ਵੱਡੀ ਖ਼ਬਰ ; ਵੱਡਾ ਐਨਕਾਊਂਟਰ ! ਫ਼ਰਾਰ ਮੁਲਜ਼ਮ ਨੂੰ ਪੁਲਸ ਨੇ ਮੁਕਾਬਲੇ ''ਚ ਕੀਤਾ ਢੇਰ
Friday, Jul 18, 2025 - 10:34 AM (IST)

ਨੈਸ਼ਨਲ ਡੈਸਕ- ਉੱਤਰ ਪ੍ਰਦੇਸ਼ ਦੇ ਫਾਰੂਖਾਬਾਦ ਜ਼ਿਲ੍ਹੇ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਜਬਰ-ਜਨਾਹ ਮਗਰੋਂ ਇਕ ਬੱਚੀ ਦਾ ਕਤਲ ਕਰਨ ਵਾਲੇ ਮੁਲਜ਼ਮ ਨੂੰ ਗ੍ਰਿਫ਼ਤਾਰ ਗਈ ਪੁਲਸ ਪਾਰਟੀ 'ਤੇ ਮੁਲਜ਼ਮ ਨੇ ਫਾਇਰਿੰਗ ਕਰ ਦਿੱਤੀ ਤੇ ਜਵਾਬੀ ਕਾਰਵਾਈ ਕਰਦਿਆਂ ਪੁਲਸ ਨੇ ਉਸ ਨੂੰ ਢੇਰ ਕਰ ਦਿੱਤਾ।
ਜਾਣਕਾਰੀ ਅਨੁਸਾਰ ਉਕਤ ਮਾਮਲਾ ਜ਼ਿਲ੍ਹੇ ਦੇ ਮੁਹੰਮਦਾਬਾਦ ਥਾਣਾ ਇਲਾਕੇ ਅਧੀਨ ਆਉਂਦੇ ਪਿੰਡ ਖਟਾ ਦਾ ਹੈ, ਜਿੱਥੇ ਮਨੂ ਨਾਂ ਦੇ ਇਕ ਵਿਅਕਤੀ ਨੇ ਇਕ ਬੱਚੀ ਨੂੰ ਅਗਵਾ ਕਰ ਕੇ ਉਸ ਨਾਲ ਜਬਰ-ਜਨਾਹ ਕੀਤਾ ਤੇ ਫ਼ਿਰ ਉਸ ਦਾ ਕਤਲ ਕਰ ਦਿੱਤਾ। ਉਹ ਪੁਲਸ ਦੀ ਗ੍ਰਿਫ਼ਤ ਤੋਂ ਫਰਾਰ ਚੱਲ ਰਿਹਾ ਸੀ ਤੇ ਪੁਲਸ ਨੇ ਉਸ 'ਤੇ 50 ਹਜ਼ਾਰ ਰੁਪਏ ਇਨਾਮ ਵੀ ਐਲਾਨਿਆ ਹੋਇਆ ਸੀ।
ਇਹ ਵੀ ਪੜ੍ਹੋ- ਵਿਆਹ ਕਰਵਾਉਣ ਜਾ ਰਹੇ ਜੋੜਿਆਂ ਲਈ ਵੱਡੀ ਖ਼ੁਸ਼ਖ਼ਬਰੀ ! ਹੁਣ ਮੌਕੇ 'ਤੇ ਹੀ..
ਇਸੇ ਦੌਰਾਨ ਪੁਲਸ ਨੂੰ ਗੁਪਤ ਸੂਚਨਾ ਮਿਲੀ ਕਿ ਮਨੂ ਖਟਾ ਪਿੰਡ 'ਚ ਲੁਕਿਆ ਹੋਇਆ ਹੈ। ਜਦੋਂ ਪੁਲਸ ਉਸ ਨੂੰ ਫੜਨ ਗਈ ਤਾਂ ਉਸ ਨੇ ਪੁਲਸ ਟੀਮ 'ਤੇ ਫਾਇਰਿੰਗ ਕਰ ਦਿੱਤੀ। ਜਵਾਬੀ ਕਾਰਵਾਈ ਕਰਦੇ ਹੋਏ ਪੁਲਸ ਟੀਮ ਨੇ ਵੀ ਉਸ 'ਤੇ ਫਾਇਰਿੰਗ ਕਰ ਦਿੱਤੀ, ਜਿਸ ਦੌਰਾਨ ਉਸ ਨੂੰ ਗੋਲ਼ੀ ਲੱਗ ਗਈ ਤੇ ਉਹ ਜ਼ਖ਼ਮੀ ਹੋ ਗਿਆ। ਇਸ ਮਗਰੋਂ ਉਸ ਨੂੰ ਜਦੋਂ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਜ਼ਿਕਰਯੋਗ ਹੈ ਕਿ ਬੱਚੀ ਆਪਣੀ ਭੂਆ ਦੇ ਘਰ ਆਈ ਹੋਈ ਸੀ, ਜਿਸ ਨਾਲ ਮਨੂ ਨੇ 27 ਜੂਨ ਨੂੰ ਜਬਰ-ਜਨਾਹ ਕੀਤਾ ਤੇ ਮਗਰੋਂ ਉਸ ਦਾ ਕਤਲ ਕਰ ਦਿੱਤਾ। ਉਸ ਦੀ ਲਾਸ਼ 28 ਜੂਨ ਨੂੰ ਮੈਨਪੁਰੀ ਜ਼ਿਲ੍ਹੇ ਦੇ ਦੇਵੀਪੁਰ ਪਿੰਡ ਦੇ ਖੇਤਾਂ 'ਚੋਂ ਮਿਲੀ ਸੀ। ਇਸ ਤੋਂ ਬਾਅਦ ਤੋਂ ਹੀ ਮਨੂ ਦੀ ਭਾਲ ਪੁਲਸ ਵੱਲੋਂ ਕੀਤੀ ਜਾ ਰਹੀ ਸੀ ਤੇ ਹੁਣ ਪੁਲਸ ਮੁਕਾਬਲੇ ਦੌਰਾਨ ਉਸ ਨੂੰ ਢੇਰ ਕਰ ਦਿੱਤਾ ਗਿਆ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e