ਵੱਡੀ ਖ਼ਬਰ ; ਸੈਰ ਕਰਨ ਨਿਕਲੇ ਆਗੂ ਦਾ ਪਤਨੀ ਤੇ ਧੀ ਦੀਆਂ ਅੱਖਾਂ ਸਾਹਮਣੇ ਗੋਲ਼ੀਆਂ ਮਾਰ ਕੇ ਕਤਲ
Tuesday, Jul 15, 2025 - 10:29 AM (IST)

ਨੈਸ਼ਨਲ ਡੈਸਕ- ਤੇਲੰਗਾਨਾ ਸੂਬੇ ਤੋਂ ਇਕ ਬੇਹੱਦ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਰਾਜਧਾਨੀ ਹੈਦਰਾਬਾਦ ਵਿਖੇ ਕਮਿਊਨਿਸਟ ਪਾਰਟੀ ਆਫ਼ ਇੰਡੀਆ (ਸੀ.ਪੀ.ਆਈ.) ਦੇ ਇਕ ਆਗੂ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਚੰਦੂ ਨਾਇਕ (47), ਸੀ.ਪੀ.ਆਈ. ਦੇ ਸਟੇਟ ਕੌਂਸਲ ਮੈਂਬਰ ਹਨ ਤੇ ਅੱਜ ਸਵੇਰੇ ਪਾਰਕ 'ਚ ਸੈਰ ਕਰਨ ਗਏ ਸਨ। ਇਸ ਦੌਰਾਨ ਇਕ ਕਾਰ 'ਚ ਆਏ ਅਣਪਛਾਤੇ ਹਮਲਾਵਰਾਂ ਨੇ ਆ ਕੇ ਉਨ੍ਹਾਂ 'ਤੇ ਗੋਲ਼ੀਆਂ ਚਲਾ ਦਿੱਤੀਆਂ। ਉਨ੍ਹਾਂ ਚੰਦੂ 'ਤੇ ਕਈ ਰਾਊਂਡ ਫਾਇਰ ਕੀਤੇ, ਜਿਸ ਕਾਰਨ ਉਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ- ਵੱਡੀ ਖ਼ਬਰ ; ਕਈ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਹਰ ਪਾਸੇ ਹੋ ਗਈ ਪੁਲਸ ਹੀ ਪੁਲਸ
ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੁਲਸ ਟੀਮ ਮੌਕੇ 'ਤੇ ਪਹੁੰਚ ਗਈ ਤੇ ਜਾ ਕੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ। ਹਮਲਾਵਰ ਵਾਰਦਾਤ ਨੂੰ ਅੰਜਾਮ ਦੇਣ ਮਗਰੋਂ ਮੌਕੇ ਤੋਂ ਫਰਾਰ ਹੋ ਗਏ ਹਨ, ਜਿਨ੍ਹਾਂ ਨੂੰ ਲੱਭਣ ਦੀਆਂ ਕੋਸ਼ਿਸ਼ਾਂ ਜਾਰੀ ਹਨ ਤੇ ਜਾਂਚ ਦੌਰਾਨ ਪੁਲਸ ਇਲਾਕੇ ਦੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਵੀ ਖੰਗਾਲ ਰਹੀ ਹੈ।
ਇਹ ਵੀ ਪੜ੍ਹੋ- ਵੱਡਾ ਪ੍ਰਸ਼ਾਸਨਿਕ ਫੇਰਬਦਲ ; ਰਾਸ਼ਟਰਪਤੀ ਨੇ ਨਵੇਂ ਰਾਜਪਾਲਾਂ ਤੇ ਉਪ ਰਾਜਪਾਲ ਦੀ ਕੀਤੀ ਨਿਯੁਕਤੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e