ਵੱਡੀ ਖ਼ਬਰ ; ਧੀ ਨਾਲ ਸੈਰ ਕਰਨ ਨਿਕਲੇ ਪਿਓ ਨੂੰ ਬਦਮਾਸ਼ਾਂ ਨੇ ਗੋਲ਼ੀਆਂ ਨਾਲ ਭੁੰਨ੍ਹਿਆ
Friday, Jun 27, 2025 - 10:29 AM (IST)

ਨਵੀਂ ਦਿੱਲੀ- ਦੇਸ਼ ਦੀ ਰਾਜਧਾਨੀ ਦਿੱਲੀ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਬਵਾਨਾ ਇਲਾਕੇ 'ਚ ਅੱਜ ਸਵੇਰੇ-ਸਵੇਰੇ ਗੋਲ਼ੀਆਂ ਚੱਲ ਗਈਆਂ, ਜਿਸ ਕਾਰਨ ਪੂਰਾ ਇਲਾਕਾ ਕੰਬ ਗਿਆ। ਇਸ ਫਾਇਰਿੰਗ 'ਚ ਸਵੇਰੇ ਆਪਣੀ ਧੀ ਨਾਲ ਸੈਰ ਕਰਨ ਨਿਕਲੇ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ, ਜਦਕਿ ਉਸ ਦੀ ਧੀ ਵੀ ਜ਼ਖ਼ਮੀ ਹੋ ਗਈ। ਮ੍ਰਿਤਕ ਦੀ ਪਛਾਣ 30 ਸਾਲਾ ਦੀਪਕ ਵਜੋਂ ਹੋਈ ਹੈ।
ਦੱਸਿਆ ਜਾ ਰਿਹਾ ਹੈ ਕਿ ਦੀਪਕ ਆਪਣੀ ਧੀ ਨਾਲ ਸਵੇਰੇ ਸੈਰ ਕਰਨ ਲਈ ਨਿਕਲਿਆ ਸੀ। ਇਸੇ ਦੌਰਾਨ ਉਨ੍ਹਾਂ 'ਤੇ ਅਣਪਛਾਤੇ ਹਮਲਾਵਰਾਂ ਨੇ ਗੋਲ਼ੀਆਂ ਚਲਾ ਦਿੱਤੀਆਂ। ਗੋਲ਼ੀ ਲੱਗਣ ਕਾਰਨ ਦੀਪਕ ਦੀ ਮੌਤ ਹੋ ਗਈ, ਜਦਕਿ ਉਸ ਦੀ ਧੀ ਦੇ ਹੱਥ 'ਤੇ ਗੋਲ਼ੀ ਲੱਗੀ ਸੀ, ਜਿਸ ਨੂੰ ਹਸਪਤਾਲ ਇਲਾਜ ਲਈ ਲਿਜਾਇਆ ਗਿਆ, ਜਿੱਥੇ ਹੁਣ ਉਸ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।
ਦਿੱਲੀ ਪੁਲਸ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਇਹ ਵਾਰਦਾਤ ਬਵਾਨਾ ਪੁਲਸ ਸਟੇਸ਼ਨ ਇਲਾਕੇ 'ਚ ਸਵੇਰੇ 7 ਤੋਂ 8 ਵਜੇ ਦੇ ਵਿਚਕਾਰ ਹੋਈ ਹੈ। ਫਿਲਹਾਲ ਇਸ ਕਤਲ ਪਿੱਛੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਤੇ ਪੁਲਸ ਨੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
A 30-year-old man named Deepak was shot dead in the Bawana police station area of Delhi. He was out for a morning walk when he was shot between 7 and 8 AM. He died on the spot: Delhi Police pic.twitter.com/9s9IzxetGw
— IANS (@ians_india) June 27, 2025
ਇਹ ਵੀ ਪੜ੍ਹੋ- ਪੰਜਾਬੀਆਂ ਦੀ ਪਹਿਲੀ ਪਸੰਦ ਬਣੇ ਇਸ ਦੇਸ਼ ਨੇ ਦਿੱਤਾ ਵੱਡਾ ਝਟਕਾ ; ਹੁਣ 5 ਨਹੀਂ, 10 ਸਾਲ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e