ਨੈਸ਼ਨਲ ਡੈਸਕ- ਮੱਧ ਪ੍ਰਦੇਸ਼ ਤੋਂ ਇਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਦੇ ਭਿੰਡ ਵਿਖੇ ਨੈਸ਼ਨਲ ਹਾਈਵੇ 'ਤੇ 2 ਮੋਟਰਸਾਈਕਲਾਂ ਦੀ ਭਿਆਨਕ ਟੱਕਰ ਹੋ ਗਈ, ਜਿਸ ਕਾਰਨ 2 ਲੋਕਾਂ ਦੀ ਮੌਤ ਹੋ ਗਈ, ਜਦਕਿ 2 ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ।
ਜਾਣਕਾਰੀ ਦਿੰਦੇ ਹੋਏ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਭਿੰਡ ਜ਼ਿਲ੍ਹੇ 'ਚ ਸਥਿਤ ਨੈਸ਼ਨਲ ਹਾਈਵੇ 719 'ਤੇ ਸਥਿਤ ਮੇਹਗਾਂਵ ਤਿਰਾਹੇ 'ਤੇ 2 ਮੋਟਰਸਾਈਕਲਾਂ ਦੀ ਟੱਕਰ ਹੋ ਗਈ, ਜਿਸ ਦੌਰਾਨ ਦੋਵਾਂ ਮੋਟਰਸਾਈਕਲਾਂ 'ਤੇ ਸਵਾਰ 4 ਲੋਕ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ।
ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੋਂ ਉਨ੍ਹਾਂ ਨੂੰ ਗਵਾਲੀਅਰ ਰੈਫਰ ਕਰ ਦਿੱਤਾ ਗਿਆ। ਉੱਥੇ ਇਲਾਜ ਦੌਰਾਨ 2 ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ 2 ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ ; CRPF ਦਾ ਜਵਾਨ ਨਿਕਲਿਆ ਪਾਕਿਸਤਾਨੀ ਜਾਸੂਸ, ਹੋਇਆ ਗ੍ਰਿਫ਼ਤਾਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e